ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
328 ਸਰੂਪ ਮਾਮਲਾ: ਧਾਮੀ ਨੇ ਪੰਜਾਬ ਸਰਕਾਰ ਦੀ ਨੀਅਤ ‘ਤੇ ਚੁੱਕੇ ਸਵਾਲ
December 30, 2025
328-

Bhavika / Amritsar

ਧੜੱਲੇਦਾਰ ਬਿਊਰੋ 328 ਸਰੂਪ ਮਾਮਲਾ: ਧਾਮੀ ਨੇ ਪੰਜਾਬ ਸਰਕਾਰ ਦੀ ਨੀਅਤ ‘ਤੇ ਚੁੱਕੇ ਸਵਾਲ ਅੰਮ੍ਰਿਤਸਰ, 30 ਦਸੰਬਰ 2025 : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 328 ਪਾਵਨ ਸਰੂਪਾਂ ਦੇ ਮਾਮਲੇ ‘ਚ ਪੰਜਾਬ ਸਰਕਾਰ ਦੀ ਭੂਮਿਕਾ ‘ਤੇ ਸਵਾਲ ਖੜੇ ਕਰਦਿਆਂ ਕਿਹਾ ਕਿ ਹਾਈਕੋਰਟ ਵਿੱਚ ਸ਼੍ਰੋਮਣੀ ਕਮੇਟੀ ਨੂੰ ਸਮਰੱਥ ਸੰਸਥਾ ਮੰਨਣ ਦੇ ਬਾਵਜੂਦ ਐਫਆਈਆਰ ਦਰਜ ਕਰਨਾ ਸਿਆਸੀ ਮਨਸ਼ਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਵੀ ਚੁਣੌਤੀ ਦੇਣ ਦੇ ਬਰਾਬਰ ਹੈ, ਕਿਉਂਕਿ ਜਾਂਚ ਅਤੇ ਕਾਰਵਾਈ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਹੀ ਹੋਈ ਹੈ। ਧਾਮੀ ਨੇ ਦੱਸਿਆ ਕਿ ਡਾ. ਈਸ਼ਰ ਸਿੰਘ ਦੀ ਜਾਂਚ ਰਿਪੋਰਟ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਹਰ ਪੱਧਰ ‘ਤੇ ਕਾਰਵਾਈ ਕੀਤੀ ਹੈ ਅਤੇ ਕਿਸੇ ਨਾਲ ਰਿਆਇਤ ਨਹੀਂ ਵਰਤੀ। ਉਨ੍ਹਾਂ ਕਿਹਾ ਕਿ ਹਾਈਕੋਰਟ ਦੇ ਹੁਕਮਾਂ ਵਿੱਚ ਕਿਤੇ ਵੀ ਐਫਆਈਆਰ ਦਰਜ ਕਰਨ ਦੀ ਹਦਾਇਤ ਨਹੀਂ ਸੀ, ਫਿਰ ਵੀ ਸਰਕਾਰ ਵੱਲੋਂ ਅਦਾਲਤੀ ਹੁਕਮਾਂ ਦਾ ਹਵਾਲਾ ਦੇ ਕੇ ਕਾਰਵਾਈ ਕਰਵਾਈ ਗਈ, ਜੋ ਦੋਹਰੀ ਨੀਤੀ ਨੂੰ ਬੇਨਕਾਬ ਕਰਦੀ ਹੈ। ਅਖੀਰ ‘ਚ ਉਨ੍ਹਾਂ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਕਿਸੇ ਦੋਸ਼ੀ ਨੂੰ ਬਚਾਉਣ ਦੇ ਹੱਕ ‘ਚ ਨਹੀਂ ਹੈ ਅਤੇ ਸਿੱਖ ਸੰਸਥਾਵਾਂ ਦੇ ਅੰਦਰੂਨੀ ਮਾਮਲਿਆਂ ‘ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਕਾਰਵਾਈ ਜਾਰੀ ਰਹੇਗੀ ਅਤੇ ਝੂਠੇ ਪ੍ਰਚਾਰ ਦਾ ਡਟ ਕੇ ਮੁਕਾਬਲਾ ਕੀਤਾ ਜਾਵੇਗਾ।

328


Recommended Posts