ਓ.ਐਸ.ਡੀ ਸੁਖਵੀਰ ਸਿੰਘ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਪਿੰਡ ਰੁਲਦੂ ਸਿੰਘ ਵਾਲਾ ਅਤੇ ਬੰਗਾਂਵਾਲੀ ਵਿਖੇ 'ਲੋਕ ਮਿਲਣੀ'    ਮਾਨ ਸਰਕਾਰ ਦੀ ਮੁਲਾਜਮਾ ਪ੍ਰਤੀ ਚੰਗੀ ਸੋਚ - ਚੇਅਰਮੈਨ ਹਰਪਾਲ ਜੁਨੇਜਾ     ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਸਮੇਂਬੱਧ ਹੱਲ ਲਈ ਵਚਨਬੱਧ: ਵਿਧਾਇਕ ਨਰਿੰਦਰ ਕੌਰ ਭਰਾਜ    Da ਬਕਾਏ ਮਾਮਲੇ 'ਚ ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਨੋਟਿਸ, 15 ਦਿਨਾਂ ਅੰਦਰ ਫੈਸਲੇ ਦੀ ਉਮੀਦ    ਭਵਾਨੀਗੜ੍ਹ ਵਿਖੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਵੱਲੋਂ ਖੁੱਲ੍ਹਾ ਸੁਣਵਾਈ ਕੈਂਪ    ਪੰਜਾਬ ਟ੍ਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਬਿਲਡਿੰਗ ਮਟੀਰੀਅਲ ਐਸੋਸੀਏਸ਼ਨ ਦੀ ਪੁਲਸ ਪ੍ਰਸ਼ਾਸਨ ਨਾਲ ਮੁਲਾਕਾਤ ਕਰਵਾਈ    ਪੰਜਾਬ ਸਰਕਾਰ ਵੱਲੋਂ ਵਪਾਰਕ ਬਾਜ਼ਾਰਾਂ ਦੇ ਵਿਕਾਸ ਲਈ 40 ਕਰੋੜ ਰੁਪਏ ਦਾ ਵਿਸ਼ੇਸ਼ ਫੰਡ ਮਨਜ਼ੂਰ    ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ   
ਕੈਬਨਿਟ ਮੰਤਰੀ ਸੌਂਦ ਅੱਜ ਪੇਸ਼ ਹੋਣਗੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ
January 5, 2026
-Sikh-Religion-

ਕੈਬਨਿਟ ਮੰਤਰੀ ਸੌਂਦ ਅੱਜ ਪੇਸ਼ ਹੋਣਗੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ

ਕੈਬਨਿਟ ਮੰਤਰੀ ਸੌਂਦ ਅੱਜ ਪੇਸ਼ ਹੋਣਗੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ

ਨਰੂਲਾ / Patiala

5 ਜਨਵਰੀ(Dharaledar bureo) Amritsar :ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਦੇ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਸ੍ਰੀ ਅਕਾਲ ਤਖ਼ਤ ਵਿਖੇ ਨਿੱਜੀ ਰੂਪ ਵਿਚ ਪੇਸ਼ ਹੋਣਗੇ। ਵੇਰਵਿਆਂ ਅਨੁਸਾਰ ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨੂੰ 5 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤਾ ਗਿਆ ਸੀ। ਇਹ ਫੈਸਲਾ ਹਾਲ ਹੀ ਵਿੱਚ 5 ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਲਿਆ ਗਿਆ।ਜਿਸਦੀ ਪ੍ਰਧਾਨਗੀ ਸ੍ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ ਸੀ। ਦੱਸਣਯੋਗ ਹੈ ਕਿ ਪਿਛਲੇ ਦਿਨੀ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਇੰਚਾਰਜ ਨੇ ਤਰੁਣਪ੍ਰੀਤ ਸਿੰਘ ਸੋਂਦ ਨੂੰ ਮਿਤੀ 5 ਜਨਵਰੀ 2026 ਨੂੰ ਸਵੇਰੇ 10 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਤੌਰ ’ਤੇ ਪੇਸ਼ ਹੋ ਕੇ ਆਪਣਾ ਲਿਖਤੀ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ। ਸਕੱਤਰੇਤ ਮੁਤਾਬਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਦੀ ਯਾਦਗਾਰ ਵਿੱਚ ਬਣਾਈਆਂ ਗਈਆਂ ਕੁਝ ਤਸਵੀਰਾਂ ’ਚ ਸਿੱਖ ਸਿਧਾਂਤਾਂ, ਪਰੰਪਰਾਵਾਂ ਅਤੇ ਮਰਿਆਦਾ ਦੇ ਉਲਟ ਦ੍ਰਿਸ਼ ਦਰਸ਼ਾਏ ਗਏ ਸਨ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਜੋੜੇ ਪਾ ਕੇ ਪੰਜ ਪਿਆਰੇ ਸਾਹਿਬਾਨ ਨੂੰ ਅੰਮ੍ਰਿਤਪਾਨ ਕਰਵਾਉਂਦੇ ਹੋਏ ਦਿਖਾਇਆ ਗਿਆ। ਇਸ ਤੋਂ ਇਲਾਵਾ ਇਨ੍ਹਾਂ ਚਿੱਤਰਾਂ ’ਚ ਅੰਮ੍ਰਿਤ ਛਕ ਰਹੇ ਸਿੰਘ ਵੀ ਮਰਿਆਦਾ ਅਨੁਸਾਰ “ਬੀਰ ਆਸਣ” ’ਚ ਨਹੀਂ ਦਿਖਾਏ ਗਏ। ਜਿਸ ਸੰਬੰਧੀ ਮੰਤਰੀ ਸੌਂਦ ਨੂੰ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ।

Sikh Religion


Recommended Posts