ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਸ਼ਹੀਦੀ ਸਭਾ ਲਈ ਫਤਿਹਗੜ੍ਹ ਸਾਹਿਬ ‘ਚ ਸਖ਼ਤ ਸੁਰੱਖਿਆ ਪ੍ਰਬੰਧ, ਵਿਸ਼ੇਸ਼ ਡੀਜੀਪੀ ਨੇ ਕੀਤਾ ਜਾਇਜ਼ਾ
December 23, 2025
-

Rajni / Sri Fatehgarh Sahib

ਧੜੱਲੇਦਾਰ ਬਿਊਰੋ ਸ਼ਹੀਦੀ ਸਭਾ ਲਈ ਫਤਿਹਗੜ੍ਹ ਸਾਹਿਬ ‘ਚ ਸਖ਼ਤ ਸੁਰੱਖਿਆ ਪ੍ਰਬੰਧ, ਵਿਸ਼ੇਸ਼ ਡੀਜੀਪੀ ਨੇ ਕੀਤਾ ਜਾਇਜ਼ਾ ਫਤਿਹਗੜ੍ਹ, 23 ਦਸੰਬਰ 2025 : ਸ਼ਹੀਦੀ ਸਭਾ ਨੂੰ ਧਿਆਨ ਵਿੱਚ ਰੱਖਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਫਤਿਹਗੜ੍ਹ ਸਾਹਿਬ ਪਹੁੰਚ ਕੇ ਸੁਰੱਖਿਆ ਪ੍ਰਬੰਧਾਂ ਦੀ ਜਮੀਨੀ ਜਾਂਚ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਤਿੰਨ ਦਿਨਾਂ ਸ਼ਹੀਦੀ ਸਭਾ ਦੌਰਾਨ ਸੰਗਤਾਂ ਦੀ ਸੁਰੱਖਿਆ, ਆਵਾਜਾਈ ਅਤੇ ਸੁਵਿਧਾਵਾਂ ਵਿੱਚ ਕੋਈ ਕਮੀ ਨਾ ਰਹੇ ਅਤੇ ਪੁਲਿਸ ਸਟਾਫ ਸੇਵਾ ਭਾਵ ਨਾਲ ਡਿਊਟੀ ਨਿਭਾਏ। ਪੁਲਿਸ ਵੱਲੋਂ ਪੂਰੇ ਇਲਾਕੇ ਨੂੰ ਛੇ ਸੈਕਟਰਾਂ ਵਿੱਚ ਵੰਡ ਕੇ 3400 ਤੋਂ ਵੱਧ ਕਰਮੀ ਤਾਇਨਾਤ ਕੀਤੇ ਗਏ ਹਨ। ਸੰਗਤਾਂ ਦੀ ਸਹੂਲਤ ਲਈ 22 ਪਾਰਕਿੰਗ ਸਥਾਨ, ਸ਼ਟਲ ਬੱਸ ਸੇਵਾ, ਹੈਲਪ ਡੈਸਕ, ਕੰਟਰੋਲ ਰੂਮ, ਡਰੋਨ ਅਤੇ ਸੀਸੀਟੀਵੀ ਕੈਮਰਿਆਂ ਰਾਹੀਂ ਨਿਗਰਾਨੀ ਕੀਤੀ ਜਾ ਰਹੀ ਹੈ, ਤਾਂ ਜੋ ਸ਼ਹੀਦੀ ਸਭਾ ਸ਼ਾਂਤੀਪੂਰਨ ਅਤੇ ਸੁਚੱਜੇ ਢੰਗ ਨਾਲ ਸੰਪੰਨ ਹੋ ਸਕੇ।


Recommended Posts