20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ   
ਧਰਮ ਪ੍ਰਚਾਰ ਲਹਿਰ ਨੂੰ ਤੇਜ਼ ਕਰਨ ਲਈ Sgpc ਦੀ ਵੱਡੀ ਰਣਨੀਤੀ
February 20, 2026
-Sgpc-

S M Singh / Amritsar

ਧਰਮ ਪ੍ਰਚਾਰ ਲਹਿਰ ਨੂੰ ਨਵੀਂ ਰਫ਼ਤਾਰ ਦੇਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਚਾਰਕਾਂ, ਢਾਡੀ ਅਤੇ ਕਵੀਸ਼ਰ ਸਿੰਘਾਂ ਨਾਲ ਵਿਸ਼ੇਸ਼ ਬੈਠਕ ਕੀਤੀ। ਇਸ ਦੌਰਾਨ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਅਤੇ ਰਹਿਤ ਮਰਯਾਦਾ ਨਾਲ ਜੋੜਨ, ਪਿੰਡ ਪੱਧਰ ‘ਤੇ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਕਰਵਾਉਣ ਦੀ ਯੋਜਨਾ ਤਿਆਰ ਕੀਤੀ ਗਈ। ਨਾਲ ਹੀ ਭਾਈ ਤਾਰਾ ਸਿੰਘ ਜੀ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਹੋਰ ਅਹਿਮ ਗੁਰਪੁਰਬਾਂ ਸਬੰਧੀ ਤਿਆਰੀਆਂ ‘ਤੇ ਵੀ ਵਿਚਾਰ ਹੋਇਆ। ਉਨ੍ਹਾਂ ਦੱਸਿਆ ਕਿ ਸਕੂਲਾਂ ਤੇ ਕਾਲਜਾਂ ਵਿੱਚ ਵਿਦਿਆਰਥੀਆਂ ਲਈ ਖਾਸ ਕੈਂਪ ਲਗਾ ਕੇ ਗੁਰਮਤਿ ਸਿੱਖਿਆ ਦਿੱਤੀ ਜਾਵੇਗੀ, ਜਦਕਿ ਗੁਰਦੁਆਰਾ ਗ੍ਰੰਥੀਆਂ ਲਈ ਵੀ ਮਰਯਾਦਾ ਸਬੰਧੀ ਪ੍ਰਸ਼ਿਕਸ਼ਣ ਕੈਂਪ ਹੋਣਗੇ। ਅੰਮ੍ਰਿਤਸਰ, ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਪਟਿਆਲਾ ਵਿੱਚ ਵੱਡੇ ਗੁਰਮਤਿ ਸਮਾਗਮ ਕਰਵਾਉਣ ਦੀ ਰੂਪਰੇਖਾ ਵੀ ਬਣਾਈ ਗਈ ਹੈ। ਧਾਮੀ ਨੇ ਸਭ ਪ੍ਰਚਾਰਕਾਂ ਨੂੰ ਸਮਰਪਿਤ ਭਾਵਨਾ ਨਾਲ ਪੰਥ ਸੇਵਾ ਜਾਰੀ ਰੱਖਣ ਦੀ ਅਪੀਲ ਕੀਤੀ।

Sgpc


Recommended Posts