NOW
ਪੰਜਾਬ ਕਾਂਗਰਸ ਨੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਸਰਕਾਰ ਘੇਰੀ    🔵 ਦਰਿਆ ਹੀ ਪੰਜਾਬ ਦੀ ਪਛਾਣ — ਸੰਤ ਸੀਚੇਵਾਲ ਦੀ ਮੁਹਿੰਮ ਅੰਤਿਮ ਪੜਾਅ ‘ਚ 🔵 ਬੁੱਢੇ ਦਰਿਆ ਦੀ ਗੁਣਵੱਤਾ ‘ਚ ਸੁਧਾਰ, ਪਰ ਗੰਦਗੀ ਤੇ ਗੋਹੇ ਦੀ ਸਮੱਸਿਆ ਅਜੇ ਵੀ ਚੁਣੌਤੀ 📍 ਲੁਧਿਆਣਾ, 20 ਅਪ੍ਰੈਲ: ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਬੁੱਢੇ ਦਰਿਆ ਨੂੰ ਪ੍ਰਦੂਸ਼ਣ-ਮੁਕਤ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਹੁਣ ਅੰਤਿਮ ਪੜਾਅ ਵੱਲ ਵੱਧ ਰਹੀ ਹੈ। ਪਾਣੀ ਦੀ ਗੁਣਵੱਤਾ ਵਿੱਚ ਵੱਡਾ ਸੁਧਾਰ ਦਰਜ ਹੋਇਆ ਹੈ, ਜਿੱਥੇ Tds 3500 ਤੋਂ ਘਟ ਕੇ 675 ਤੱਕ ਆ ਗਿਆ ਹੈ, ਪਰ ਦਰਿਆ ਵਿੱਚ ਗੋਹੇ ਦੇ ਜਾਣ ਅਤੇ ਗੰਦਗੀ ਦੇ ਬੋਰੇ ਸੁੱਟਣ ਦੀ ਸਮੱਸਿਆ ਅਜੇ ਵੀ ਬਰਕਰਾਰ ਹੈ। 👉 ਹੈਬੋਵਾਲ Etp ਪਲਾਂਟ ਦੀਆਂ 6 ਮੋਟਰਾਂ ਬੰਦ ਹੋਣ     ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਲਈ ਵਧੀ ਜਾਗਰੂਕਤਾ , ਰੋਜ਼ਾਨਾ 30 ਤੋਂ ਵੱਧ ਕੇ 400 ਸ਼ਿਕਾਇਤਾਂ!    ਪੰਜਾਬ ਦੇ ਲੋਕ ਆਪਣੇ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕ ਹੋਏ, 30-35 ਤੋਂ ਵੱਧਕੇ 400 ਤੋਂ ਜ਼ਿਆਦਾ ਸ਼ਿਕਾਇਤਾਂ ਰੋਜ਼ਾਨਾ ਆਉਣ ਲੱਗੀਆਂ-ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ    ਭਾਰਤ ਦਾ ਪਹਿਲਾ ਅਡਵਾਂਸਡ 3d ਸੈਮੀਕੰਡਕਟਰ ਯੂਨਿਟ ਓਡੀਸ਼ਾ ਵਿੱਚ -ਟੈਕਨੋਲੋਜੀ ਖੇਤਰ ਵਿੱਚ ਵੱਡੀ ਛਾਲ!    ਸੜਕਾਂ ਦੀ ਮੁਰੰਮਤ ਤੇਜ਼ ਕਰਨ ਲਈ ਵੱਡਾ ਫੈਸਲਾ    ਪੰਜਾਬ ਦੇ ਖੇਤਾਂ ਦੀ ਰੂਹ ਨੂੰ ਸਮਰਪਿਤ ਕਿਤਾਬ ਜਾਰੀ    ਗੁਰਲਾਲ ਘਨੌਰ ਨੇ ਰਾਜਪੁਰਾ ਤੋਂ ਖਾਨਪੁਰ-ਭੋਗਲਾਂ ਰਾਹੀਂ ਸੁਹਰੋਂ ਤੱਕ ਬਣਨ ਵਾਲੀ ਲਿੰਕ ਸੜਕ ਦਾ ਰੱਖਿਆ ਨੀਂਹ ਪੱਥਰ    ਡੀ.ਸੀ ਹਿਮਾਂਸ਼ੂ ਜੈਨ ਨੇ ਸ਼ਾਨਦਾਰ ਪ੍ਰਦਰਸ਼ਨ ਲਈ 8 ਬੈਂਕਾਂ ਦੇ ਅਧਿਕਾਰੀਆਂ ਦਾ ਕੀਤਾ ਸਨਮਾਨ*    ਬਿਹਾਰ ਦੇ ਨਵੇਂ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ 🙏   
ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
February 13, 2026 17:32:16
Punjab-Vigilance-

ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

Aman Makkar / Ludhiana

ਚੰਡੀਗੜ੍ਹ, 13 ਫਰਵਰੀ, 2026:(ਅਮਨ ਮੱਕੜ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਉਦਯੋਗ ਕੇਂਦਰ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਜਸਪਾਲ ਸਿੰਘ ਅਤੇ ਰਿਸ਼ਵ ਗਰਗ ਅਤੇ ਜ਼ਿਲ੍ਹਾ ਉਦਯੋਗ ਕੇਂਦਰ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਟਰੇਡ ਅਸਿਸਟੈਂਟ ਅੰਤਰਪ੍ਰੀਤ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਹੈ। ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਫੋਕਲ ਪੁਆਇੰਟ, ਲੁਧਿਆਣਾ ਦੇ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਫੋਕਲ ਪੁਆਇੰਟ, ਲੁਧਿਆਣਾ ਵਿਖੇ ਇੱਕ ਪ੍ਰੋਡਕਸ਼ਨ ਯੂਨਿਟ ਚਲਾਉਂਦਾ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੇ ਯੂਨਿਟ ਦੇ ਸਬੰਧ ਵਿੱਚ ਉਤਪਾਦਨ ਸਰਟੀਫਿਕੇਟ ਦੀ ਸਹੀ ਮਿਤੀ ਲਈ ਅਰਜ਼ੀ ਦਿੱਤੀ ਅਤੇ ਇਹ ਸਰਟੀਫਿਕੇਟ ਜਾਰੀ ਕਰਨ ਬਦਲੇ ਉਕਤ ਮੁਲਜ਼ਮਾਂ ਨੇ ਸ਼ਿਕਾਇਤਕਰਤਾ ਤੋਂ 45000 ਰੁਪਏ ਦੀ ਰਿਸ਼ਵਤ ਮੰਗੀ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਉਕਤ ਮੁਲਜ਼ਮਾਂ ਵੱਲੋਂ ਰਿਸ਼ਵਤ ਮੰਗਣ ਸਬੰਧੀ ਹੋਈ ਸਾਰੀ ਗੱਲਬਾਤ ਰਿਕਾਰਡ ਕਰ ਲਈ। ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਤਿੰਨੋਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧ ਵਿੱਚ ਉਕਤ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Punjab Vigilance

Related News