Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼   
ਜਥੇਦਾਰ ਗਿਆਨੀ ਰਘਬੀਰ ਸਿੰਘ ਦੇ Sgpc ‘ਤੇ ਗੰਭੀਰ ਦੋਸ਼
February 18, 2026
-Sgpc-

Rajni / Amritsar

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬਾਦਲ ਪਰਿਵਾਰ ਖ਼ਿਲਾਫ਼ ਖੁੱਲ੍ਹ ਕੇ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਸੰਸਥਾ ਦੇ ਅੰਦਰ ਕਥਿਤ ਗੜਬੜੀਆਂ ਬਾਰੇ ਗੰਭੀਰ ਦੋਸ਼ ਲਗਾਏ ਅਤੇ ਕਿਹਾ ਕਿ ਲੰਗਰ ਨਾਲ ਜੁੜੇ ਮਾਮਲਿਆਂ ਤੋਂ ਲੈ ਕੇ ਅਖੰਡ ਪਾਠਾਂ ਲਈ ਵੱਡੀਆਂ ਰਕਮਾਂ ਮੰਗਣ ਤੱਕ ਕਈ ਗਲਤ ਪ੍ਰਥਾਵਾਂ ਚੱਲ ਰਹੀਆਂ ਹਨ। 328 ਪਾਵਨ ਸਰੂਪਾਂ ਦੇ ਮਾਮਲੇ ਨੂੰ ਵੀ ਉਨ੍ਹਾਂ ਮੁੜ ਉਠਾਉਂਦਿਆਂ ਜਵਾਬ ਤਲਬ ਕੀਤਾ। ਉਨ੍ਹਾਂ ਸਾਫ਼ ਕਰ ਦਿੱਤਾ ਕਿ 2 ਦਸੰਬਰ ਦੇ ਹੁਕਮਨਾਮੇ ਤੋਂ ਉਹ ਪਿੱਛੇ ਨਹੀਂ ਹਟਣਗੇ ਅਤੇ ਲੋੜ ਪਈ ਤਾਂ ਸਰਬੱਤ ਖਾਲਸਾ ਵੀ ਬੁਲਾਇਆ ਜਾ ਸਕਦਾ ਹੈ। ਜਥੇਦਾਰ ਨੇ ਉੱਚ ਲੀਡਰਸ਼ਿਪ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਧਾਰਮਿਕ ਸੰਸਥਾਵਾਂ ਨੂੰ ਨਿੱਜੀ ਫਾਇਦੇ ਲਈ ਵਰਤਣਾ ਕਬੂਲ ਨਹੀਂ। ਇਸ ਬਿਆਨਬਾਜ਼ੀ ਤੋਂ ਬਾਅਦ ਪੰਥਕ ਅਤੇ ਸਿਆਸੀ ਹਲਕਿਆਂ ਵਿੱਚ ਚਰਚਾ ਤੇ ਹਲਚਲ ਤੇਜ਼ ਹੋ ਗਈ ਹੈ।

Sgpc


Recommended Posts