ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲ ਰਹੀ ਧਮਕੀਆਂ ਦੇ ਉੱਤੇ ਬੋਲੇ ਅਮਨ ਅਰੋੜਾ
December 23, 2025
-

S M Singh / Chandigarh

Reporter..S M Singh ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲ ਰਹੀ ਧਮਕੀਆਂ ਦੇ ਉੱਤੇ ਬੋਲੇ ਅਮਨ ਅਰੋੜਾ ਚੰਡੀਗੜ੍ਹ, 23 ਦਸੰਬਰ 2025 : ਪੰਜਾਬ ਦੇ ਕੁਝ ਸ਼ਹਿਰਾਂ ਵਿੱਚ ਸਕੂਲਾਂ ਨੂੰ ਮਿਲ ਰਹੀਆਂ ਬੰਬ ਧਮਕੀਆਂ ਦੇ ਮਾਮਲੇ ‘ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਪੱਸ਼ਟ ਕੀਤਾ ਕਿ ਇਹ ਸਿਰਫ਼ ਡਰ ਫੈਲਾਉਣ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹਾਲਾਤ ਪੂਰੀ ਤਰ੍ਹਾਂ ਕਾਬੂ ‘ਚ ਹਨ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ। ਸਰਕਾਰ ਅਤੇ ਪੁਲਿਸ ਹਰ ਪੱਧਰ ‘ਤੇ ਚੌਕਸੀ ਵਰਤ ਰਹੀ ਹੈ ਅਤੇ ਕਿਸੇ ਵੀ ਅਣਚਾਹੀ ਘਟਨਾ ਨੂੰ ਵਾਪਰਨ ਨਹੀਂ ਦਿੱਤਾ ਜਾਵੇਗਾ। ਮੰਤਰੀ ਨੇ ਇਸ ਮਾਮਲੇ ‘ਚ ਭਾਜਪਾ ‘ਤੇ ਤਿੱਖੀ ਟਿੱਪਣੀ ਕਰਦਿਆਂ ਦੋਸ਼ ਲਾਇਆ ਕਿ ਵਿਰੋਧੀ ਧਿਰ ਲੋਕਾਂ ਵਿੱਚ ਦਹਿਸ਼ਤ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਈ-ਮੇਲਾਂ ਦੇ ਆਧਾਰ ‘ਤੇ ਮਾਹੌਲ ਖ਼ਰਾਬ ਕਰਨਾ ਠੀਕ ਨਹੀਂ ਅਤੇ ਅਜਿਹਾ ਕਰਕੇ ਦੇਸ਼ ਵਿਰੋਧੀ ਤੱਤਾਂ ਨੂੰ ਹੀ ਫ਼ਾਇਦਾ ਪਹੁੰਚਦਾ ਹੈ। ਅਮਨ ਅਰੋੜਾ ਨੇ ਦੋਹਰਾਇਆ ਕਿ ਹੁਣ ਤੱਕ ਸਾਰੀਆਂ ਧਮਕੀਆਂ ਅਫਵਾਹ ਸਾਬਤ ਹੋਈਆਂ ਹਨ ਅਤੇ ਸੁਰੱਖਿਆ ਪ੍ਰਬੰਧ ਪਹਿਲਾਂ ਨਾਲੋਂ ਹੋਰ ਮਜ਼ਬੂਤ ਕੀਤੇ ਗਏ ਹਨ।


Recommended Posts