ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
350 ਸਾਲਾਂ ਸ਼ਹੀਦੀ ਸ਼ਤਾਬਦੀ ਮੌਕੇ 'ਤੇ ਪੰਜਾਬ ਸਰਕਾਰ ਦਾ ਵੱਡਾ ਫੈਂਸਲਾ
November 25, 2025
350-

S M Singh / Sri Anandpur Sahib

Reporter..S M Singh 350 ਸਾਲਾਂ ਸ਼ਹੀਦੀ ਸ਼ਤਾਬਦੀ ਮੌਕੇ 'ਤੇ ਪੰਜਾਬ ਸਰਕਾਰ ਦਾ ਵੱਡਾ ਫੈਂਸਲਾ ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ 2025 : ਪੰਜਾਬ ਸਰਕਾਰ ਨੇ ਅੰਮ੍ਰਿਤਸਰ ਦੀ ਵਾਲਡ ਸਿਟੀ, ਤਲਵੰਡੀ ਸਾਬੋ ਅਤੇ ਸ੍ਰੀ ਅਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰਾਂ ਦੇ ਦਰਜੇ ਨਾਲ ਜੋੜਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਲੋਕ ਕਈ ਸਾਲਾਂ ਤੋਂ ਇਸ ਮੰਗ ਨੂੰ ਉਠਾ ਰਹੇ ਸਨ। ਇਨ੍ਹਾਂ ਸ਼ਹਿਰਾਂ ਵਿੱਚ ਤਿੰਨ ਮਹੱਤਵਪੂਰਨ ਤਖ਼ਤ ਸਾਹਿਬਾਨ ਸਥਿਤ ਹਨ, ਜਿਸ ਕਾਰਨ ਇਹ ਧਾਰਮਿਕ ਅਤੇ ਸੱਭਿਆਚਾਰਕ ਪੱਖੋਂ ਵਿਸ਼ੇਸ਼ ਮਹੱਤਵ ਰੱਖਦੇ ਹਨ। ਸਰਕਾਰ ਨੇ ਇਨ੍ਹਾਂ ਖੇਤਰਾਂ ਵਿੱਚ ਮਾਸ, ਸ਼ਰਾਬ ਅਤੇ ਤੰਬਾਕੂ 'ਤੇ ਪਾਬੰਦੀ ਲਗਾਉਣ ਦਾ ਐਲਾਨ ਵੀ ਕੀਤਾ ਹੈ, ਤਾਂ ਜੋ ਪਵਿੱਤਰ ਮਾਹੌਲ ਦੀ ਸੰਭਾਲ ਕੀਤੀ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਕਦਮ ਦਾ ਮਕਸਦ ਇਨ੍ਹਾਂ ਸ਼ਹਿਰਾਂ ਦੀ ਧਾਰਮਿਕ ਮਹੱਤਤਾ ਨੂੰ ਮਜ਼ਬੂਤ ਕਰਨਾ ਅਤੇ ਉਨ੍ਹਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣਾ ਹੈ। ਸਰਕਾਰ ਧਾਰਮਿਕ ਸੈਰ ਸਪਾਟੇ ਨੂੰ ਵਧਾਉਣ ਲਈ ਵੀ ਪ੍ਰਯਾਸ ਕਰੇਗੀ। ਇਸ ਦੌਰਾਨ, ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਵੀ ਚਰਚਾ ਹੋਈ, ਜਿਨ੍ਹਾਂ ਨੂੰ ਇਤਿਹਾਸਕ ਮਹੱਤਤਾ ਦੇ ਰੂਪ ਵਿੱਚ ਮਨਾਇਆ ਜਾ ਰਿਹਾ ਹੈ।

350


Recommended Posts