Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ   
ਧਾਮੀ ਨੇ ਭੁੱਲਰ-ਰਾਜੋਆਣਾ ਮਾਮਲੇ ‘ਚ ਕੇਂਦਰ ਨੂੰ ਘੇਰਿਆ, ਨਾਇਨਸਾਫ਼ੀ ਦਾ ਲਗਾਇਆ ਦੋਸ਼
February 19, 2026
-

Rajni / Amritsar

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਬੈਠਕ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸਰਕਾਰਾਂ ਦੀ ਨੀਤੀ ‘ਤੇ ਤਿੱਖਾ ਰੁਖ ਅਖਤਿਆਰ ਕੀਤਾ ਗਿਆ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਨੂੰ ਰਿਹਾਅ ਨਾ ਕਰਨਾ ਨਾਇਨਸਾਫ਼ੀ ਹੈ। ਉਨ੍ਹਾਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਅਪੀਲ ਰੱਦ ਹੋਣ ‘ਤੇ ਨਾਰਾਜ਼ਗੀ ਜਤਾਈ ਅਤੇ ਕੇਂਦਰ ਸਰਕਾਰ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਸਮੇਤ ਹੋਰਾਂ ਦੇ ਮਾਮਲੇ ‘ਚ ਫੈਸਲਾ ਕਰਨ ਲਈ ਕਿਹਾ। ਬੈਠਕ ਵਿੱਚ ਏਆਈ ਤਕਨੀਕ ਰਾਹੀਂ ਸਿੱਖ ਵਿਰੋਧੀ ਸਮੱਗਰੀ ਫੈਲਾਏ ਜਾਣ ‘ਤੇ ਵੀ ਚਿੰਤਾ ਜਤਾਈ ਗਈ। ਕਮੇਟੀ ਨੇ ਦੱਸਿਆ ਕਿ ਇਸ ਮਾਮਲੇ ‘ਤੇ ਖਾਸ ਟੀਮ ਬਣਾਈ ਜਾ ਰਹੀ ਹੈ, ਨਾਲ ਹੀ ਸਿੱਖ ਇਤਿਹਾਸ ਅਤੇ ਸਿਧਾਂਤਾਂ ਬਾਰੇ ਅਧਿਕਾਰਤ ਡਾਟਾ ਬੈਂਕ ਤਿਆਰ ਕੀਤਾ ਜਾਵੇਗਾ। ਜਲਦ ਹੀ ਮਾਸ ਰਿਪੋਰਟਿੰਗ ਸਾਫਟਵੇਅਰ ਵੀ ਲਿਆਂਦਾ ਜਾਵੇਗਾ ਤਾਂ ਜੋ ਗਲਤ ਜਾਣਕਾਰੀ ਦਾ ਸਮੇਂ ਸਿਰ ਜਵਾਬ ਦਿੱਤਾ ਜਾ ਸਕੇ। ਇਸ ਤੋਂ ਇਲਾਵਾ ਕਿਹਾ ਗਿਆ ਕਿ ਸਾਰਾ ਕੰਮ ਨਿਯਮਾਂ ਅਨੁਸਾਰ ਹੋਇਆ ਹੈ। ਗਿਆਨੀ ਰਘਬੀਰ ਸਿੰਘ ਵੱਲੋਂ ਲਗਾਏ ਇਲਜ਼ਾਮਾਂ ਬਾਰੇ 72 ਘੰਟਿਆਂ ਵਿੱਚ ਸਬੂਤ ਮੰਗੇ ਗਏ ਹਨ, ਨਹੀਂ ਤਾਂ ਅਗਲੀ ਕਾਰਵਾਈ ਹੋਵੇਗੀ। ਕਮੇਟੀ ਨੇ ਸਾਫ ਕੀਤਾ ਕਿ ਸੰਸਥਾ ਦੀ ਸਾਖ ਨੂੰ ਨੁਕਸਾਨ ਪਹੁੰਚਾਉਣ ਵਾਲੀ ਕਿਸੇ ਵੀ ਗੱਲ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।


Recommended Posts