ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਿੱਚ ਵੱਡਾ ਉਲਟਫੇਰ, ਜਗਜੀਤ ਡੱਲੇਵਾਲ ਹਟਾਏ, ਦਲਵੀਰ ਸਿੱਧੂਪੁਰ ਨਵੇਂ ਕਨਵੀਨਰ
January 6, 2026
-

Bhavika / Amritsar

ਧੜੱਲੇਦਾਰ ਬਿਊਰੋ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਿੱਚ ਵੱਡਾ ਉਲਟਫੇਰ, ਜਗਜੀਤ ਡੱਲੇਵਾਲ ਹਟਾਏ, ਦਲਵੀਰ ਸਿੱਧੂਪੁਰ ਨਵੇਂ ਕਨਵੀਨਰ ਚੰਡੀਗੜ੍ਹ, 6 ਜਨਵਰੀ 2026 : ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਿੱਚ ਚੱਲ ਰਹੇ ਅੰਦਰੂਨੀ ਟਕਰਾਅ ਦਰਮਿਆਨ ਅੱਜ 6 ਜਨਵਰੀ 2026 ਨੂੰ ਹੋਈ ਅਹਿਮ ਮੀਟਿੰਗ ਵਿੱਚ ਵੱਡਾ ਫੈਸਲਾ ਲਿਆ ਗਿਆ। ਜਥੇਬੰਦੀ ਦੇ ਪ੍ਰੈੱਸ ਸਕੱਤਰ ਮੇਹਰ ਸਿੰਘ ਥੇੜੀ ਦੀ ਅਗਵਾਈ ਹੇਠ ਸਰਬਸੰਮਤੀ ਨਾਲ ਜਗਜੀਤ ਸਿੰਘ ਡੱਲੇਵਾਲ ਨੂੰ ਸਾਰੇ ਅਹੁਦਿਆਂ ਤੋਂ ਹਟਾ ਕੇ ਦਲਵੀਰ ਸਿੰਘ ਸਿੱਧੂਪੁਰ ਨੂੰ ਨਵਾਂ ਕਨਵੀਨਰ ਨਿਯੁਕਤ ਕੀਤਾ ਗਿਆ। ਆਗੂਆਂ ਨੇ ਡੱਲੇਵਾਲ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕਦੇ ਹੋਏ ਦੋਸ਼ ਲਗਾਇਆ ਕਿ ਉਹ ਜਥੇਬੰਦੀ ਨੂੰ ਇਕੱਠਾ ਰੱਖਣ ਵਿੱਚ ਅਸਫ਼ਲ ਰਹੇ। ਮੀਟਿੰਗ ਦੌਰਾਨ ਇਹ ਵੀ ਕਿਹਾ ਗਿਆ ਕਿ ਬਿਨਾਂ ਸਹਿਮਤੀ ਦੇ ਐਸ.ਕੇ.ਐਮ. ਨਾਲ ਦੁਬਾਰਾ ਜੁੜਨਾ ਅਤੇ ਸ਼ੰਭੂ-ਖਨੌਰੀ ਮੋਰਚਿਆਂ ਦਾ ਫੈਸਲਾ ਗਲਤ ਸਾਬਤ ਹੋਇਆ। ਛੇ ਸਾਲਾਂ ਤੋਂ ਚੋਣਾਂ ਨਾ ਹੋਣ ਕਾਰਨ ਜਥੇਬੰਦੀ ਦੀ ਸੰਵਿਧਾਨਕ ਸਥਿਤੀ ਵੀ ਕਮਜ਼ੋਰ ਹੋਈ। ਹੁਣ ਬਲਾਕ ਤੋਂ ਸੂਬਾ ਪੱਧਰ ਤੱਕ ਚੋਣਾਂ ਕਰਵਾਉਣ ਲਈ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ। ਆਗੂਆਂ ਨੇ ਉਮੀਦ ਜਤਾਈ ਕਿ ਦਲਵੀਰ ਸਿੰਘ ਸਿੱਧੂਪੁਰ ਦੀ ਅਗਵਾਈ ਹੇਠ ਜਥੇਬੰਦੀ ਮੁੜ ਕਿਸਾਨੀ ਮਸਲਿਆਂ ‘ਤੇ ਮਜ਼ਬੂਤੀ ਨਾਲ ਕੰਮ ਕਰੇਗੀ।


Recommended Posts