20 ਦਸੰਬਰ ਨੂੰ ਪੰਜਾਬ ਭਰ ‘ਚ ਰੇਲ ਰੋਕੋ ਅੰਦੋਲਨ, ਕਿਸਾਨ ਆਗੂ ਸਵਰਣ ਪੰਧੇਰ ਦਾ ਐਲਾਨ
December 19, 2025 10:10:41
Rajni / Chandigarh
Reporter..Rajni 20 ਦਸੰਬਰ ਨੂੰ ਪੰਜਾਬ ਭਰ ‘ਚ ਰੇਲ ਰੋਕੋ ਅੰਦੋਲਨ, ਕਿਸਾਨ ਆਗੂ ਸਵਰਣ ਪੰਧੇਰ ਦਾ ਐਲਾਨ ਚੰਡੀਗੜ੍ਹ, 19 ਦਸੰਬਰ 2025 : ਕਿਸਾਨ ਆਗੂ ਸਵਰਣ ਸਿੰਘ ਪੰਧੇਰ ਨੇ ਐਲਾਨ ਕੀਤਾ ਹੈ ਕਿ 20 ਦਸੰਬਰ ਨੂੰ ਪੰਜਾਬ ਭਰ ਵਿੱਚ ਰੇਲਾਂ ਦੀ ਆਵਾਜਾਈ ਰੋਕੀ ਜਾਵੇਗੀ। ਇਹ ਫੈਸਲਾ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ‘ਤੇ ਡੀਸੀ ਦਫ਼ਤਰਾਂ ਅੱਗੇ ਚੱਲ ਰਹੇ ਧਰਨਿਆਂ ਦੌਰਾਨ ਲਿਆ ਗਿਆ। ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਤੋਂ ਬਿਜਲੀ ਸੋਧ ਬਿੱਲ 2025 ਅਤੇ ਡਰਾਫਟ ਸੀਡ ਬਿੱਲ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ ਅਤੇ ਬਿਜਲੀ ਵਿਭਾਗ ਦੇ ਨਿੱਜੀਕਰਨ ਦਾ ਵਿਰੋਧ ਕੀਤਾ ਹੈ। ਆਗੂਆਂ ਨੇ ਦੋਸ਼ ਲਗਾਇਆ ਕਿ ਪਿਛਲੇ ਕਿਸਾਨ ਅੰਦੋਲਨਾਂ ਦੌਰਾਨ ਸਰਕਾਰ ਨੇ ਜ਼ਬਰਦਸਤੀ ਮੋਰਚੇ ਉਠਾ ਕੇ ਨੁਕਸਾਨ ਕੀਤਾ, ਜਿਸਦੀ ਭਰਪਾਈ ਹੋਣੀ ਚਾਹੀਦੀ ਹੈ। ਨਾਲ ਹੀ ਕਿਸਾਨਾਂ ‘ਤੇ ਦਰਜ ਕੇਸ ਰੱਦ ਕਰਨ, ਰੇਲਵੇ ਨੋਟਿਸ ਵਾਪਸ ਲੈਣ, ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਤੇ ਨੌਕਰੀਆਂ ਦੇਣ ਦੀ ਮੰਗ ਦੁਹਰਾਈ ਗਈ।
20
Related News
Trending Stories
Hot News