ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਰਾਜੋਆਣਾ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਤਿੱਖੀ ਚਿੱਠੀ, ‘ਵੀਰ ਬਾਲ ਦਿਵਸ’ ਮਾਮਲੇ ‘ਤੇ ਨਾਰਾਜ਼ਗੀ
December 19, 2025
-

S M Singh / Amritsar

ਧੜੱਲੇਦਾਰ ਬਿਊਰੋ ਰਾਜੋਆਣਾ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਤਿੱਖੀ ਚਿੱਠੀ, ‘ਵੀਰ ਬਾਲ ਦਿਵਸ’ ਮਾਮਲੇ ‘ਤੇ ਨਾਰਾਜ਼ਗੀ ਅੰਮ੍ਰਿਤਸਰ, 19 ਦਸੰਬਰ 2025 : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿੱਚ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਤਿੱਖੀ ਚਿੱਠੀ ਲਿਖੀ ਹੈ। ਰਾਜੋਆਣਾ ਨੇ ਸਿੱਖ ਸੰਸਦ ਮੈਂਬਰਾਂ ਨੂੰ ‘ਵੀਰ ਬਾਲ ਦਿਵਸ’ ਦਾ ਨਾਮ ਬਦਲਣ ਲਈ ਅਪੀਲ ਕਰਨ ‘ਤੇ ਸਖ਼ਤ ਨਾਰਾਜ਼ਗੀ ਜਤਾਈ ਅਤੇ ਕਿਹਾ ਕਿ ਅਕਾਲ ਤਖ਼ਤ ਦੀ ਮਰਿਆਦਾ ਕਿਸੇ ਸੰਸਦ ਦੀ ਮੁਥਾਜ ਨਹੀਂ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਸ ਤਰ੍ਹਾਂ ਦੇ ਕਦਮ ਅਕਾਲ ਤਖ਼ਤ ਦੀ ਸਰਵਉੱਚ ਮਰਿਆਦਾ ਨੂੰ ਕਮਜ਼ੋਰ ਕਰਦੇ ਹਨ ਅਤੇ ਇਹ ਮਾਮਲਾ ਇਤਿਹਾਸ ਵਿੱਚ ਨਕਾਰਾਤਮਕ ਤੌਰ ‘ਤੇ ਯਾਦ ਰੱਖਿਆ ਜਾਵੇਗਾ। ਰਾਜੋਆਣਾ ਦੇ ਇਸ ਪੱਤਰ ਤੋਂ ਬਾਅਦ ਪੰਥਕ ਹਲਕਿਆਂ ਵਿੱਚ ਅਕਾਲ ਤਖ਼ਤ ਦੀ ਭੂਮਿਕਾ ਅਤੇ ਸਿਆਸੀ ਦਖ਼ਲ ਨੂੰ ਲੈ ਕੇ ਨਵੀਂ ਚਰਚਾ ਸ਼ੁਰੂ ਹੋ ਗਈ ਹੈ।


Recommended Posts