ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਗਿਆਨੀ ਰਘਬੀਰ ਸਿੰਘ ਵੱਲੋਂ ਸਰਬੱਤ ਖ਼ਾਲਸਾ ਬੁਲਾਉਣ ਦੀ ਅਪੀਲ
February 18, 2026
-

S M Singh / Amritsar

ਸਿੱਖ ਕੌਮ ਨੂੰ ਇਕੱਠਾ ਹੋਣ ਦਾ ਸੰਦੇਸ਼ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਸਰਬੱਤ ਖ਼ਾਲਸਾ ਬੁਲਾਉਣ ਦੀ ਗੱਲ ਜ਼ੋਰ ਨਾਲ ਰੱਖੀ ਹੈ। ਉਨ੍ਹਾਂ ਕਿਹਾ ਕਿ SGPC ਅੰਦਰ ਚੱਲ ਰਹੀਆਂ ਗੜਬੜਾਂ, ਮਰਿਆਦਾ ਦੇ ਮਸਲੇ ਅਤੇ ਲਾਪਤਾ ਪਾਵਨ ਸਰੂਪਾਂ ਵਰਗੇ ਸੰਵੇਦਨਸ਼ੀਲ ਮੁੱਦੇ ਹੁਣ ਆਮ ਚਰਚਾ ਨਾਲ ਨਹੀਂ, ਸਗੋਂ ਕੌਮੀ ਪੱਧਰ ਦੇ ਫੈਸਲਿਆਂ ਨਾਲ ਹੀ ਸੁਲਝ ਸਕਦੇ ਹਨ। ਉਨ੍ਹਾਂ ਅਨੁਸਾਰ ਪੰਥਕ ਸੰਸਥਾਵਾਂ ਨੂੰ ਕਿਸੇ ਇਕ ਧੜੇ ਦੀ ਪਕੜ ਤੋਂ ਬਾਹਰ ਕੱਢਣਾ ਸਮੇਂ ਦੀ ਲੋੜ ਹੈ। ਉਨ੍ਹਾਂ ਨੇ ਦਮਦਮੀ ਟਕਸਾਲ, ਨਿਹੰਗ ਜਥੇਬੰਦੀਆਂ, ਨਿਰਮਲੇ, ਉਦਾਸੀ ਸੰਪਰਦਾਵਾਂ ਅਤੇ ਦੇਸ਼-ਵਿਦੇਸ਼ ਦੀਆਂ ਸਿੱਖ ਸਭਾਵਾਂ ਨੂੰ ਅਪੀਲ ਕੀਤੀ ਕਿ ਨਿੱਜੀ ਫਰਕ ਭੁਲਾ ਕੇ ਕੌਮ ਲਈ ਇੱਕ ਮੰਚ ‘ਤੇ ਆਉਣ। ਇਸ ਬਿਆਨ ਤੋਂ ਬਾਅਦ ਪੰਥਕ ਸਿਆਸਤ ਵਿੱਚ ਚਰਚਾ ਤੇ ਹਲਚਲ ਤੇਜ਼ ਹੋ ਗਈ ਹੈ, ਜਿੱਥੇ ਕੁਝ ਧਿਰਾਂ ਨੇ ਇਸ ਕਦਮ ਨੂੰ ਸਹਿਯੋਗ ਦਿੱਤਾ ਹੈ ਤਾਂ ਕੁਝ ਪਾਸਿਆਂ ‘ਤੇ ਬੇਚੈਨੀ ਵੀ ਨਜ਼ਰ ਆ ਰਹੀ ਹੈ।


Recommended Posts