ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ   
ਮਨਰੇਗਾ ਬਜਟ ਘਟਾਉਣ ਖ਼ਿਲਾਫ਼ ਮਜ਼ਦੂਰਾਂ ਦਾ ਮੋਰਚਾ, ਜਨਵਰੀ ‘ਚ ਡੀਸੀ ਦਫ਼ਤਰਾਂ ਅੱਗੇ ਧਰਨੇ
December 25, 2025
-

Rajni / Bathinda

Reporter..Rajni ਮਨਰੇਗਾ ਬਜਟ ਘਟਾਉਣ ਖ਼ਿਲਾਫ਼ ਮਜ਼ਦੂਰਾਂ ਦਾ ਮੋਰਚਾ, ਜਨਵਰੀ ‘ਚ ਡੀਸੀ ਦਫ਼ਤਰਾਂ ਅੱਗੇ ਧਰਨੇ ਬੱਠਿੰਡਾ, 25 ਦਸੰਬਰ 2025 : ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਕੇਂਦਰ ਸਰਕਾਰ ਵੱਲੋਂ ਮਨਰੇਗਾ ਨੂੰ ਕਮਜ਼ੋਰ ਕਰਨ ਅਤੇ ਗ੍ਰਾਮ ਸਭਾਵਾਂ ਰਾਹੀਂ ਇਸ ਦੇ ਹੱਕ ‘ਚ ਮਤੇ ਪਵਾਉਣ ਦੇ ਫੈਸਲੇ ਨੂੰ ਮਜ਼ਦੂਰ ਵਿਰੋਧੀ ਕਰਾਰ ਦਿੱਤਾ ਹੈ। ਮਜ਼ਦੂਰ ਆਗੂਆਂ ਨੇ ਐਲਾਨ ਕੀਤਾ ਕਿ 26 ਦਸੰਬਰ ਨੂੰ ਪਿੰਡ-ਪਿੰਡ ਵਿਰੋਧ ਪ੍ਰਦਰਸ਼ਨ ਕਰਕੇ ਇਸ ਫੈਸਲੇ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਮਨਰੇਗਾ ਦਾ ਬਜਟ ਘਟਾਉਣ ਅਤੇ ਨਵੀਆਂ ਯੋਜਨਾਵਾਂ ਦੇ ਨਾਂ ‘ਤੇ ਰੁਜ਼ਗਾਰ ਦੇ ਮੌਕੇ ਖੋਹੇ ਜਾ ਰਹੇ ਹਨ। ਸਾਂਝੇ ਮੋਰਚੇ ਨੇ ਦੋਸ਼ ਲਗਾਇਆ ਕਿ ਕੇਂਦਰ ਨਾਲ ਨਾਲ ਪੰਜਾਬ ਸਰਕਾਰ ਵੀ ਨਿੱਜੀਕਰਨ ਅਤੇ ਠੇਕਾ ਪ੍ਰਥਾ ਨੂੰ ਵਧਾਵਾ ਦੇ ਰਹੀ ਹੈ, ਜਿਸ ਨਾਲ ਪੱਕਾ ਰੁਜ਼ਗਾਰ ਖਤਮ ਹੋ ਰਿਹਾ ਹੈ। ਮਜ਼ਦੂਰ ਆਗੂਆਂ ਨੇ ਕਿਹਾ ਕਿ ਮਨਰੇਗਾ ਨੂੰ ਮਜ਼ਬੂਤ ਕਰਨ ਦੀ ਬਜਾਏ ਉਸਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਖ਼ਿਲਾਫ਼ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਅਤੇ 6 ਤੇ 7 ਜਨਵਰੀ ਨੂੰ ਪੰਜਾਬ ਭਰ ਵਿੱਚ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾਣਗੇ।


Recommended Posts