ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ    H-1b Visa: ਭਾਰਤੀਆਂ ਲਈ ਵੱਡੀ ਖ਼ਬਰ, $1 ਲੱਖ ਵਾਲੀ ਸ਼ਰਤ ਇੱਕ ਸਾਲ ਹੋਰ ਵਧੀ    3.16 ਕਰੋੜ ਖਪਤਕਾਰਾਂ ਲਈ ਵੱਡੀ ਖ਼ਬਰ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨਾ ਕਰਵਾਉਣ ’ਤੇ ਸਬਸਿਡੀ ਵਾਲਾ ਰਿਫ਼ਿਲ ਬੰਦ    ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ   
ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਪਿੰਡ ਬੁਗਰਾ, ਮੂਲੋਵਾਲ ਅਤੇ ਅਲਾਲ ਦਾ ਦੌਰਾ*
March 3, 2026
Sangrur-Punjab-Development-

*1.17 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ; 95 ਲੱਖ ਰੁਪਏ ਦੇ ਨਵੇਂ ਕੰਮਾਂ ਦੀ ਸ਼ੁਰੂਆਤ*

Dharaledar Bureau / Sangrur

ਧੂਰੀ/ਸੰਗਰੂਰ, 3 ਮਾਰਚ: ( ਨਰੂਲਾ) ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਅੱਜ ਧੂਰੀ ਹਲਕੇ ਦੇ ਪਿੰਡ ਬੁਗਰਾ, ਅਲਾਲ ਅਤੇ ਮੂਲੋਵਾਲ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਕਰੀਬ 1 ਕਰੋੜ 17 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਅਤੇ ਲਗਭਗ 95 ਲੱਖ ਰੁਪਏ ਦੀ ਲਾਗਤ ਵਾਲੇ ਨਵੇਂ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਵਾਈ। ਪਿੰਡ ਬੁਗਰਾ ਵਿਖੇ ਓ.ਐਸ.ਡੀ. ਸੁਖਵੀਰ ਸਿੰਘ ਨੇ 24.59 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਲਾਇਬਰੇਰੀ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ 15 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਧਰਮਸ਼ਾਲਾ ਅਤੇ 25 ਲੱਖ ਰੁਪਏ ਦੀ ਲਾਗਤ ਨਾਲ ਗੰਦੇ ਪਾਣੀ ਦੀ ਨਿਕਾਸੀ ਪ੍ਰਣਾਲੀ ਦੇ ਕੰਮ ਦੀ ਸ਼ੁਰੂਆਤ ਕਰਵਾਈ। ਪਿੰਡ ਅਲਾਲ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਗਲੀਆਂ-ਨਾਲੀਆਂ ਦੇ ਕੰਮ ਦਾ ਉਦਘਾਟਨ ਕੀਤਾ ਗਿਆ, ਜਦਕਿ ਧਰਮਸ਼ਾਲਾ ਵਿੱਚ 5 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਲੰਗਰ ਹਾਲ ਦਾ ਨੀਂਹ ਪੱਥਰ ਰੱਖਿਆ। ਇਸੇ ਤਰ੍ਹਾਂ ਪਿੰਡ ਮੂਲੋਵਾਲ ਵਿਖੇ 45 ਲੱਖ ਰੁਪਏ ਦੀ ਲਾਗਤ ਨਾਲ ਬਣੀਆਂ ਗਲੀਆਂ-ਨਾਲੀਆਂ ਅਤੇ 23 ਲੱਖ ਰੁਪਏ ਦੀ ਲਾਗਤ ਨਾਲ ਪ੍ਰਾਇਮਰੀ ਸਕੂਲ ਦੀ ਇਮਾਰਤ ’ਤੇ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਇਲਾਵਾ ਗੁਰੂ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ’ਤੇ ਯਾਦਗਾਰੀ ਗੇਟ, ਬੱਸ ਸਟੈਂਡ, ਸੋਲਰ ਲਾਈਟਾਂ, ਮਾਡਰਨ ਸੱਥ ਅਤੇ ਵਿਰਾਸਤੀ ਗਲੀ ਦੇ ਨਿਰਮਾਣ ਕਾਰਜਾਂ ਦੀ ਵੀ ਸ਼ੁਰੂਆਤ ਕਰਵਾਈ ਗਈ। ਦੌਰੇ ਦੌਰਾਨ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਵਾਸੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਅਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਲਈ ਸਪਸ਼ਟ ਨਿਰਦੇਸ਼ ਜਾਰੀ ਕੀਤੇ।

Sangrur Punjab Development


Recommended Posts