ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਧਾਰਮਿਕ ਮਸਲਿਆਂ ‘ਚ ਸਰਕਾਰੀ ਦਖ਼ਲ ਕਬੂਲ ਨਹੀਂ: ਐਡਵੋਕੇਟ ਧਾਮੀ
December 22, 2025
-

Bhavika / Amritsar

ਧੜੱਲੇਦਾਰ ਬਿਊਰੋ ਧਾਰਮਿਕ ਮਸਲਿਆਂ ‘ਚ ਸਰਕਾਰੀ ਦਖ਼ਲ ਕਬੂਲ ਨਹੀਂ: ਐਡਵੋਕੇਟ ਧਾਮੀ ਅੰਮ੍ਰਿਤਸਰ, 22 ਦਸੰਬਰ 2025 : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜੇ ਮਾਮਲੇ ਵਿੱਚ SIT ਬਣਾਉਣ ’ਤੇ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਿੱਖਾ ਐਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਅਤੇ ਸੰਸਥਾਗਤ ਮਸਲਿਆਂ ਵਿੱਚ ਸਰਕਾਰੀ ਦਖ਼ਲ ਸਿੱਖ ਪਰੰਪਰਾਵਾਂ ਦੇ ਉਲਟ ਹੈ ਅਤੇ ਇਹ ਸਿੱਧੀ ਤੌਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਚੁਣੌਤੀ ਦੇਣ ਵਰਗਾ ਕਦਮ ਹੈ। ਧਾਮੀ ਨੇ ਜ਼ੋਰ ਦਿੱਤਾ ਕਿ ਧਾਰਮਿਕ ਮਸਲਿਆਂ ਨੂੰ ਸਿਆਸੀ ਲਾਭ ਲਈ ਵਰਤਣਾ ਕਿਸੇ ਵੀ ਹਾਲਤ ਵਿੱਚ ਮਨਜ਼ੂਰ ਨਹੀਂ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਪਹਿਲਾਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਧੀਨ ਹੋ ਚੁੱਕੀ ਹੈ ਅਤੇ ਦੋਸ਼ੀ ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਵੀ ਕੀਤੀ ਜਾ ਚੁੱਕੀ ਹੈ। ਧਾਮੀ ਨੇ ਕਿਹਾ ਕਿ ਸਰਕਾਰ ਵੱਲੋਂ ਮੁੜ ਇਸ ਮਾਮਲੇ ਨੂੰ ਉਛਾਲਣਾ ਸਿੱਖ ਭਾਵਨਾਵਾਂ ਨਾਲ ਖੇਡਣ ਦੇ ਬਰਾਬਰ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ SGPC ਇੱਕ ਚੁਣੀ ਹੋਈ ਸੰਸਥਾ ਹੈ ਅਤੇ ਇਸਦੇ ਅਧਿਕਾਰਾਂ ਵਿੱਚ ਕਿਸੇ ਵੀ ਤਰ੍ਹਾਂ ਦਾ ਦਖ਼ਲ ਸਿੱਖ ਕੌਮ ਕਦੇ ਕਬੂਲ ਨਹੀਂ ਕਰੇਗੀ।


Recommended Posts