ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*   
ਪਿੰਡ ਮਾਹਲਾ ‘ਚ ਬੇਅਦਬੀ ਦੀ ਘਟਨਾ ਸਿੱਖ ਭਾਵਨਾਵਾਂ ‘ਤੇ ਗੰਭੀਰ ਹਮਲਾ: ਐਡਵੋਕੇਟ ਧਾਮੀ
January 21, 2026
-

S M Singh / Amritsar

ਜਲੰਧਰ ਦੇ ਪਿੰਡ ਮਾਹਲਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗਾਂ ਨਾਲ ਹੋਈ ਘਿਨੌਣੀ ਬੇਅਦਬੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਭਾਵਨਾਵਾਂ ਉੱਤੇ ਗੰਭੀਰ ਹਮਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਦਾ ਵੱਧਣਾ ਸੂਬੇ ਦੀ ਕਾਨੂੰਨ ਵਿਵਸਥਾ ਉੱਤੇ ਸਵਾਲ ਖੜੇ ਕਰਦਾ ਹੈ ਅਤੇ ਸਰਕਾਰ ਇਸਨੂੰ ਰੋਕਣ ਵਿੱਚ ਅਸਫਲ ਰਹੀ ਹੈ। ਕੈਮਰੇ ਬੰਦ ਹੋਣਾ ਇਸ ਘਟਨਾ ਨੂੰ ਇੱਕ ਸੋਚੀ-ਸਮਝੀ ਸਾਜ਼ਿਸ਼ ਵੱਲ ਇਸ਼ਾਰਾ ਕਰਦਾ ਹੈ। ਐਡਵੋਕੇਟ ਧਾਮੀ ਨੇ ਦੋਸ਼ੀਆਂ ਅਤੇ ਉਨ੍ਹਾਂ ਦੇ ਪਿੱਛੇ ਕੰਮ ਕਰ ਰਹੀਆਂ ਤਾਕਤਾਂ ਨੂੰ ਬੇਨਕਾਬ ਕਰਨ ਦੀ ਮੰਗ ਕਰਦਿਆਂ ਚੇਤਾਵਨੀ ਦਿੱਤੀ ਕਿ ਜੇ ਸਖ਼ਤ ਕਾਰਵਾਈ ਨਾ ਹੋਈ ਤਾਂ ਸੰਗਤਾਂ ਨੂੰ ਸੰਘਰਸ਼ ਦਾ ਰਾਹ ਅਪਣਾਉਣਾ ਪੈ ਸਕਦਾ ਹੈ। ਉਨ੍ਹਾਂ ਨਾਲ ਹੀ ਗੁਰਦੁਆਰਾ ਕਮੇਟੀਆਂ ਨੂੰ ਅਪੀਲ ਕੀਤੀ ਕਿ ਨਿਗਰਾਨੀ ਪ੍ਰਣਾਲੀ ਮਜ਼ਬੂਤ ਕੀਤੀ ਜਾਵੇ, ਸੇਵਾਦਾਰ ਹਰ ਵੇਲੇ ਤਾਇਨਾਤ ਰਹਿਣ ਅਤੇ ਸੁਰੱਖਿਆ ਉਪਕਰਨ ਪੂਰੀ ਤਰ੍ਹਾਂ ਕਾਰਗਰ ਬਣਾਏ ਜਾਣ।


Recommended Posts