December 20, 2025
Rajni / Chandigarh
ਧੜੱਲੇਦਾਰ ਬਿਊਰੋ ਭਗਵੰਤ ਮਾਨ ਸਰਕਾਰ ਦਾ ਫੈਸਲਾ: ਇਤਰਾਜ਼ ਅਤੇ ਅਪੀਲ ਦੀ ਮਿਆਦ 30 ਦਿਨ ਕੀਤੀ ਚੰਡੀਗੜ੍ਹ, 20 ਦਸੰਬਰ 2025 : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੈਬਨਿਟ ਮੀਟਿੰਗ ਵਿੱਚ ‘ਮੇਰਾ ਘਰ ਮੇਰੇ ਨਾਮ’ ਸਕੀਮ ਨਾਲ ਜੁੜੇ ਕਾਨੂੰਨ ਵਿੱਚ ਸੋਧ ਨੂੰ ਮਨਜ਼ੂਰੀ ਦਿੱਤੀ ਗਈ ਹੈ। ਹੁਣ ਇਤਰਾਜ਼ਾਂ ਅਤੇ ਅਪੀਲਾਂ ਦੀ ਸਮਾਂ-ਸੀਮਾ ਘਟਾ ਕੇ 30 ਦਿਨ ਕਰ ਦਿੱਤੀ ਜਾਵੇਗੀ, ਜਿਸ ਨਾਲ ਕੇਸਾਂ ਦੇ ਨਿਪਟਾਰੇ ਵਿੱਚ ਤੇਜ਼ੀ ਆਵੇਗੀ ਅਤੇ ਲੋਕਾਂ ਨੂੰ ਜਲਦੀ ਰਾਹਤ ਮਿਲੇਗੀ। ਇਸ ਦੇ ਨਾਲ ਹੀ ਉਦਯੋਗਿਕ ਨੀਤੀ 2022 ਵਿੱਚ ਸੋਧ ਕਰਕੇ ਬੈਂਕ ਗਰੰਟੀ ਦੀ ਸ਼ਰਤ ਹਲਕੀ ਕੀਤੀ ਗਈ ਹੈ, ਤਾਂ ਜੋ ਉਦਯੋਗਾਂ ਨੂੰ ਵਿੱਤੀ ਦਬਾਅ ਤੋਂ ਰਾਹਤ ਮਿਲ ਸਕੇ। ਕੈਬਨਿਟ ਨੇ ਬਠਿੰਡਾ ਸਥਿਤ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੀ ਜ਼ਮੀਨ ਦੀ ਮੁੜ ਵੰਡ, ਮਹਿੰਗੀਆਂ ਨਗਰ ਪਾਲਿਕਾ ਜਾਇਦਾਦਾਂ ਦੇ ਭੁਗਤਾਨ ਨਿਯਮਾਂ ਵਿੱਚ ਬਦਲਾਅ ਅਤੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਵਾਲੇ ਕਦਮਾਂ ਨੂੰ ਵੀ ਹਰੀ ਝੰਡੀ ਦਿੱਤੀ। ਇਸ ਤੋਂ ਇਲਾਵਾ, ਮਨਰੇਗਾ ਵਿੱਚ ਕੇਂਦਰ ਸਰਕਾਰ ਦੀਆਂ ਸੋਧਾਂ ‘ਤੇ ਚਰਚਾ ਲਈ 30 ਦਸੰਬਰ 2025 ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦਾ ਫੈਸਲਾ ਵੀ ਕੀਤਾ ਗਿਆ।
30