Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼   
ਕਿਸਾਨ ਆਗੂਆਂ ਦੀ ਗ੍ਰਿਫਤਾਰੀ ਦੇ ਰੋਸ ‘ਚ ਸੂਬੇ ਭਰ ‘ਚ ਪ੍ਰਦਰਸ਼ਨ
January 21, 2026
-

S M Singh / Beas

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸਥਾਨਕ ਜੋਨ ਵੱਲੋਂ ਰਈਆ ਕਸਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਸਾੜ ਕੇ ਤੀਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਆਗੂਆਂ ਨੇ ਦੱਸਿਆ ਕਿ 18 ਜਨਵਰੀ ਨੂੰ ਮਜੀਠਾ ਵਿੱਚ ਹੋਣ ਵਾਲੀ ਮੁੱਖ ਮੰਤਰੀ ਦੀ ਰੈਲੀ ਦੌਰਾਨ ਕਿਸਾਨ ਮਜ਼ਦੂਰ ਆਪਣੇ ਮੁੱਦੇ ਰੱਖਣਾ ਚਾਹੁੰਦੇ ਸਨ, ਪਰ ਸਰਕਾਰੀ ਹੁਕਮਾਂ ਹੇਠ ਪੁਲਿਸ ਨੇ ਪਹਿਲਾਂ ਹੀ ਉਨ੍ਹਾਂ ਦੇ ਘਰਾਂ ‘ਤੇ ਛਾਪੇ ਮਾਰ ਕੇ ਕਈ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਕਾਰਵਾਈ ਦੇ ਵਿਰੋਧ ਵਿੱਚ ਮਜੀਠਾ ਬੱਸ ਸਟੈਂਡ ਸਮੇਤ ਪੰਜਾਬ ਭਰ ਵਿੱਚ ਧਰਨੇ ਦਿੱਤੇ ਗਏ, ਜੋ ਪ੍ਰਸ਼ਾਸਨ ਨਾਲ ਸਹਿਮਤੀ ਤੋਂ ਬਾਅਦ ਖਤਮ ਹੋਏ। ਪਰ ਧਰਨਾ ਸਮਾਪਤ ਕਰਦੇ ਸਮੇਂ ਬੀਕੇਯੂ ਏਕਤਾ ਅਜ਼ਾਦ ਦੇ ਕਾਰਕੁਨਾਂ ‘ਤੇ ਲਾਠੀਚਾਰਜ ਹੋਇਆ ਅਤੇ ਕਈ ਆਗੂਆਂ ਸਮੇਤ ਦਰਜਨਾਂ ਕਿਸਾਨ ਗ੍ਰਿਫਤਾਰ ਕੀਤੇ ਗਏ। ਇਸ ਦੇ ਰੋਸ ਵਜੋਂ ਕਿਸਾਨ ਮਜ਼ਦੂਰ ਮੋਰਚੇ ਨੇ ਸੂਬੇ ਭਰ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਅਰਥੀਆਂ ਸਾੜ ਕੇ ਪ੍ਰਦਰਸ਼ਨ ਕੀਤੇ, ਜਿਨ੍ਹਾਂ ਵਿੱਚ ਵੱਡੀ ਗਿਣਤੀ ‘ਚ ਕਿਸਾਨ ਆਗੂ ਅਤੇ ਵਰਕਰ ਸ਼ਾਮਲ ਹੋਏ।


Recommended Posts