ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ    H-1b Visa: ਭਾਰਤੀਆਂ ਲਈ ਵੱਡੀ ਖ਼ਬਰ, $1 ਲੱਖ ਵਾਲੀ ਸ਼ਰਤ ਇੱਕ ਸਾਲ ਹੋਰ ਵਧੀ   
ਮਗਨਰੇਗਾ ਅਤੇ ਬਿਜਲੀ ਸੋਧ ਬਿੱਲ ਦੇ ਵਿਰੋਧ ‘ਚ ਡੀਸੀ ਦਫ਼ਤਰ ਅੱਗੇ ਮਜ਼ਦੂਰ ਮੋਰਚਾ
January 7, 2026
-

Rajni / Nawanshahr

Reporter..Rajni ਮਗਨਰੇਗਾ ਅਤੇ ਬਿਜਲੀ ਸੋਧ ਬਿੱਲ ਦੇ ਵਿਰੋਧ ‘ਚ ਡੀਸੀ ਦਫ਼ਤਰ ਅੱਗੇ ਮਜ਼ਦੂਰ ਮੋਰਚਾ ਨਵਾਂ ਸ਼ਹਿਰ, 7 ਜਨਵਰੀ 2026 : ਨਵਾਂਸ਼ਹਿਰ ਵਿੱਚ ਡੀਸੀ ਦਫ਼ਤਰ ਅੱਗੇ ਪੇਂਡੂ ਅਤੇ ਖੇਤ ਮਜ਼ਦੂਰ ਜਥਬੰਦੀਆਂ ਨੇ ਸਾਂਝਾ ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਧਰਨਾ ਦਿੱਤਾ। ਮਜ਼ਦੂਰ ਆਗੂਆਂ ਨੇ ਮਗਨਰੇਗਾ ਖਤਮ ਕਰਨ, ਚਾਰ ਲੇਬਰ ਕੋਡ ਅਤੇ ਬਿਜਲੀ ਸੋਧ ਬਿੱਲ 2025 ਦਾ ਤਿੱਖਾ ਵਿਰੋਧ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਨਾਲ ਮਜ਼ਦੂਰ ਵਰਗ ਦੇ ਹੱਕਾਂ ‘ਤੇ ਸਿੱਧਾ ਹਮਲਾ ਹੋ ਰਿਹਾ ਹੈ ਅਤੇ ਬਿਜਲੀ ਨੂੰ ਕਾਰਪੋਰੇਟ ਹੱਥਾਂ ਵਿੱਚ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਧਰਨੇ ਦੌਰਾਨ ਪੰਜਾਬ ਸਰਕਾਰ ਨੂੰ ਵੀ ਆਲੋਚਨਾ ਦਾ ਨਿਸ਼ਾਨਾ ਬਣਾਇਆ ਗਿਆ। ਆਗੂਆਂ ਨੇ ਕਿਹਾ ਕਿ ਮਾਨ ਸਰਕਾਰ ਨੇ 12 ਘੰਟੇ ਕੰਮ ਦਿਨ ਲਾਗੂ ਕਰਕੇ, ਦਲਿਤਾਂ ਦੇ ਜ਼ਮੀਨੀ ਹੱਕਾਂ ਲਈ ਸੰਘਰਸ਼ ਕਰ ਰਹੇ ਆਗੂਆਂ ਨੂੰ ਗ੍ਰਿਫ਼ਤਾਰ ਕਰਕੇ ਅਤੇ ਚੋਣ ਵਾਅਦੇ ਪੂਰੇ ਨਾ ਕਰਕੇ ਮਜ਼ਦੂਰ ਵਿਰੋਧੀ ਰਵੱਈਆ ਅਪਣਾਇਆ ਹੈ। ਉਨ੍ਹਾਂ ਮਜ਼ਦੂਰਾਂ ਨੂੰ ਇਕੱਠੇ ਹੋ ਕੇ ਲੰਬੇ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ।


Recommended Posts