Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ   
ਇਸ਼ਤਿਹਾਰਾਂ ਵਿੱਚ ਔਰਤਾਂ ਦੀ ਅਪਮਾਨਜਨਕ ਪੇਸ਼ਕਾਰੀ ‘ਤੇ ਸਰਕਾਰ ਸਖ਼ਤ
February 26, 2026
-

Rajni / Chandigarh

ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ਼ਤਿਹਾਰਾਂ ਵਿੱਚ ਔਰਤਾਂ ਨੂੰ ਭੱਦੇ ਜਾਂ ਹੇਠਾਂ ਦਰਜੇ ਨਾਲ ਦਰਸਾਉਣ ਦੇ ਵਧਦੇ ਮਾਮਲਿਆਂ ’ਤੇ ਚਿੰਤਾ ਜਤਾਈ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸਮੱਗਰੀ ਕਾਨੂੰਨ ਦੇ ਖਿਲਾਫ ਹੈ ਅਤੇ ਸਰਕਾਰ ਇਸ ਨੂੰ ਬਿਲਕੁਲ ਬਰਦਾਸ਼ਤ ਨਹੀਂ ਕਰੇਗੀ। 1986 ਦੇ ਕਾਨੂੰਨ ਅਧੀਨ ਔਰਤਾਂ ਦੀ ਅਪਮਾਨਜਨਕ ਪੇਸ਼ਕਾਰੀ ਸਜ਼ਾਯੋਗ ਅਪਰਾਧ ਹੈ ਅਤੇ ਉਲੰਘਣਾ ਕਰਨ ਵਾਲਿਆਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਮੀਡੀਆ ਘਰਾਂ, ਟੀਵੀ ਚੈਨਲਾਂ, ਅਖਬਾਰਾਂ ਅਤੇ ਡਿਜ਼ਿਟਲ ਪਲੇਟਫਾਰਮਾਂ ਨੂੰ ਸਾਫ਼ ਹਦਾਇਤ ਦਿੱਤੀ ਕਿ ਕੋਈ ਵੀ ਅਪਮਾਨਜਨਕ ਜਾਂ ਅਸ਼ਲੀਲ ਇਸ਼ਤਿਹਾਰ ਪ੍ਰਸਾਰਿਤ ਨਾ ਕੀਤਾ ਜਾਵੇ। ਜ਼ਿਲ੍ਹਾ ਅਧਿਕਾਰੀਆਂ ਅਤੇ ਪੁਲਿਸ ਨੂੰ ਵੀ ਨਿਗਰਾਨੀ ਵਧਾਉਣ ਲਈ ਕਿਹਾ ਗਿਆ ਹੈ। ਮੰਤਰੀ ਨੇ ਦੋਹਰਾਇਆ ਕਿ ਸਰਕਾਰ ਔਰਤਾਂ ਦੀ ਇੱਜ਼ਤ ਅਤੇ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਕਦਮ ਚੁੱਕੇ ਜਾਣਗੇ।


Recommended Posts