ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ    H-1b Visa: ਭਾਰਤੀਆਂ ਲਈ ਵੱਡੀ ਖ਼ਬਰ, $1 ਲੱਖ ਵਾਲੀ ਸ਼ਰਤ ਇੱਕ ਸਾਲ ਹੋਰ ਵਧੀ    3.16 ਕਰੋੜ ਖਪਤਕਾਰਾਂ ਲਈ ਵੱਡੀ ਖ਼ਬਰ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨਾ ਕਰਵਾਉਣ ’ਤੇ ਸਬਸਿਡੀ ਵਾਲਾ ਰਿਫ਼ਿਲ ਬੰਦ    ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ   
“ਪੰਜਾਬ ਰੁੱਖਾਂ ਦੀ ਸੁਰੱਖਿਆ ਕਾਨੂੰਨ 2025” ਨੂੰ ਮੰਜ਼ੂਰੀ, ਗੈਰ-ਕਾਨੂੰਨੀ ਕਟਾਈ ‘ਤੇ ਸਖ਼ਤ ਕਾਰਵਾਈ
December 3, 2025
-2025-

S M Singh / Chandigarh

ਧੜੱਲੇਦਾਰ ਬਿਊਰੋ “ਪੰਜਾਬ ਰੁੱਖਾਂ ਦੀ ਸੁਰੱਖਿਆ ਕਾਨੂੰਨ 2025” ਨੂੰ ਮੰਜ਼ੂਰੀ, ਗੈਰ-ਕਾਨੂੰਨੀ ਕਟਾਈ ‘ਤੇ ਸਖ਼ਤ ਕਾਰਵਾਈ ਚੰਡੀਗੜ੍ਹ, 3 ਦਸੰਬਰ 2025 : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸੂਬੇ ਨੇ “ਪੰਜਾਬ ਰੁੱਖਾਂ ਦੀ ਸੁਰੱਖਿਆ ਕਾਨੂੰਨ, 2025” ਦੇ ਖਰੜੇ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਹ ਕਾਨੂੰਨ ਸ਼ਹਿਰੀ ਹਰਿਆਵਲ ਦੀ ਰੱਖਿਆ, ਗੈਰ-ਕਾਨੂੰਨੀ ਕਟਾਈ ‘ਤੇ ਸਖ਼ਤ ਕਾਰਵਾਈ ਅਤੇ ਭਾਰੀ ਜੁਰਮਾਨਿਆਂ ਦੇ ਪ੍ਰਬੰਧ ‘ਤੇ ਕੇਂਦਰਿਤ ਹੈ। ਵਿੱਤ ਵਿਭਾਗ ਨੇ ਪੱਕਾ ਕੀਤਾ ਹੈ ਕਿ ਇਸਨੂੰ ਲਾਗੂ ਕਰਨ ਨਾਲ ਸਰਕਾਰ ‘ਤੇ ਕੋਈ ਵਾਧੂ ਬੋਝ ਨਹੀਂ ਪਏਗਾ। ਜੁਰਮਾਨਿਆਂ ਤੋਂ ਬਣਨ ਵਾਲਾ ਫੰਡ ਸਿਰਫ਼ ਸ਼ਹਿਰੀ ਹਰਿਆਵਲ ਪ੍ਰੋਜੈਕਟਾਂ ਲਈ ਵਰਤਿਆ ਜਾਵੇਗਾ। ਚੀਮਾ ਨੇ ਕਿਹਾ ਕਿ ਇਹ ਕਦਮ ਵਾਤਾਵਰਨ ਸੁਰੱਖਿਆ ਲਈ ਸਰਕਾਰ ਦੀ ਗੰਭੀਰਤਾ ਦਿਖਾਉਂਦਾ ਹੈ ਅਤੇ ਹੁਣ ਇਹ ਖਰੜਾ ਕੈਬਨਿਟ ਤੇ ਵਿਧਾਨ ਸਭਾ ਦੀ ਪ੍ਰਕਿਰਿਆ ਵੱਲ ਵਧੇਗਾ।

2025


Recommended Posts