ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਪਰਾਲੀ ਪ੍ਰਬੰਧਨ ਲਈ 395 ਕਰੋੜ ਦੀ ਸਬਸਿਡੀ ਮਨਜ਼ੂਰ
February 25, 2026
-395-

Rajni / Chandigarh

ਪਰਾਲੀ ਸਾੜਨ ’ਤੇ ਰੋਕ ਲਗਾਉਣ ਲਈ ਪੰਜਾਬ ਸਰਕਾਰ ਨੇ ਵੱਡਾ ਕਦਮ ਚੁੱਕਦਿਆਂ 2025-26 ਲਈ ਫਸਲੀ ਰਹਿੰਦ-ਖੂੰਹਦ ਸੰਭਾਲ ਮਸ਼ੀਨਾਂ ਦੀ ਖਰੀਦ ਉੱਤੇ 395 ਕਰੋੜ ਰੁਪਏ ਦੀ ਸਬਸਿਡੀ ਮਨਜ਼ੂਰ ਕੀਤੀ ਹੈ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ 5358 ਲਾਭਪਾਤਰੀਆਂ ਨੂੰ 50 ਤੋਂ 80 ਫੀਸਦੀ ਤੱਕ ਮਦਦ ਦਿੱਤੀ ਗਈ ਹੈ, ਜਿਸ ਵਿੱਚ ਗ੍ਰਾਮ ਪੰਚਾਇਤਾਂ, ਕਸਟਮ ਹਾਇਰਿੰਗ ਸੈਂਟਰ ਅਤੇ ਵਿਅਕਤੀਗਤ ਕਿਸਾਨ ਸ਼ਾਮਲ ਹਨ। ਸੂਬੇ ਭਰ ਵਿੱਚ ਨਵੇਂ ਕਸਟਮ ਹਾਇਰਿੰਗ ਸੈਂਟਰ ਖੋਲ੍ਹ ਕੇ ਛੋਟੇ ਕਿਸਾਨਾਂ ਲਈ ਮਸ਼ੀਨਰੀ ਸੌਖੀ ਕੀਤੀ ਗਈ ਹੈ, ਜਦਕਿ ਹਜ਼ਾਰਾਂ ਕਿਸਾਨਾਂ ਨੂੰ ਸਿੱਧੀ ਮਦਦ ਵੀ ਮਿਲੀ ਹੈ। ਪਰਾਲੀ ਨੂੰ ਬਾਇਓਮਾਸ ਅਤੇ ਉਦਯੋਗਿਕ ਵਰਤੋਂ ਨਾਲ ਜੋੜਨ ਲਈ ਸਪਲਾਈ ਚੇਨ ਵੀ ਬਣਾਈ ਗਈ ਹੈ। ਸਰਕਾਰ ਮੁਤਾਬਕ ਇਨ੍ਹਾਂ ਉਪਰਾਲਿਆਂ ਨਾਲ ਸਾਉਣੀ 2025 ਦੌਰਾਨ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 53 ਫੀਸਦੀ ਕਮੀ ਆਈ ਹੈ, ਜੋ ਟਿਕਾਊ ਖੇਤੀ ਵੱਲ ਇੱਕ ਵੱਡੀ ਪ੍ਰਗਤੀ ਮੰਨੀ ਜਾ ਰਹੀ ਹੈ।

395


Recommended Posts