ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਬਠਿੰਡਾ ‘ਚ ਮਜ਼ਦੂਰਾਂ ਦਾ ਧਰਨਾ, ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਰਾਜ਼ਗੀ
January 8, 2026
-

Rajni / Bathinda

Reporter..Rajni ਬਠਿੰਡਾ ‘ਚ ਮਜ਼ਦੂਰਾਂ ਦਾ ਧਰਨਾ, ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਰਾਜ਼ਗੀ ਬਠਿੰਡਾ, 8 ਜਨਵਰੀ 2026 : ਬਠਿੰਡਾ ਵਿੱਚ ਸਾਂਝੇ ਮਜ਼ਦੂਰ ਮੋਰਚੇ ਦੇ ਸੱਦੇ ‘ਤੇ ਮਜ਼ਦੂਰ ਜਥੇਬੰਦੀਆਂ ਨੇ ਡੀਸੀ ਦਫ਼ਤਰ ਅੱਗੇ ਧਰਨਾ ਦੇ ਕੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ। ਆਗੂਆਂ ਨੇ ਮਨਰੇਗਾ ਨੂੰ ਖਤਮ ਕਰਨ, ਨਵੇਂ ਕਿਰਤ ਕਾਨੂੰਨ ਲਿਆਉਣ ਅਤੇ ਭਗਵੰਤ ਮਾਨ ਸਰਕਾਰ ਵੱਲੋਂ ਔਰਤਾਂ ਨੂੰ ਹਜ਼ਾਰ ਰੁਪਏ ਮਹੀਨਾ ਤੇ ਪੈਨਸ਼ਨ ਵਾਧੇ ਵਰਗੀਆਂ ਚੋਣ ਗਰੰਟੀਆਂ ਪੂਰੀਆਂ ਨਾ ਕਰਨ ‘ਤੇ ਸਖ਼ਤ ਐਤਰਾਜ਼ ਜਤਾਇਆ। ਉਨ੍ਹਾਂ ਦੋਸ਼ ਲਾਇਆ ਕਿ ਇਹ ਨੀਤੀਆਂ ਮਜ਼ਦੂਰਾਂ ਅਤੇ ਗਰੀਬ ਵਰਗ ਦੀ ਰੋਜ਼ੀ-ਰੋਟੀ ‘ਤੇ ਸਿੱਧਾ ਹਮਲਾ ਹਨ। ਧਰਨੇ ਦੌਰਾਨ ਨਿੱਜੀਕਰਨ, ਜਨਤਕ ਸੰਪਤੀਆਂ ਦੀ ਵਿਕਰੀ ਅਤੇ ਸੰਘਰਸ਼ਸ਼ੀਲ ਮਜ਼ਦੂਰਾਂ ਤੇ ਕਿਸਾਨਾਂ ਦੇ ਹੱਕਾਂ ਦੀ ਉਲੰਘਣਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਜਥੇਬੰਦੀਆਂ ਵੱਲੋਂ ਮੁੱਖ ਮੰਤਰੀ ਅਤੇ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਸੌਂਪ ਕੇ ਰੁਜ਼ਗਾਰ ਦੀ ਗਰੰਟੀ, ਮਨਰੇਗਾ ਬਹਾਲੀ ਅਤੇ ਗ੍ਰਿਫ਼ਤਾਰ ਆਗੂਆਂ ਦੀ ਬਿਨਾਂ ਸ਼ਰਤ ਰਿਹਾਈ ਦੀ ਮੰਗ ਕੀਤੀ ਗਈ। ਆਗੂਆਂ ਨੇ 16 ਜਨਵਰੀ ਨੂੰ ਹੋਣ ਵਾਲੇ ਸੂਬਾ ਪੱਧਰੀ ਧਰਨਿਆਂ ਵਿੱਚ ਵੱਡੀ ਸ਼ਮੂਲੀਅਤ ਦਾ ਸੱਦਾ ਵੀ ਦਿੱਤਾ।


Recommended Posts