ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ‘ਤੇ ਖੁਰਾਲਗੜ੍ਹ ਸਾਹਿਬ ਪਹੁੰਚੇ ਸੀਐਮ ਭਗਵੰਤ ਮਾਨ, ਕੀਤੇ ਵੱਡੇ ਐਲਾਨ
February 6, 2026
-

S M Singh / Hoshiarpur

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖੁਰਾਲਗੜ੍ਹ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਵਿੱਚ ਹਾਜ਼ਰੀ ਭਰੀ ਅਤੇ ਸੰਗਤ ਨੂੰ ਸੰਬੋਧਨ ਕਰਦਿਆਂ ਕਈ ਵੱਡੇ ਐਲਾਨ ਕੀਤੇ। ਉਨ੍ਹਾਂ ਦੱਸਿਆ ਕਿ ਡੇਰਾ ਬੱਲਾਂ ਨੇੜੇ 11 ਏਕੜ ਜ਼ਮੀਨ ਵਿੱਚ ਗੁਰੂ ਰਵਿਦਾਸ ਜੀ ਦੀ ਬਾਣੀ ਲਈ ਵਿਸ਼ਾਲ ਅਧਿਐਨ ਕੇਂਦਰ ਬਣਾਇਆ ਜਾਵੇਗਾ, ਜਦਕਿ 144 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਮੈਮੋਰੀਅਲ ਗੁਰੂ ਸਾਹਿਬ ਦੀ ਯਾਦ ਨੂੰ ਸਮਰਪਿਤ ਹੈ। ਇਸ ਤੋਂ ਇਲਾਵਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਤੇ GNDU ਅੰਮ੍ਰਿਤਸਰ ਵਿੱਚ ਗੁਰੂ ਰਵਿਦਾਸ ਜੀ ਦੇ ਨਾਮ ‘ਤੇ ਚੇਅਰ ਵੀ ਸਥਾਪਿਤ ਕੀਤੀ ਗਈ ਹੈ। ਸੀ.ਐਮ. ਮਾਨ ਨੇ ਕਿਹਾ ਕਿ ਸਰਕਾਰ ਦਾ ਟੀਚਾ ‘ਬੇਗਮਪੁਰਾ’ ਦੇ ਸੰਕਲਪ ਨੂੰ ਅਮਲ ਵਿੱਚ ਲਿਆਉਣਾ ਹੈ, ਜਿੱਥੇ ਹਰ ਵਰਗ ਨੂੰ ਬਰਾਬਰੀ ਦੇ ਹੱਕ ਮਿਲਣ। ਉਨ੍ਹਾਂ ਸਿਹਤ ਬੀਮਾ ਯੋਜਨਾ ਦਾ ਹਵਾਲਾ ਦਿੰਦਿਆਂ ਕਿਹਾ ਕਿ ਹੁਣ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ। ਮਾਨ ਨੇ ਸਿੱਖਿਆ ਅਤੇ ਸਮਾਜਿਕ ਏਕਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਗੁਰੂ ਰਵਿਦਾਸ ਜੀ ਦੇ ਵਿਚਾਰ ਅੱਜ ਵੀ ਮਨੁੱਖਤਾ ਨੂੰ ਸਹੀ ਰਾਹ ਦਿਖਾਉਂਦੇ ਹਨ ਅਤੇ ਸਰਕਾਰ ਸੰਤ ਸਮਾਜ ਨਾਲ ਮਿਲ ਕੇ ਅਜਿਹੇ ਸਮਾਗਮ ਅੱਗੇ ਵੀ ਕਰਵਾਉਂਦੀ ਰਹੇਗੀ।


Recommended Posts