ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਪੰਜਾਬ ਸਰਕਾਰ ਵੱਲੋਂ ਵਿਧਵਾ ਔਰਤਾਂ ਲਈ 895 ਕਰੋੜ ਤੋਂ ਵੱਧ ਦੀ ਵਿੱਤੀ ਮਦਦ
December 23, 2025
-895-

Rajni / Chandigarh

Reporter..Rajni ਪੰਜਾਬ ਸਰਕਾਰ ਵੱਲੋਂ ਵਿਧਵਾ ਔਰਤਾਂ ਲਈ 895 ਕਰੋੜ ਤੋਂ ਵੱਧ ਦੀ ਵਿੱਤੀ ਮਦਦ ਚੰਡੀਗੜ੍ਹ, 23 ਦਸੰਬਰ 2025 : ਪੰਜਾਬ ਸਰਕਾਰ ਨੇ ਔਰਤਾਂ ਦੀ ਆਰਥਿਕ ਮਜ਼ਬੂਤੀ ਵੱਲ ਇਕ ਹੋਰ ਮਜ਼ਬੂਤ ਕਦਮ ਚੁੱਕਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਲਈ ਹੁਣ ਤੱਕ 895 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਮਦਦ ਜਾਰੀ ਕੀਤੀ ਜਾ ਚੁੱਕੀ ਹੈ। ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਸਹਾਇਤਾ ਨਾਲ ਲੱਖਾਂ ਪਰਿਵਾਰਾਂ ਨੂੰ ਸਿੱਧਾ ਆਰਥਿਕ ਸਹਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਵਿੱਤੀ ਸਾਲ ਦੌਰਾਨ 6.75 ਲੱਖ ਤੋਂ ਵੱਧ ਯੋਗ ਔਰਤਾਂ ਨੂੰ ਨਿਯਮਿਤ ਮਦਦ ਮਿਲ ਰਹੀ ਹੈ ਅਤੇ ਇਸ ਯੋਜਨਾ ਲਈ 1170 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਹ ਸਹਾਇਤਾ ਸਿਰਫ਼ ਰਕਮ ਤੱਕ ਸੀਮਿਤ ਨਹੀਂ, ਬਲਕਿ ਔਰਤਾਂ ਨੂੰ ਆਤਮ-ਸਨਮਾਨ, ਸੁਰੱਖਿਆ ਅਤੇ ਆਪਣੇ ਪਰਿਵਾਰ ਦਾ ਭਵਿੱਖ ਮਜ਼ਬੂਤ ਕਰਨ ਦਾ ਭਰੋਸਾ ਵੀ ਦਿੰਦੀ ਹੈ।

895


Recommended Posts