Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼   
ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਨਵੇਂ ਬੱਸ ਅੱਡੇ ਤੇ ਵਰਕਸ਼ਾਪ ਦਾ ਦੌਰਾ
March 5, 2026
Prtc-Harpal-Juneja-Transport-Cmp

ਪੀ.ਆਰ.ਟੀ.ਸੀ. ਦੇ ਹਰੇਕ ਬੱਸ ਸਟੈਂਡ, ਪ੍ਰਤੀ ਡਿਪੂ ਵਿੱਚ ਇੱਕ ਹਜ਼ਾਰ ਬੂਟਾ ਲਗਾਇਆ ਜਾਵੇਗਾ- ਜੁਨੇਜਾ

ਨਰੂਲਾ / Patiala

ਨਵੇਂ ਬੱਸ ਅੱਡੇ ਨੇੜੇ ਆਵਾਜਾਈ ਦਿੱਕਤਾਂ ਦੂਰ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਟ੍ਰੈਫਿਕ ਪੁਲਿਸ ਨਾਲ ਤਾਲਮੇਲ ਕਰਕੇ ਤਜਵੀਜ਼ ਤਿਆਰ ਕਰਨ ਲਈ ਕਿਹਾ ਪਟਿਆਲਾ, 5 ਮਾਰਚ,2026 (ਨਰੂਲਾ) ਪੀ.ਆਰ.ਟੀ.ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਇੱਥੇ ਨਵੇਂ ਬੱਸ ਅੱਡੇ ਤੇ ਵਰਕਸ਼ਾਪ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਟਿਆਲਾ ਡਿਪੂ ਦੇ ਦਫਤਰੀ ਕੰਮ-ਕਾਜ, ਸਟਾਫ ਦੀ ਚੈਕਿੰਗ, ਬੱਸਾਂ ਦੀ ਰਿਪੇਅਰ ਦੇ ਕੰਮ ਅਤੇ ਬੱਸ ਸਟੈਂਡ ਦੀ ਸਾਫ ਸਫਾਈ ਤੋਂ ਇਲਾਵਾ ਸਵਾਰੀਆਂ ਨੂੰ ਮੁਹੱਈਆ ਕਰਵਾਈਆਂ ਹੋਈਆਂ ਸਹੂਲਤਾਂ ਦੀ ਖਾਸ ਤੌਰ ਤੇ ਚੈਕਿੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਸਾਰਾ ਕੰਮ ਤਸੱਲੀਬਖਸ਼ ਪਾਇਆ ਗਿਆ ਹੈ। ਚੇਅਰਮੈਨ ਹਰਪਾਲ ਜੁਨੇਜਾ ਨੇ ਇਸ ਦੌਰਾਨ ਡਿਪੂ ਵਿੱਚ ਇੱਕ ਛਾਂਦਾਰ ਬੂਟਾ ਲਗਾਇਆ ਤੇ ਡਿਪੂ ਦੀ ਚਾਰ-ਦਿਵਾਰੀ ਦੇ ਨਾਲ ਹੋਰ ਬੂਟੇ ਲਗਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਜਲਦ ਹੀ ਪੀ.ਆਰ.ਟੀ.ਸੀ. ਦੇ ਹਰੇਕ ਬੱਸ ਸਟੈਂਡ, ਪ੍ਰਤੀ ਡਿਪੂ ਵਿੱਚ ਇੱਕ ਹਜ਼ਾਰ ਬੂਟਾ ਲਗਾਇਆ ਜਾਵੇਗਾ ਤਾਂ ਜੋ ਵਾਤਾਵਰਣ ਨੂੰ ਸ਼ੁੱਧ ਬਣਾਇਆ ਜਾ ਸਕੇ।ਚੇਅਰਮੈਨ ਹਰਪਾਲ ਜੁਨੇਜਾ ਨੇ ਇਸ ਦੌਰੇ ਦੌਰਾਨ ਪੀ.ਆਰ.ਟੀ.ਸੀ. ਦੇ ਵਰਕਰਾਂ ਦੇ ਨਾਲ ਵਿਚਾਰ ਵਿਟਾਂਦਰਾ ਕੀਤਾ ਅਤੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਜਲਦ ਹੀ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ। ਇਸ ਦੇ ਨਾਲ ਹੀ ਚੇਅਰਮੈਨ ਨੇ ਡਿਪੂ ਦੇ ਵਰਕਸ਼ਾਪ ਅਤੇ ਓਪਰੇਸ਼ਨ ਸਟਾਫ ਨੂੰ ਹੋਰ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਆ ਤਾਂ ਜੋ ਪੀ.ਆਰ.ਟੀ.ਸੀ. ਆਮ ਜਨਤਾ ਨੂੰ ਨਿਰੰਤਰ ਸਫਰ ਸਹੂਲਤ ਪ੍ਰਦਾਨ ਕਰ ਸਕੇ। ਇਸ ਤੋਂ ਇਲਾਵਾ ਚੇਅਰਮੈਨ ਜੁਨੇਜਾ ਨੇ ਨਵੇਂ ਬੱਸ ਸਟੈਂਡ ਪਟਿਆਲਾ ਦੇ ਬਾਹਰ ਟ੍ਰੈਫਿਕ ਦੇ ਸਬੰਧ ਵਿੱਚ ਆ ਰਹੀਆਂ ਮੁਸ਼ਕਿਲਾਂ ਸਬੰਧੀ ਬੱਸ ਸਟੈਂਡ ਦੇ ਆਲੇ-ਦੁਆਲੇ ਦਾ ਦੌਰਾ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਟ੍ਰੈਫਿਕ ਪੁਲਿਸ ਨਾਲ ਤਾਲਮੇਲ ਕਰਕੇ ਤਜਵੀਜ਼ ਤਿਆਰ ਕਰਨ ਉਪਰੰਤ ਜਲਦ ਹੀ ਪੱਕੇ ਤੌਰ ‘ਤੇ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ। ਇਸ ਦੌਰੇ ਦੌਰਾਨ ਪੀ.ਆਰ.ਟੀ.ਸੀ. ਪਟਿਆਲਾ ਡਿਪੂ ਦੇ ਜਨਰਲ ਮੈਨੇਜਰ ਇੰਜ ਜਤਿੰਦਰਪਾਲ ਸਿੰਘ ਗਰੇਵਾਲ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਰਹੇ।

Prtc Harpal Juneja Transport Cmpunjab Diprpunjab Dailydharaledar


Recommended Posts