ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ   
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਮਾਗਮਾਂ ਨੇ ਦੁਨੀਆ ਭਰ ਤੋਂ ਖਿੱਚੀ ਸ਼ਲਾਘਾ
December 18, 2025
-

Bhavika / Chandigarh

ਧੜੱਲੇਦਾਰ ਬਿਊਰੋ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਮਾਗਮਾਂ ਨੇ ਦੁਨੀਆ ਭਰ ਤੋਂ ਖਿੱਚੀ ਸ਼ਲਾਘਾ ਚੰਡੀਗੜ੍ਹ, 18 ਦਸੰਬਰ 2025 : ਪੰਜਾਬ ਸਰਕਾਰ ਨੇ ਸਾਲ 2025 ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਜ਼ਿੰਮੇਵਾਰੀ ਸੈਰ-ਸਪਾਟਾ ਤੇ ਸੱਭਿਆਚਾਰਕ ਵਿਭਾਗ ਨੂੰ ਸੌਂਪੀ। ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਹ ਸਮਾਗਮ ਸੰਗਤਾਂ ਲਈ ਯਾਦਗਾਰ ਸਾਬਤ ਹੋਏ ਹਨ ਅਤੇ ਦੁਨੀਆ ਭਰ ਤੋਂ ਆਈ ਸ਼ਲਾਘਾ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਦਰਸਾਉਂਦੀ ਹੈ। ਲਾਈਟ ਐਂਡ ਸਾਊਂਡ ਸ਼ੋਅ, ਡਰੋਨ ਸ਼ੋਅ ਅਤੇ ਵੱਡੇ ਧਾਰਮਿਕ ਸਮਾਗਮਾਂ ਨੇ ਸ੍ਰੀ ਅਨੰਦਪੁਰ ਸਾਹਿਬ ਨੂੰ ਵਿਸ਼ੇਸ਼ ਕੇਂਦਰ ਬਣਾਇਆ। ਉਨ੍ਹਾਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਵਿੱਚ ਬੁਨਿਆਦੀ ਢਾਂਚੇ ਅਤੇ ਵਿਰਾਸਤੀ ਵਿਕਾਸ ਲਈ ਵੀ ਵੱਡੇ ਪ੍ਰੋਜੈਕਟ ਲਾਗੂ ਕੀਤੇ ਗਏ। ਭਾਈ ਜੈਤਾ ਜੀ ਦੀ ਯਾਦਗਾਰ, ਵਿਰਾਸਤ-ਏ-ਖਾਲਸਾ ਦੀ ਨਵੀਂ ਗੈਲਰੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੱਕ ਵਿਰਾਸਤੀ ਮਾਰਗ ਵਰਗੇ ਕਾਰਜ ਸਿੱਖ ਇਤਿਹਾਸ ਨੂੰ ਸੰਭਾਲਣ ਵੱਲ ਮਹੱਤਵਪੂਰਨ ਕਦਮ ਹਨ। ਇਨ੍ਹਾਂ ਪ੍ਰੋਜੈਕਟਾਂ ‘ਤੇ ਕਰੋੜਾਂ ਰੁਪਏ ਦੀ ਲਾਗਤ ਨਾਲ ਕੰਮ ਜਾਰੀ ਹੈ। ਮੰਤਰੀ ਸੌਂਦ ਨੇ ਕਿਹਾ ਕਿ ਸੂਬੇ ਭਰ ਵਿੱਚ ਸੱਭਿਆਚਾਰਕ ਮੇਲੇ, ਰਵਾਇਤੀ ਖੇਡਾਂ ਅਤੇ ਵਿਰਾਸਤੀ ਥਾਵਾਂ ਦੀ ਬਹਾਲੀ ਨਾਲ ਪੰਜਾਬ ਦੀ ਪਹਿਚਾਣ ਨੂੰ ਹੋਰ ਮਜ਼ਬੂਤ ਕੀਤਾ ਗਿਆ। ਧੀਆਂ ਦੀ ਲੋਹੜੀ, ਬਸੰਤ ਮੇਲਾ, ਪਟਿਆਲਾ ਵਿਰਾਸਤੀ ਮੇਲਾ ਅਤੇ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਵਰਗੇ ਸਮਾਗਮਾਂ ਰਾਹੀਂ ਸੱਭਿਆਚਾਰ ਨੂੰ ਨਵੀਂ ਉਡਾਣ ਮਿਲੀ। ਉਨ੍ਹਾਂ ਕਿਹਾ ਕਿ ਸਾਲ 2026 ਵਿੱਚ ਸੈਰ-ਸਪਾਟੇ ਨੂੰ ਵਿਸ਼ਵ ਪੱਧਰ ‘ਤੇ ਲਿਜਾਣ ਲਈ ਸਰਕਾਰ ਹੋਰ ਤੇਜ਼ੀ ਨਾਲ ਕੰਮ ਕਰੇਗੀ।


Recommended Posts