ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ   
328 ਪਾਵਨ ਸਰੂਪ ਮਾਮਲਾ: ਅਕਾਲ ਤਖ਼ਤ ਦੇ ਹੁਕਮ ਤੋਂ ਬਿਨਾਂ ਕੋਈ ਕਦਮ ਨਹੀਂ—ਐਸਜੀਪੀਸੀ
January 6, 2026
328-

Rajni / Amritsar

Reporter..Rajni 328 ਪਾਵਨ ਸਰੂਪ ਮਾਮਲਾ: ਅਕਾਲ ਤਖ਼ਤ ਦੇ ਹੁਕਮ ਤੋਂ ਬਿਨਾਂ ਕੋਈ ਕਦਮ ਨਹੀਂ—ਐਸਜੀਪੀਸੀ ਅੰਮ੍ਰਿਤਸਰ, 6 ਜਨਵਰੀ 2026 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਫ਼ ਕਰ ਦਿੱਤਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਨਾਲ ਜੁੜੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਇਲਾਵਾ ਕੋਈ ਹੋਰ ਰਸਤਾ ਨਹੀਂ ਅਪਣਾਇਆ ਜਾਵੇਗਾ। ਇਸੇ ਕਰਕੇ ਪੁਲਿਸ ਜਾਂ ਸਰਕਾਰੀ ਏਜੰਸੀਆਂ ਨੂੰ ਨਾ ਤਾਂ ਕੋਈ ਰਿਕਾਰਡ ਦਿੱਤਾ ਜਾਵੇਗਾ ਅਤੇ ਨਾ ਹੀ ਕਿਸੇ ਕਿਸਮ ਦਾ ਸਹਿਯੋਗ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਅਕਾਲ ਤਖ਼ਤ ਸਾਹਿਬ ਦੀ ਜਾਂਚ ਰਿਪੋਰਟ ਦੇ ਅਧਾਰ ‘ਤੇ ਦੋਸ਼ੀ ਕਰਮਚਾਰੀਆਂ ਖ਼ਿਲਾਫ਼ ਅੰਦਰੂਨੀ ਕਾਰਵਾਈ ਪੂਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪਾਵਨ ਸਰੂਪਾਂ ਦੀ ਭੇਟਾ ਅਤੇ ਰਿਕਾਰਡ ਨਾਲ ਛੇੜਛਾੜ ਕਰਨ ਵਾਲੇ ਕੁਝ ਮੁਲਾਜ਼ਮਾਂ ਨੇ ਆਪਣੀ ਲਾਲਚ ਕਰਕੇ ਸੰਸਥਾ ਦੀ ਛਵੀ ਨੂੰ ਨੁਕਸਾਨ ਪਹੁੰਚਾਇਆ, ਜਿਸ ਲਈ ਉਨ੍ਹਾਂ ‘ਤੇ ਸਖ਼ਤ ਐਕਸ਼ਨ ਲਿਆ ਗਿਆ। ਸ਼੍ਰੋਮਣੀ ਕਮੇਟੀ ਨੇ ਸਰਕਾਰ ਅਤੇ ਕੁਝ ਸਿਆਸੀ ਆਗੂਆਂ ਵੱਲੋਂ ਲਗਾਏ ਜਾ ਰਹੇ ਦੋਸ਼ਾਂ ਨੂੰ ਨਿਰਅਧਾਰ ਕਰਾਰ ਦਿੰਦਿਆਂ ਕਿਹਾ ਕਿ ਅਜਿਹੇ ਬਿਆਨਾਂ ਨਾਲ ਸਿੱਖ ਸੰਸਥਾਵਾਂ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਕਮੇਟੀ ਨੇ ਦੁਹਰਾਇਆ ਕਿ ਪਾਵਨ ਸਰੂਪਾਂ ਸਬੰਧੀ ਸਾਰੀ ਪ੍ਰਕਿਰਿਆ ਨਿਯਮਾਂ ਅਨੁਸਾਰ ਹੁੰਦੀ ਹੈ ਅਤੇ ਇਸ ਮਾਮਲੇ ਵਿੱਚ ਅਕਾਲ ਤਖ਼ਤ ਸਾਹਿਬ ਦਾ ਫੈਸਲਾ ਹੀ ਅੰਤਿਮ ਹੈ।

328


Recommended Posts