ਪੰਜਾਬ ਸਰਕਾਰ ਨੇ 8% Da ਦੀ ਕਿਸ਼ਤ ਦੀ ਚਿੱਠੀ ਕੀਤੀ ਜਾਰੀ, 42% ਤੋਂ ਵਧ ਕੇ 50% ਹੋਇਆ Da    ਪੰਜਾਬ ’ਚ ਬੱਚਿਆਂ ਦੀ ਤਸਕਰੀ ਖ਼ਿਲਾਫ਼ ਸਖ਼ਤੀ, 704 ਬੱਚੇ ਭੀਖ ਮੰਗਣ ਵਾਲੇ ਗਰੋਹਾਂ ਤੋਂ ਬਚਾਏ    Gmada ’ਚ Ed ਦੀ ਰੇਡ ਦੂਜੇ ਦਿਨ ਵੀ ਜਾਰੀ, 22 ਘੰਟਿਆਂ ਤੋਂ ਫਾਈਲਾਂ ਦੀ ਜਾਂਚ; Tila Consultants ਦੀ ਭੂਮਿਕਾ ਵੀ ਜਾਂਚ ਦੇ ਘੇਰੇ ’ਚ    ਬੈਂਕਾਂ ਵਿੱਚ 5 ਦਿਨ ਤੱਕ ਪ੍ਰਭਾਵਿਤ ਰਹਿ ਸਕਦੀਆਂ ਨੇ ਸੇਵਾਵਾਂ, Sbi ਸਮੇਤ ਕਈ ਬੈਂਕਾਂ ਦੀ ਐਡਵਾਈਜ਼ਰੀ    ਝੋਨੇ ਦੀ ਸਰਕਾਰੀ ਖ਼ਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ, ਹਰਿਆਣਾ ’ਚ ਕਿਸਾਨਾਂ ’ਤੇ ਕਾਰਵਾਈ ਦੀ Skm ਵੱਲੋਂ ਨਿੰਦਾ    ਮਹਿਰੋਂ ਨੂੰ ਪੁਰਾਣੇ ਕੇਸ ’ਚ ਮੋਗਾ ਅਦਾਲਤ ’ਚ ਕੀਤਾ ਪੇਸ਼, ਵਕੀਲ ਨੇ ਕੇਸ ਨੂੰ ਦੱਸਿਆ ਸਿਆਸੀ ਆਧਾਰ ’ਤੇ ਦਰਜ    16 ਅਕਤੂਬਰ ਨੂੰ ਪੈਣਗੀਆਂ ਵੋਟਾਂ, ਹਰਦੀਪ ਪੁਰੀ ਦੀ ਸੀਟ ਵੀ ਸ਼ਾਮਲ    ਮੁਹਾਲੀ Gmada ਦਫ਼ਤਰ ’ਚ Ed ਦੀ ਵੱਡੀ ਰੇਡ, 3 ਮੰਜ਼ਿਲਾਂ ਸੀਲ    ਪੰਜਾਬ ਪੁਲੀਸ ਨੇ ਵਰਦੀ ਨਾ ਪਾਉਣ ਵਾਲੀ ਵਾਇਰਲ ਆਡੀਓ ਨੂੰ ਦੱਸਿਆ ਝੂਠੀ ਐਡਵਾਇਜ਼ਰੀ    ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ   
ਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਨੇ ਕੀਤੀ ਫਤਹਿਗੜ੍ਹ ਸਾਹਿਬ ਵਿਖੇ ਅਰਦਾਸ
December 26, 2025
-

Bhavika / Sri Fatehgarh Sahib

ਧੜੱਲੇਦਾਰ ਬਿਊਰੋ ਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਨੇ ਕੀਤੀ ਫਤਹਿਗੜ੍ਹ ਸਾਹਿਬ ਵਿਖੇ ਅਰਦਾਸ ਫ਼ਤਹਿਗੜ੍ਹ ਸਾਹਿਬ, 26 ਦਸੰਬਰ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਵੇਰੇ ਇਤਿਹਾਸਕ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ਮੱਥਾ ਟੇਕ ਕੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਨਮਨ ਕੀਤਾ। ਉਨ੍ਹਾਂ ਕਿਹਾ ਕਿ ਇਹ ਦਿਨ ਸਾਰੇ ਪੰਜਾਬ ਲਈ ਸੋਗ ਅਤੇ ਸਿਮਰਨ ਦੇ ਦਿਨ ਹਨ, ਕਿਉਂਕਿ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਮਨੁੱਖੀ ਇਤਿਹਾਸ ਵਿੱਚ ਬੇਮਿਸਾਲ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਸ਼ਹਾਦਤ ਆਉਣ ਵਾਲੀਆਂ ਪੀੜ੍ਹੀਆਂ ਨੂੰ ਜ਼ੁਲਮ ਅਤੇ ਅਨਿਆਂ ਦੇ ਵਿਰੁੱਧ ਖੜ੍ਹੇ ਹੋਣ ਦੀ ਪ੍ਰੇਰਨਾ ਦਿੰਦੀ ਰਹੇਗੀ। ਉਨ੍ਹਾਂ ਦੱਸਿਆ ਕਿ ਸ਼ਹੀਦੀ ਸਭਾ ਮੌਕੇ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਫਤਹਿਗੜ੍ਹ ਸਾਹਿਬ ਪਹੁੰਚਣਗੇ, ਜਿਸ ਲਈ ਸਰਕਾਰ ਵੱਲੋਂ ਸੁਰੱਖਿਆ, ਸਿਹਤ ਅਤੇ ਸਹੂਲਤਾਂ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ। ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਅੰਮ੍ਰਿਤਸਰ (ਵਾਲਡ ਸਿਟੀ), ਤਲਵੰਡੀ ਸਾਬੋ ਅਤੇ ਸ੍ਰੀ ਅਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦਿੱਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਸਿੱਖ ਸੰਗਤ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਾ ਹੈ ਅਤੇ ਪੂਰੀ ਮਾਨਵਤਾ ਲਈ ਪ੍ਰੇਰਨਾ ਦਾ ਸਰੋਤ ਹੈ।


Recommended Posts