*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਮਨਰੇਗਾ ਨੀਤੀ ‘ਚ ਤਬਦੀਲੀ ਖ਼ਿਲਾਫ਼ ਪੰਜਾਬ ਭਰ ‘ਚ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ
December 26, 2025
-

S M Singh / Bathinda

ਧੜੱਲੇਦਾਰ ਬਿਊਰੋ ਮਨਰੇਗਾ ਨੀਤੀ ‘ਚ ਤਬਦੀਲੀ ਖ਼ਿਲਾਫ਼ ਪੰਜਾਬ ਭਰ ‘ਚ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ ਬਠਿੰਡਾ, 26 ਦਸੰਬਰ 2025 : ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ ‘ਤੇ ਅੱਜ ਪੰਜਾਬ ਭਰ ਵਿੱਚ ਕੇਂਦਰ ਸਰਕਾਰ ਦੀ ਮਨਰੇਗਾ ਨੀਤੀ ਵਿੱਚ ਤਬਦੀਲੀ ਦੇ ਵਿਰੋਧ ਵਜੋਂ ਪ੍ਰਦਰਸ਼ਨ ਹੋਏ। ਕਈ ਜ਼ਿਲ੍ਹਿਆਂ ਵਿੱਚ ਮਜ਼ਦੂਰਾਂ ਨੇ ਰੋਸ ਮਾਰਚ ਕੀਤੇ ਅਤੇ ਨਵੇਂ ਕਾਨੂੰਨ ਦੀਆਂ ਕਾਪੀਆਂ ਸਾੜ ਕੇ ਆਪਣਾ ਗੁੱਸਾ ਜਤਾਇਆ। ਜਥੇਬੰਦੀਆਂ ਵੱਲੋਂ ਪਿੰਡਾਂ ਵਿੱਚ ਸਰਪੰਚਾਂ ਨੂੰ ਮੰਗ ਪੱਤਰ ਵੀ ਸੌਂਪੇ ਗਏ। ਮਜ਼ਦੂਰ ਆਗੂਆਂ ਨੇ ਕਿਹਾ ਕਿ ਮਨਰੇਗਾ ਨੂੰ “ਜੀ ਰਾਮ ਜੀ” ਨਾਲ ਜੋੜ ਕੇ ਕੰਮ ਦੇ ਅਧਿਕਾਰ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਜੌਬ ਕਾਰਡਾਂ ਦੀ ਮਿਆਦ ਘਟਾਉਣ ਅਤੇ ਬਜਟ ਵਿੱਚ ਕਟੌਤੀ ਕਰਕੇ ਮਜ਼ਦੂਰਾਂ ਨੂੰ ਅਣਡਿੱਠਾ ਕੀਤਾ ਜਾ ਰਿਹਾ ਹੈ, ਜਦਕਿ ਦਿਹਾੜੀਆਂ ਵਧਾਉਣ ਦੇ ਦਾਅਵੇ ਸਿਰਫ਼ ਭਰਮ ਪੈਦਾ ਕਰਨ ਲਈ ਹਨ। ਆਗੂਆਂ ਨੇ ਇਹ ਵੀ ਆਖਿਆ ਕਿ ਕੇਂਦਰ ਦੇ ਨਾਲ ਨਾਲ ਪੰਜਾਬ ਸਰਕਾਰ ਵੀ ਨਿੱਜੀਕਰਨ ਵਾਲੀਆਂ ਨੀਤੀਆਂ ‘ਤੇ ਚੱਲ ਰਹੀ ਹੈ। ਸਾਂਝੇ ਮਜ਼ਦੂਰ ਮੋਰਚੇ ਨੇ ਕਿਰਤੀ ਲੋਕਾਂ ਨੂੰ ਅਪੀਲ ਕੀਤੀ ਕਿ 6 ਅਤੇ 7 ਜਨਵਰੀ ਨੂੰ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਹੋਣ ਵਾਲੇ ਧਰਨਿਆਂ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇ।


Recommended Posts