*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
28 ਮਾਰਚ ਨੂੰ Sgpc ਦਾ ਸਾਲਾਨਾ ਬਜਟ ਇਜਲਾਸ
March 6, 2026
28-Sgpc-

S M Singh / Amritsar

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿੱਤੀ ਸਾਲ 2026–27 ਲਈ ਆਪਣੇ ਸਾਲਾਨਾ ਬਜਟ ਇਜਲਾਸ ਦੀ ਤਾਰੀਖ ਦਾ ਐਲਾਨ ਕਰ ਦਿੱਤਾ ਹੈ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁਤਾਬਕ 28 ਮਾਰਚ ਨੂੰ ਦੁਪਹਿਰ 2 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਜਨਰਲ ਇਜਲਾਸ ਦੌਰਾਨ ਬਜਟ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸੰਸਥਾ ਵੱਲੋਂ ਸਿੱਖੀ ਦੇ ਪ੍ਰਚਾਰ-ਪਸਾਰ ਨੂੰ ਪਹਿਲ ਦਿੱਤੀ ਜਾਂਦੀ ਹੈ, ਇਸ ਲਈ ਇਸ ਵਾਰ ਵੀ ਬਜਟ ਦਾ ਵੱਡਾ ਹਿੱਸਾ ਧਰਮ ਪ੍ਰਚਾਰ ਕਮੇਟੀ ਲਈ ਰੱਖਣ ਦੀ ਯੋਜਨਾ ਹੈ, ਤਾਂ ਜੋ ਅੰਮ੍ਰਿਤ ਸੰਚਾਰ ਅਤੇ ਗੁਰਮਤਿ ਸਮਾਗਮਾਂ ਨੂੰ ਹੋਰ ਵਧਾਇਆ ਜਾ ਸਕੇ। ਇਸ ਦੇ ਨਾਲ ਹੀ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਸਬੰਧੀ ਕੋਸ਼ਿਸ਼ਾਂ ਜਾਰੀ ਹਨ। ਇਸ ਮਾਮਲੇ ‘ਤੇ ਇੱਕ ਖ਼ਾਸ ਸਬ-ਕਮੇਟੀ ਕਾਨੂੰਨੀ ਪੱਖਾਂ ਦਾ ਅਧਿਐਨ ਕਰ ਰਹੀ ਹੈ ਤਾਂ ਜੋ ਦੋਸ਼ੀਆਂ ਨੂੰ ਕੜੀ ਸਜ਼ਾ ਮਿਲ ਸਕੇ। ਆਉਣ ਵਾਲੇ ਬਜਟ ਵਿੱਚ ਸਿੱਖਿਆ ਸੰਸਥਾਵਾਂ, ਹਸਪਤਾਲਾਂ ਅਤੇ ਹੋਰ ਸੇਵਾ ਪ੍ਰੋਜੈਕਟਾਂ ਲਈ ਵੀ ਵੱਖਰੇ ਫੰਡ ਰੱਖੇ ਜਾਣ ਦੀ ਸੰਭਾਵਨਾ ਹੈ।

28 Sgpc


Recommended Posts