ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ   
ਰਿਪੁਦਮਨ ਕਾਲਜ ਵਿਖੇ ਲੱਗੇ ਜੋਬ ਫੇਅਰ ਕੈਂਪ -ਚ 47 ਉਮੀਦਵਾਰਾਂ ਦੀ ਹੋਈ ਚੋਣ --
July 2, 2020
Daily-Dharaledar-Online-News-Vie

Daily Dharaledar / Punjab

ਨਾਭਾ/ਪਟਿਆਲਾ, 2 ਜੁਲਾਈ- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਘਰ ਘਰ ਰੋਜ਼ਗਾਰ ਯੋਜਨਾ ਤਹਿਤ ਸਰਕਾਰੀ ਰਿਪੁਦਮਨ ਕਾਲਜ ਨਾਭਾ ਵਿਖੇ ਸਥਾਨਕ ਫ਼ੈਕਟਰੀਆਂ ਵਿੱਚ ਵਰਕਰਾਂ ਦੀ ਘਾਟ ਨੂੰ ਪੂਰਾ ਕਰਨ ਲਈ ਪਲੇਸਮੈਂਟ ਕੈਂਪ ਲਗਾਇਆ ਗਿਆ ਜਿਸ ਵਿੱਚ 9 ਫ਼ੈਕਟਰੀਆਂ ਵੱਲੋਂ 47 ਉਮੀਦਵਾਰਾਂ ਦੀ ਚੋਣ ਨੌਕਰੀ ਲਈ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆ ਰੋਜ਼ਗਾਰ ਅਫ਼ਸਰ ਕੁਲਵੰਤ ਸਿੰਘ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਦੌਰਾਨ ਮਲਕੀਤ ਐਗਰੋਟੈਕ, ਗਹੀਰ ਐਗਰੀ ਕਲਚਰਲ ਇੰਡੀਆ, ਹਰਨੇਕ ਐਗਰੋ, ਐਮ.ਐਸ. ਐਗਰੋ, ਸੁਰਿੰਦਰਾ ਐਗਰੋ, ਰੂਪ ਰਾਏ ਐਗਰੋ ਨਾਭਾ ਦੇ ਨੁਮਾਇੰਦਿਆਂ ਵੱਲੋਂ ਯੋਗ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ ਅਤੇ 47 ਉਮੀਦਵਾਰਾਂ ਨੂੰ ਨੌਕਰੀ ਲਈ ਚੁਣਿਆ ਗਿਆ ਹੈ। ਇਸ ਮੌਕੇ ਐਸ.ਡੀ.ਐਮ. ਨਾਭਾ ਸ੍ਰੀ ਕਾਲਾ ਰਾਮ ਕਾਂਸਲ ਵੀ ਮੌਜੂਦ ਸਨ। ਪਲੇਸਮੈਂਟ ਕੈਂਪਾਂ ਬਾਰੇ ਜਾਣਕਾਰੀ ਦਿੰਦਿਆ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਸ੍ਰੀਮਤੀ ਸਿੰਪੀ ਸਿੰਗਲਾ ਨੇ ਦੱਸਿਆ ਕਿ ਮਿਤੀ 6, 7, 9 ਅਤੇ 13 ਜੁਲਾਈ ਨੂੰ ਸਬ ਡਵੀਜ਼ਨ ਸਮਾਣਾ, ਪਾਤੜਾਂ, ਪਟਿਆਲਾ ਅਤੇ ਰਾਜਪੁਰਾ ਵਿਖੇ ਵੀ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ ਜਿਸ -ਚ ਚੰਗੀਆਂ ਕੰਪਨੀਆਂ ਅਤੇ ਬੈਂਕਾਂ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਢੁਕਵੇਂ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪਲੇਸਮੈਂਟ ਕੈਂਪਾਂ ਬਾਰੇ ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 98776-10877 -ਤੇ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਬੇਰੋਜ਼ਗਾਰ ਨੌਜਵਾਨ ਆਪਣਾ ਨਾਮ www.pgrkam.com-ਤੇ ਦਰਜ਼ ਕਰ ਸਕਦੇ ਹਨ ਅਤੇ ਸਵੈ ਰੋਜ਼ਗਾਰ ਦੀਆਂ ਸਕੀਮਾਂ ਬਾਰੇ ਜਾਣਕਾਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵੈਬਸਾਈਟ www.patiala.nic.in ਤੋਂ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।

Daily Dharaledar Online News Views and Reviews


Recommended Posts