ਪੰਜਾਬ ਸਰਕਾਰ ਨੇ 8% Da ਦੀ ਕਿਸ਼ਤ ਦੀ ਚਿੱਠੀ ਕੀਤੀ ਜਾਰੀ, 42% ਤੋਂ ਵਧ ਕੇ 50% ਹੋਇਆ Da    ਪੰਜਾਬ ’ਚ ਬੱਚਿਆਂ ਦੀ ਤਸਕਰੀ ਖ਼ਿਲਾਫ਼ ਸਖ਼ਤੀ, 704 ਬੱਚੇ ਭੀਖ ਮੰਗਣ ਵਾਲੇ ਗਰੋਹਾਂ ਤੋਂ ਬਚਾਏ    Gmada ’ਚ Ed ਦੀ ਰੇਡ ਦੂਜੇ ਦਿਨ ਵੀ ਜਾਰੀ, 22 ਘੰਟਿਆਂ ਤੋਂ ਫਾਈਲਾਂ ਦੀ ਜਾਂਚ; Tila Consultants ਦੀ ਭੂਮਿਕਾ ਵੀ ਜਾਂਚ ਦੇ ਘੇਰੇ ’ਚ    ਬੈਂਕਾਂ ਵਿੱਚ 5 ਦਿਨ ਤੱਕ ਪ੍ਰਭਾਵਿਤ ਰਹਿ ਸਕਦੀਆਂ ਨੇ ਸੇਵਾਵਾਂ, Sbi ਸਮੇਤ ਕਈ ਬੈਂਕਾਂ ਦੀ ਐਡਵਾਈਜ਼ਰੀ    ਝੋਨੇ ਦੀ ਸਰਕਾਰੀ ਖ਼ਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ, ਹਰਿਆਣਾ ’ਚ ਕਿਸਾਨਾਂ ’ਤੇ ਕਾਰਵਾਈ ਦੀ Skm ਵੱਲੋਂ ਨਿੰਦਾ    ਮਹਿਰੋਂ ਨੂੰ ਪੁਰਾਣੇ ਕੇਸ ’ਚ ਮੋਗਾ ਅਦਾਲਤ ’ਚ ਕੀਤਾ ਪੇਸ਼, ਵਕੀਲ ਨੇ ਕੇਸ ਨੂੰ ਦੱਸਿਆ ਸਿਆਸੀ ਆਧਾਰ ’ਤੇ ਦਰਜ    16 ਅਕਤੂਬਰ ਨੂੰ ਪੈਣਗੀਆਂ ਵੋਟਾਂ, ਹਰਦੀਪ ਪੁਰੀ ਦੀ ਸੀਟ ਵੀ ਸ਼ਾਮਲ    ਮੁਹਾਲੀ Gmada ਦਫ਼ਤਰ ’ਚ Ed ਦੀ ਵੱਡੀ ਰੇਡ, 3 ਮੰਜ਼ਿਲਾਂ ਸੀਲ    ਪੰਜਾਬ ਪੁਲੀਸ ਨੇ ਵਰਦੀ ਨਾ ਪਾਉਣ ਵਾਲੀ ਵਾਇਰਲ ਆਡੀਓ ਨੂੰ ਦੱਸਿਆ ਝੂਠੀ ਐਡਵਾਇਜ਼ਰੀ    ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ   
ਪਟਿਆਲਾ 'ਚ ਚੌਥਾ ਮਿਲਟਰੀ ਲਿਟਰੇਚਰ ਫੈਸਟੀਵਲ ਅੱਜ ਤੋਂ
February 11, 2026
Patiala-Heritage-Military-

ਡਿਪਟੀ ਕਮਿਸ਼ਨਰ ਵੱਲੋਂ ਸਾਰੇ ਪਟਿਆਲਵੀਆਂ ਨੂੰ ਖ਼ਾਲਸਾ ਕਾਲਜ ਪੁੱਜਣ ਦਾ ਖੁੱਲ੍ਹਾ ਸੱਦਾ

- - ਮੇਲੇ ਦੇ ਨੋਡਲ ਅਫ਼ਸਰ ਏ.ਡੀ.ਸੀ ਡਾ. ਇਸਮਤ ਵਿਜੇ ਸਿੰਘ ਵੱਲੋਂ ਅੰਤਿਮ ਤਿਆਰੀਆਂ ਦਾ ਜਾਇਜ਼ਾ

ਨਰੂਲਾ / Patiala

ਪਟਿਆਲਾ, 11 ਫਰਵਰੀ: (ਨਰੂਲਾ) ਪਟਿਆਲਾ ਹੈਰੀਟੇਜ ਫੈਸਟੀਵਲ ਤਹਿਤ ਪਟਿਆਲਾ ਵਿਖੇ ਲਗਾਤਾਰ ਚੌਥੀ ਵਾਰ ਹੋਣ ਜਾ ਰਿਹਾ ਦੋ ਦਿਨਾਂ ਮਿਲਟਰੀ ਲਿਟਰੇਚਰ ਫੈਸਟੀਵਲ 12 ਫਰਵਰੀ ਨੂੰ ਸਵੇਰੇ 10 ਵਜੇ ਖ਼ਾਲਸਾ ਕਾਲਜ ਵਿਖੇ ਕਰਵਾਇਆ ਜਾਵੇਗਾ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਇਸ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਆਨੰਦ ਮਾਣ ਲਈ ਪਟਿਆਲਾ ਜ਼ਿਲ੍ਹੇ ਦੇ ਸਮੂਹ ਨਿਵਾਸੀਆਂ ਨੂੰ ਖੁੱਲ੍ਹਾ ਸੱਦਾ ਦਿੱਤਾ ਹੈ। ਇਸੇ ਦੌਰਾਨ ਇਸ ਮੇਲੇ ਦੇ ਨੋਡਲ ਅਫ਼ਸਰ ਏ.ਡੀ.ਸੀ. (ਸ਼ਹਿਰੀ ਵਿਕਾਸ) ਡਾ. ਇਸਮਤ ਵਿਜੇ ਸਿੰਘ ਅਤੇ ਆਰ.ਟੀ.ਓ. ਬਬਨਦੀਪ ਸਿੰਘ ਵਾਲੀਆ ਨੇ ਖ਼ਾਲਸਾ ਕਾਲਜ ਦਾ ਦੌਰਾ ਕਰਕੇ ਤਿਆਰੀਆਂ ਨੂੰ ਅੰਤਮ ਛੋਹਾਂ ਦਿੱਤੇ ਜਾਣ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਾਸ਼ਨ ਵੱਲੋਂ ਮਿਲਟਰੀ ਲਿਟਰੇਚਰ ਫੈਸਟੀਵਲ ਐਸੋਸੀਏਸ਼ਨ ਦੇ ਲੈਫਟੀਨੈਂਟ ਜਨਰਲ (ਰਿਟਾ.) ਚੇਤਿੰਦਰ ਸਿੰਘ, ਏਵੀਐਸਐਮ, ਐਸਐਮ, ਵੀਐਸਐਮ ਦੇ ਸਹਿਯੋਗ ਨਾਲ ਕਰਵਾਏ ਜਾਣ ਵਾਲੇ ਇਸ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਉਦਘਾਟਨ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਕਰਨਗੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਤੇ ਆਮ ਲੋਕਾਂ ਲਈ ਇਹ ਫੈਸਟੀਵਲ ਇੱਕ ਬਹੁਤ ਹੀ ਸਿੱਖਿਆਦਾਇਕ ਮੇਲਾ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਖ਼ਾਲਸਾ ਕਾਲਜ ਵਿਖੇ ਪੈਨਲ ਚਰਚਾ, ਜੋਸ਼, ਜਜ਼ਬੇ ਅਤੇ ਬਹਾਦਰੀ ਦਾ ਵਰਨਣ, ਫ਼ੌਜੀ ਸਾਜ਼ੋ-ਸਾਮਾਨ ਦੀ ਪ੍ਰਦਰਸ਼ਨੀ, ਵੀਰ ਨਾਰੀਆਂ ਦਾ ਸਨਮਾਨ, ਯੋਧਿਆਂ ਦੇ ਨ੍ਰਿਤ, ਫੁੱਲ ਮਾਲਾ ਅਰਪਣ ਅਤੇ ਬ੍ਰੇਵ-ਹਾਰਟ ਮੋਟਰਸਾਈਕਲ ਰੈਲੀ, ਤੀਰ-ਅੰਦਾਜ਼ੀ ਪ੍ਰਦਰਸ਼ਨੀ ਅਤੇ ਮੁਕਾਬਲੇ, ਫ਼ੌਜ, ਆਈ.ਟੀ.ਬੀ.ਪੀ ਅਤੇ ਪੁਲਿਸ ਭਰਤੀ ਬਾਰੇ ਕਾਉਂਸਲਿੰਗ ਅਤੇ ਫ਼ੂਡ ਕੋਰਟ ਵੀ ਸਥਾਪਤ ਕੀਤੇ ਗਏ ਹਨ। ਵਰਜੀਤ ਵਾਲੀਆ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਐਲਾਨ ਦੇ ਮੁਤਾਬਕ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਇਹ ਮਿਲਟਰੀ ਲਿਟਰੇਚਰ ਫੈਸਟੀਵਲ ਕਰਵਾਉਣ ਦੀ ਵਿਸ਼ੇਸ਼ ਪਹਿਲਕਦਮੀ ਕੀਤੀ ਹੈ, ਜਿਸ ਨਾਲ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਦੀ ਅਮੀਰ ਵਿਰਾਸਤ ਤੋਂ ਜਾਣੂੰ ਕਰਵਾਉਣ ਅਤੇ ਉਨ੍ਹਾਂ 'ਚ ਫੌਜ ਵਿੱਚ ਭਰਤੀ ਹੋਣ ਦੀ ਭਾਵਨਾ ਪੈਦਾ ਕਰਨ ਲਈ ਇਹ ਮੇਲਾ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਮੇਲਾ ਲਗਾਤਾਰ ਚੌਥੀ ਵਾਰ ਸਫ਼ਲਤਾ ਪੂਰਵਕ ਕਰਵਾਉਣ ਵਾਲਾ ਪਟਿਆਲਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ।

Patiala Heritage Military


Recommended Posts