20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ   
ਪੀ.ਆਰ.ਟੀ.ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਬੈਠਕ
March 3, 2026
Punjab-Prtc

-ਵਿੱਤ ਮੰਤਰੀ ਚੀਮਾ ਵੱਲੋਂ ਪੀ.ਆਰ.ਟੀ.ਸੀ ਦੀ ਵਿੱਤੀ ਮਜ਼ਬੂਤੀ ਲਈ ਲੋੜੀਂਦੇ ਨਿਰਦੇਸ਼ ਜਾਰੀ- ਹਰਪਾਲ ਜੁਨੇਜਾ

ਨਰੂਲਾ / Patiala

ਪਟਿਆਲਾ, 3 ਮਾਰਚ: ਅੱਜ ਪੀ.ਆਰ.ਟੀ.ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੀ ਚੜ੍ਹਦੀਕਲਾ ਅਤੇ ਸਮੂਹ ਜੱਥੇਬੰਦੀਆਂ ਦੀ ਸਾਂਝੀ ਮੰਗ ਦੇ ਯੋਗ ਹੱਲ ਕਰਨ ਸਬੰਧੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਉਨ੍ਹਾਂ ਦੇ ਗ੍ਰਹਿ ਚੰਡੀਗੜ ਵਿਖੇ ਮਹੱਤਵਪੂਰਨ ਮੀਟਿੰਗ ਕੀਤੀ। ਐਡਵੋਕੇਟ ਜੁਨੇਜਾ ਨੇ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਏਜੰਡਾ ਪੀਆਰਟੀਸੀ ਦਾ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵੱਲ ਲੰਬਿਤ ਰਕਮ ਦੀਆਂ ਦੇਣਦਾਰੀਆਂ ਜਾਰੀ ਕਰਵਾਉਣਾ ਸੀ ਤਾਂ ਜੋ ਕਰਮਚਾਰੀਆਂ ਨੂੰ ਤਨਖਾਹ, ਪੈਨਸ਼ਨਰਾਂ ਨੂੰ ਪੈਨਸ਼ਨ ਤੋਂ ਇਲਾਵਾ ਮੈਡੀਕਲ ਜਾਂ ਹੋਰ ਬਕਾਇਆਂ ਰਕਮਾਂ ਦਾ ਸਮੇਂ ਸਿਰ ਕੀਤਾ ਜਾ ਸਕੇ, ਇਸ ਬਜਟ ਨਾਲ ਡਿਪੂਆਂ ਵਿੱਚ ਸਪੇਅਰ ਪਾਰਟਸ ਦੀ ਮੁਕੰਮਲ ਖਰੀਦ ਕਰਕੇ ਬੱਸ ਸਰਵਿਸ ਸੁਚਾਰੂ ਚੱਲਦੀ ਰੱਖੀ ਜਾ ਸਕੇ ਤੇ ਸਵਾਰੀਆਂ ਨੂੰ ਨਿਰੰਤਰ ਸਫ਼ਰ ਸਹੂਲਤ ਦਿੱਤੀ ਜਾ ਸਕੇ। ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਚੀਮਾ ਨੇ ਉਨ੍ਹਾਂ ਵੱਲੋਂ ਉਠਾਈਆਂ ਗਈਆਂ ਮੰਗਾਂ ਸਬੰਧੀ ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਰਾਬਤਾ ਕਾਇਮ ਕਰਦੇ ਹੋਏ ਉਨ੍ਹਾਂ ਵਿਭਾਗਾਂ ਵੱਲ ਪੀਆਰਟੀਸੀ ਦੇ ਲੰਬਿਤ ਬਕਾਇਆ ਫ਼ੰਡਜ ਦੀ ਅਦਾਇਗੀ ਜਲਦ ਤੋਂ ਜਲਦ ਕਰਨ ਦੇ ਸਖਤ ਨਿਰਦੇਸ਼ ਦਿੱਤੇ, ਤਾਂ ਜੋ ਵਿਭਾਗ ਦੇ ਕਾਰਜਾਂ ਵਿੱਚ ਹੋਰ ਸੁਧਾਰ ਅਤੇ ਨਿਰੰਤਰਤਾ ਬਣੀ ਰਹੇ। ਇਸ ਮੌਕੇ ਜਨਰਲ ਮੈਨੇਜਰ ਪਟਿਆਲਾ ਜਤਿੰਦਰਪਾਲ ਸਿੰਘ ਗਰੇਵਾਲ, ਅਤੇ ਜਨਰਲ ਮੈਨੇਜਰ (ਪ੍ਰਸ਼ਾਸਨ) ਮਨਿੰਦਰਪਾਲ ਸਿੰਘ ਸਿੱਧੂ ਵੀ ਮੌਜੂਦ ਸਨ।

Punjab Prtc


Recommended Posts