ਮਹਾਨ ਧਾਰਮਿਕ ਸਮਾਗਮ, ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਵਿਖੇ ਅੱਜ (28 ਨੂੰ) - ਦੀਪਕ ਬਾਲੀ,    ਲਾਲ ਫੀਤਾਸ਼ਾਹੀ ਤੇ ਅਫਸਰਸ਼ਾਹੀ ਦੀ ਅਣਗਹਿਲੀ ਕਾਰਨ ਸਾਬਕਾ, ਸਰੀਰਕ ਤੌਰ ਉੱਤੇ ਨਿਕਾਰਾ ਹੋਏ ਜਾਂ ਸ਼ਹੀਦ ਸੈਨਿਕਾਂ ਨੂੰ ਇਨਸਾਫ ਨਾ ਮਿਲਣਾ ਚਿੰਤਾ ਦਾ ਵਿਸ਼ਾ : ਪ੍ਰੋ. ਬਡੂੰਗਰ    ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ*    ਵਿਧਾਇਕ ਭਰਾਜ ਵੱਲੋਂ 'ਰੰਗਲਾ ਪੰਜਾਬ' ਸਕੀਮ ਤਹਿਤ ਹਲਕਾ ਸੰਗਰੂਰ ਦੀਆਂ ਗ੍ਰਾਮ ਪੰਚਾਇਤਾਂ ਨੂੰ 5.51 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦੇ ਚੈੱਕ ਭੇਟ    ਨਾਭਾ ਦੇ ਪਿੰਡ ਰੈਸਲ ਤੇ ਗੋਬਿੰਦਪੁਰਾ 'ਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਦਸਤਾਵੇਜ਼ੀ ਦਾ ਪ੍ਰਦਰਸ਼ਨ    ਪਿੰਡ ਬੱਲਮਗੜ੍ਹ ਵਿਖੇ 'ਲੋਕ ਮਿਲਣੀ' ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ    ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜੋਰਾਂ ਤੇ    ਵਿਧਾਇਕ ਨਰਿੰਦਰ ਕੌਰ ਭਰਾਜ ਦੇ ਯਤਨਾਂ ਸਦਕਾ ਪਿੰਡ ਭਰਾਜ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ    ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਹਕੀਕਤਪੁਰਾ ਵਿਖੇ ਡਾਕੂਮੈਂਟਰੀ ਦਿਖਾਈ    ਸੇਫ ਸਕੂਲ ਵਾਹਨ ਪਾਲਿਸੀ ਤਹਿਤ ਆਰ.ਟੀ.ਓ. ਪਟਿਆਲਾ ਵੱਲੋਂ ਸਕੂਲੀ ਵਾਹਨਾਂ ਦੀ ਸਖ਼ਤ ਚੈਕਿੰਗ   
India COVID-19 Update News- ਭਾਰਤ -ਚ 6 ਲੱਖ ਕੋਰੋਨਾ ਦੇ ਮਰੀਜ਼, 3.59 ਲੱਖ ਹੋਏ ਠੀਕ
July 2, 2020
Daily-Dharaledar-Online-News-Vie

Daily Dharaledar / Punjab

ਭਾਰਤ -ਚ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਸੰਖਿਆ ਲਗਾਤਾਰ ਵੱਧਦੀ ਜਾ ਰਹੀ ਹੈ। ਇਸਦੇ ਨਾਲ ਹੀ ਠੀਕ ਹੋਣ ਵਾਲੇ ਮਰੀਜ਼ਾਂ ਦੀ ਸੰਖਿਆ ਵੀ ਤੇਜ਼ੀ ਨਾਲ ਵੱਧ ਰਹੀ ਹੈ। ਹੁਣ ਤਕ ਲਗਪਗ 59.52 ਫ਼ੀਸਦੀ ਮਰੀਜ਼ ਠੀਕ ਹੋ ਚੁੱਕੇ ਹਨ। ਦੇਸ਼ -ਚ ਸੰਕ੍ਰਮਿਤਾਂ ਦਾ ਅੰਕੜਾ ਛੇ ਲੱਖ ਨੂੰ ਪਾਰ ਕਰ ਗਿਆ ਹੈ, ਜਦਕਿ ਲਗਪਗ 3.60 ਲੱਖ ਲੋਕ ਪੂਰੀ ਤਰ੍ਹਾਂ ਨਾਲ ਠੀਕ ਵੀ ਹੋ ਚੁੱਕੇ ਹਨ। ਉਥੇ ਹੀ 24 ਘੰਟਿਆਂ ਦੌਰਾਨ 19 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ ਵੀ ਸਾਹਮਣੇ ਆਏ ਹਨ। ਪਿਛਲੇ ਪੰਜ ਦਿਨਾਂ ਤੋਂ ਲਗਾਤਾਰ 18 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ। ਕੇਂਦਰੀ ਸਿਹਤ ਮੰਤਰਾਲੇ ਦੁਆਰਾ ਜਾਰੀ ਅੰਕੜਿਆਂ ਅਨੁਸਾਰ, ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 19,148 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ434 ਲੋਕਾਂ ਦੀ ਮੌਤ ਹੋਈ ਹੈ। ਭਾਰਤ -ਚ ਕੋਰੋਨਾ ਵਾਇਰਸ ਦੇ ਕੁੱਲ ਮਾਮਲਿਆਂ ਦੀ ਸੰਖਿਆ ਵੱਧ ਕੇ 6 ਲੱਖ 04 ਹਜ਼ਾਰ 641 ਹੋ ਗਈ ਹੈ। ਇਸ -ਚ 2 ਲੱਖ 26 ਹਜ਼ਾਰ 947 ਐਕਟਿਵ ਮਾਮਲੇ ਹਨ, ਜਦਕਿ 3 ਲੱਖ 59 ਹਜ਼ਾਰ 860 ਲੋਕ ਸਿਹਤਮੰਦ ਹੋ ਚੁੱਕੇ ਹਨ। ਦੇਸ਼ -ਚ ਕੋਰੋਨਾ ਵਾਇਰਸ ਕਾਰਨ ਹੁਣ ਤਕ ਕੁੱਲ 17,834 ਲੋਕਾਂ ਦੀ ਜਾਨ ਜਾ ਚੁੱਕੀ ਹੈ।

Daily Dharaledar Online News Views and Reviews


Recommended Posts