ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ   
ਅਜਨਾਲਾ ਥਾਣਾ ਹਮਲਾ ਮਾਮਲਾ: ਹਾਈ ਕੋਰਟ ਨੇ 5 ਜ਼ਮਾਨਤ ਅਰਜ਼ੀਆਂ ਖਾਰਜ ਕੀਤੀਆਂ
December 20, 2025
-5-

S M Singh / Chandigarh

Reporter..S M Singh ਅਜਨਾਲਾ ਥਾਣਾ ਹਮਲਾ ਮਾਮਲਾ: ਹਾਈ ਕੋਰਟ ਨੇ 5 ਜ਼ਮਾਨਤ ਅਰਜ਼ੀਆਂ ਖਾਰਜ ਕੀਤੀਆਂ ਚੰਡੀਗੜ੍ਹ, 20 ਦਸੰਬਰ 2025 : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਜਨਾਲਾ ਥਾਣੇ ‘ਤੇ ਹੋਏ ਹਮਲੇ ਦੇ ਮਾਮਲੇ ਵਿੱਚ ਸਖ਼ਤ ਰਵੱਈਆ ਅਪਣਾਉਂਦਿਆਂ ਘੱਟੋ-ਘੱਟ ਪੰਜ ਜ਼ਮਾਨਤ ਅਰਜ਼ੀਆਂ ਖਾਰਜ ਕਰ ਦਿੱਤੀਆਂ ਹਨ। ਅਦਾਲਤ ਨੇ ਸਪੱਸ਼ਟ ਕੀਤਾ ਕਿ ਕਾਨੂੰਨ ਨੂੰ ਹੱਥ ਵਿੱਚ ਲੈ ਕੇ ਹਿੰਸਾ ਕਰਨ ਵਾਲਿਆਂ ਨਾਲ ਕੋਈ ਰਹਿਮ ਨਹੀਂ ਕੀਤਾ ਜਾ ਸਕਦਾ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 23 ਦਸੰਬਰ ਨੂੰ ਹੋਵੇਗੀ। ਸੁਣਵਾਈ ਦੌਰਾਨ ਜਸਟਿਸ ਸੂਰਜ ਪ੍ਰਤਾਪ ਸਿੰਘ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੇ ਪ੍ਰਭਾਵ ਹੇਠ ਇੱਕ ਗੈਰ-ਕਾਨੂੰਨੀ ਭੀੜ ਨੇ ਆਪਣੇ ਸਾਥੀ ਨੂੰ ਛੁਡਾਉਣ ਲਈ ਪੁਲਿਸ ਥਾਣੇ ‘ਤੇ ਹਮਲਾ ਕੀਤਾ, ਜੋ ਰਾਜ ਦੀ ਸੱਤਾ ਲਈ ਖੁੱਲੀ ਚੁਣੌਤੀ ਸੀ। ਅਦਾਲਤ ਮੁਤਾਬਕ, ਘਾਤਕ ਹਥਿਆਰਾਂ ਨਾਲ ਲੈਸ ਭੀੜ ਵੱਲੋਂ ਪੁਲਿਸ ਕਰਮਚਾਰੀਆਂ ਨੂੰ ਨੁਕਸਾਨ ਪਹੁੰਚਾਉਣਾ ਗੰਭੀਰ ਅਪਰਾਧ ਹੈ, ਜਿਸਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

5


Recommended Posts