ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ   
20 ਸਾਲਾਂ ਦੀ ਸੇਵਾ ਬਾਵਜੂਦ ਰੈਗੂਲਰ ਨਾ ਹੋਣ ‘ਤੇ ਅਧਿਆਪਕ ਭੜਕੇ
December 27, 2025
20-

Rajni / Mohali

Reporter..Rajni 20 ਸਾਲਾਂ ਦੀ ਸੇਵਾ ਬਾਵਜੂਦ ਰੈਗੂਲਰ ਨਾ ਹੋਣ ‘ਤੇ ਅਧਿਆਪਕ ਭੜਕੇ ਮੁਹਾਲੀ, 27 ਦਸੰਬਰ 2025 : ਵਿਸ਼ੇਸ਼ ਅਧਿਆਪਕ ਯੂਨੀਅਨ ਆਈਈਆਰਟੀ ਡੀਐੱਸਈ ਤੇ ਡੀਐੱਸਟੀ ਨੇ ਆਪਣੀਆਂ ਰੈਗੂਲਰਾਈਜ਼ੇਸ਼ਨ ਦੀਆਂ ਮੰਗਾਂ ਨੂੰ ਲੈ ਕੇ ਮੁਹਾਲੀ ਸਥਿਤ ਡੀਜੀਐੱਸਸੀ ਦਫ਼ਤਰ ਵਿੱਚ ਭਾਰੀ ਰੋਸ ਪ੍ਰਦਰਸ਼ਨ ਕੀਤਾ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਸੀ, ਪਰ ਨਾ ਤਾਂ ਪੂਰੀ ਹਾਜ਼ਰੀ ਮਿਲੀ ਅਤੇ ਨਾ ਹੀ ਮੰਗਾਂ ‘ਤੇ ਕੋਈ ਗੰਭੀਰ ਚਰਚਾ ਹੋਈ। ਇਸ ਤੋਂ ਨਾਰਾਜ਼ ਅਧਿਆਪਕ ਸੱਤਵੀਂ ਮੰਜ਼ਿਲ ‘ਤੇ ਅਧਿਕਾਰੀਆਂ ਦੇ ਦਫ਼ਤਰ ਅੱਗੇ ਧਰਨੇ ‘ਤੇ ਬੈਠ ਗਏ। ਉਨ੍ਹਾਂ ਸਪਸ਼ਟ ਕੀਤਾ ਕਿ 20 ਸਾਲਾਂ ਤੋਂ ਸੇਵਾ ਨਿਭਾ ਰਹੇ ਵਿਸ਼ੇਸ਼ ਅਧਿਆਪਕਾਂ ਨੂੰ ਨਵੀਂ ਭਰਤੀ ਤੋਂ ਪਹਿਲਾਂ ਰੈਗੂਲਰ ਕਰਨ ਦਾ ਹੁਕਮ ਜਾਰੀ ਕੀਤਾ ਜਾਵੇ। ਯੂਨੀਅਨ ਨੇ ਚੇਤਾਵਨੀ ਦਿੱਤੀ ਕਿ ਮੰਗਾਂ ਨਾ ਮੰਨੀਆਂ ਜਾਣ ਤੱਕ ਸੰਘਰਸ਼ ਜਾਰੀ ਰਹੇਗਾ ਅਤੇ ਇਸ ਦੀ ਜ਼ਿੰਮੇਵਾਰੀ ਸਿੱਧੀ ਤੌਰ ‘ਤੇ ਸਰਕਾਰ ਤੇ ਵਿਭਾਗ ਦੀ ਹੋਵੇਗੀ।

20


Recommended Posts