ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਏਆਈ ਕਾਨਫਰੰਸ ‘ਚ ਸ਼੍ਰੋਮਣੀ ਕਮੇਟੀ ਨੇ ਉਠਾਇਆ ਧਾਰਮਿਕ ਸੁਰੱਖਿਆ ਦਾ ਮਸਲਾ
February 23, 2026
-

S M Singh / Amritsar

ਦਿੱਲੀ ਵਿੱਚ ਹੋਏ ਅੰਤਰਰਾਸ਼ਟਰੀ ਏਆਈ ਸੰਮੇਲਨ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਕਮੇਟੀ ਦੇ ਨੁਮਾਇੰਦਿਆਂ ਨੇ ਭਾਗ ਲੈ ਕੇ ਵੱਖ-ਵੱਖ ਗਲੋਬਲ ਕੰਪਨੀਆਂ ਨਾਲ ਸਿੱਧਾ ਸੰਪਰਕ ਕੀਤਾ। ਉਨ੍ਹਾਂ ਧਾਰਮਿਕ ਸਮੱਗਰੀ ਦੇ ਗਲਤ ਇਸਤੇਮਾਲ ਨੂੰ ਰੋਕਣ ਲਈ ਏਆਈ ਪਲੇਟਫਾਰਮਾਂ ‘ਚ ਪ੍ਰਭਾਵਸ਼ਾਲੀ ਸੁਰੱਖਿਆ ਪ੍ਰਣਾਲੀਆਂ ਲਾਗੂ ਕਰਨ ਦੀ ਮੰਗ ਰੱਖੀ ਅਤੇ ਸਿੱਖ ਧਰਮ ਨਾਲ ਜੁੜੇ ਮਸਲੇ ਉਭਾਰੇ। ਮੀਤ ਸਕੱਤਰ ਹਰਭਜਨ ਸਿੰਘ ਵਕਤਾ ਨੇ ਦੱਸਿਆ ਕਿ ਕਮੇਟੀ ਗੁਰਬਾਣੀ ਅਤੇ ਸਿੱਖ ਇਤਿਹਾਸ ਦਾ ਪ੍ਰਮਾਣਿਕ ਡਾਟਾ ਬੈਂਕ ਤਿਆਰ ਕਰਨ ‘ਤੇ ਵੀ ਕੰਮ ਕਰ ਰਹੀ ਹੈ। ਨੁਮਾਇੰਦਿਆਂ ਨੇ ਗੂਗਲ, ਮੈਟਾ ਅਤੇ ਓਪਨ ਏਆਈ ਵਰਗੀਆਂ ਕੰਪਨੀਆਂ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਪੰਜਾਬੀ ਅਤੇ ਗੁਰਮੁੱਖੀ ਭਾਸ਼ਾ ਨਾਲ ਸੰਬੰਧਿਤ ਸਹੀ ਜਾਣਕਾਰੀ ਸ਼ਾਮਲ ਕਰਨ ਅਤੇ ਪਵਿੱਤਰ ਨਿਸ਼ਾਨਾਂ ਦੇ ਦੁਰਉਪਯੋਗ ਨੂੰ ਰੋਕਣ ਲਈ ਤਕਨੀਕੀ ਕਦਮ ਚੁੱਕਣ ਦੀ ਅਪੀਲ ਕੀਤੀ। ਕੰਪਨੀਆਂ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਦਾ ਭਰੋਸਾ ਵੀ ਦਿੱਤਾ ਗਿਆ ਹੈ।


Recommended Posts