*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਬਾਰਾਂਦਰੀ ਬਾਗ ਵਿੱਚ ਫਲਾਵਰ ਅਤੇ ਫੂਡ ਫੈਸਟੀਵਲ ਦਾ ਆਗਾਜ਼
February 18, 2026
Patiala-Baradari-Mela

ਬਾਰਾਂਦਰੀ ਬਾਗ ਵਿੱਚ ਫਲਾਵਰ ਅਤੇ ਫੂਡ ਫੈਸਟੀਵਲ ਦਾ ਆਗਾਜ਼

ਨਰੂਲਾ / Patiala

ਪਟਿਆਲਾ, 18 ਫਰਵਰੀ: ਪਟਿਆਲਾ ਦੇ ਇਤਿਹਾਸਕ ਬਾਰਾਂਦਰੀ ਬਾਗ ਵਿੱਚ ਹੋਰਟੀਕਲਚਰ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਾਂਝੇ ਉੱਦਮ ਨਾਲ ਸਲਾਨਾ ਫਲਾਵਰ ਅਤੇ ਫੂਡ ਫੈਸਟੀਵਲ ਰੰਗਾਰੰਗ ਢੰਗ ਨਾਲ ਮਨਾਇਆ ਗਿਆ। ਸਮਾਗਮ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਸ੍ਰੀ ਬਲਤੇਜ ਪੰਨੂ ਨੇ ਕੀਤਾ, ਜਦਕਿ ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਮੁੱਖ ਮਹਿਮਾਨ ਵਜੋਂ ਮੌਜੂਦ ਰਹੇ। ਸਮਾਗਮ ਦੌਰਾਨ ਸ੍ਰੀ ਪੰਨੂ ਨੇ ਕਿਹਾ ਕਿ ਪਟਿਆਲਾ ਬਾਗਾਂ ਤੇ ਰਾਗਾਂ ਦਾ ਸ਼ਹਿਰ ਹੈ ਅਤੇ ਇਸ ਦੀ ਵਿਰਾਸਤ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਬਾਗਾਂ ਦੀ ਸੰਭਾਲ ਅਤੇ ਸਾਫ਼-ਸੁਥਰਾ ਮਾਹੌਲ ਬਣਾਈ ਰੱਖਣ ਦੀ ਅਪੀਲ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੇਲੇ ਪ੍ਰਕਿਰਤੀ ਪ੍ਰਤੀ ਜਾਗਰੂਕਤਾ ਵਧਾਉਣ ਦੇ ਨਾਲ ਸਥਾਨਕ ਕਲਾਕਾਰਾਂ ਅਤੇ ਵਪਾਰੀਆਂ ਨੂੰ ਵੀ ਮੰਚ ਪ੍ਰਦਾਨ ਕਰਦੇ ਹਨ। ਫੈਸਟੀਵਲ ਦੌਰਾਨ 20 ਫੂਡ ਸਟਾਲਾਂ, 25 ਓਰਗੈਨਿਕ ਸਟਾਲਾਂ ਅਤੇ ਕਰੀਬ 2000 ਫੁੱਲਾਂ ਦੀ ਪ੍ਰਦਰਸ਼ਨੀ ਲਗਾਈ ਗਈ। ਕੱਟ ਫਲਾਵਰ, ਫਲਾਵਰ ਪੋਟਸ, ਕੈਕਟਸ ਅਤੇ ਬੋਨਸਾਈ ਦੇ ਮੁਕਾਬਲੇ ਵੀ ਕਰਵਾਏ ਗਏ ਅਤੇ 25 ਜੇਤੂਆਂ ਨੂੰ ਇਨਾਮ ਵੰਡੇ ਗਏ। ਸ਼ਹਿਰ ਵਾਸੀਆਂ ਦੀ ਭਾਰੀ ਹਾਜ਼ਰੀ ਨਾਲ ਇਹ ਸਾਲਾਨਾ ਸਮਾਗਮ ਪਟਿਆਲਾ ਦੀ ਹਰਿਆਵਲੀ, ਵਿਰਾਸਤ ਅਤੇ ਸੱਭਿਆਚਾਰਕ ਰੌਣਕ ਨੂੰ ਦਰਸਾਉਂਦਾ ਯਾਦਗਾਰ ਉਤਸਵ ਸਾਬਤ ਹੋਇਆ।

Patiala Baradari Mela


Recommended Posts