ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
ਮਗਸੀਪਾ ‘ਚ ਅਧਿਕਾਰੀਆਂ ਨੂੰ ਸੀਐੱਮ ਮਾਨ ਦਾ ਸੰਦੇਸ਼, ਲੋਕ-ਹਿਤੀ ਸ਼ਾਸਨ ‘ਤੇ ਜ਼ੋਰ
December 24, 2025
-

S M Singh / Chandigarh

ਧੜੱਲੇਦਾਰ ਬਿਊਰੋ ਮਗਸੀਪਾ ‘ਚ ਅਧਿਕਾਰੀਆਂ ਨੂੰ ਸੀਐੱਮ ਮਾਨ ਦਾ ਸੰਦੇਸ਼, ਲੋਕ-ਹਿਤੀ ਸ਼ਾਸਨ ‘ਤੇ ਜ਼ੋਰ ਚੰਡੀਗੜ੍ਹ, 24 ਦਸੰਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਲ ਇੰਡੀਆ ਅਤੇ ਕੇਂਦਰੀ ਸੇਵਾਵਾਂ ਦੇ ਅਧਿਕਾਰੀਆਂ ਨੂੰ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਹਰ ਪ੍ਰਸ਼ਾਸਕੀ ਫੈਸਲੇ ਦਾ ਕੇਂਦਰ ਆਮ ਆਦਮੀ ਹੋਣਾ ਚਾਹੀਦਾ ਹੈ। ਮਗਸੀਪਾ ਵਿੱਚ ਵਿਸ਼ੇਸ਼ ਫਾਉਂਡੇਸ਼ਨ ਕੋਰਸ ਦੌਰਾਨ ਉਨ੍ਹਾਂ ਜ਼ੋਰ ਦਿੱਤਾ ਕਿ ਅਹੁਦਾ ਸਿਰਫ਼ ਸ਼ਕਤੀ ਨਹੀਂ, ਵੱਡੀ ਜ਼ਿੰਮੇਵਾਰੀ ਵੀ ਹੁੰਦਾ ਹੈ ਅਤੇ ਸ਼ਾਸਨ ਦੀ ਕਸੌਟੀ ਲੋਕਾਂ ਦੀ ਜ਼ਿੰਦਗੀ ਵਿੱਚ ਆਉਣ ਵਾਲੇ ਸੁਧਾਰਾਂ ਨਾਲ ਹੀ ਹੁੰਦੀ ਹੈ। ਮੁੱਖ ਮੰਤਰੀ ਨੇ ਮਗਸੀਪਾ ਨੂੰ ਦੇਸ਼ ਦੀਆਂ ਚੋਟੀ ਦੀਆਂ ਪ੍ਰਸ਼ਾਸਕੀ ਸਿਖਲਾਈ ਸੰਸਥਾਵਾਂ ਵਿੱਚ ਸ਼ਾਮਲ ਹੋਣ ‘ਤੇ ਵਧਾਈ ਦਿੰਦਿਆਂ ਕਿਹਾ ਕਿ ਇਹ ਪੰਜਾਬ ਦੇ ਜਵਾਬਦੇਹ ਅਤੇ ਪੇਸ਼ੇਵਰ ਪ੍ਰਸ਼ਾਸਨ ਦੀ ਪਹਿਚਾਣ ਹੈ। ਉਨ੍ਹਾਂ ਦੱਸਿਆ ਕਿ 2021 ਬੈਚ ਦੇ ਅਧਿਕਾਰੀਆਂ ਲਈ ਲਾਲ ਬਹਾਦਰ ਸ਼ਾਸਤਰੀ ਨੈਸ਼ਨਲ ਅਕੈਡਮੀ, ਮਸੂਰੀ ਦੇ ਸਹਿਯੋਗ ਨਾਲ ਇਹ ਵਿਸ਼ੇਸ਼ ਕੋਰਸ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਫੀਲਡ ਦੌਰੇ, ਵਿਚਾਰ-ਵਟਾਂਦਰਾ ਅਤੇ ਵਿਸ਼ਤ੍ਰਿਤ ਸਿਖਲਾਈ ਸ਼ਾਮਲ ਹੈ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਪੰਜਾਬ ਦੀ ਇਤਿਹਾਸਕ, ਸੱਭਿਆਚਾਰਕ ਅਤੇ ਸਮਾਜਕ ਵਿਰਾਸਤ ਨਾਲ ਜਾਣੂ ਕਰਵਾਉਂਦਿਆਂ ਕਿਹਾ ਕਿ ਇਹ ਧਰਤੀ ਸੇਵਾ, ਕੁਰਬਾਨੀ ਅਤੇ ਲੋਕਤੰਤਰਿਕ ਮੁੱਲਾਂ ਦੀ ਮਿਸਾਲ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਅਧਿਕਾਰੀਆਂ ਦੀ ਇਹ ਸਿਖਲਾਈ ਭਵਿੱਖ ਵਿੱਚ ਲੋਕ-ਹਿਤੀ ਫੈਸਲਿਆਂ ਅਤੇ ਮਜ਼ਬੂਤ ਸ਼ਾਸਨ ਵੱਲ ਲੈ ਜਾਵੇਗੀ।


Recommended Posts