ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਲੁਧਿਆਣਾ ਤੋਂ ਨਵੀਂ ਉਦਯੋਗਿਕ ਨੀਤੀ ਦੀ ਸ਼ੁਰੂਆਤ
March 7, 2026
-

S M Singh / Ludhiana

ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਵਿੱਚ ਪੰਜਾਬ ਦੀ ਨਵੀਂ ਉਦਯੋਗਿਕ ਨੀਤੀ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਸਰਕਾਰ ਉਦਯੋਗਪਤੀਆਂ ਤੋਂ ਕੋਈ ਗਲਤ ਮੰਗ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਸੂਬੇ ਦੀ ਸਭ ਤੋਂ ਵੱਡੀ ਉਮੀਦ ਇਹ ਹੈ ਕਿ ਨਵੇਂ ਉਦਯੋਗ ਲੱਗਣ ਨਾਲ ਪੰਜਾਬ ਦੇ ਨੌਜਵਾਨਾਂ ਲਈ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਬਣਨ। ਉਨ੍ਹਾਂ ਇਹ ਵੀ ਦੱਸਿਆ ਕਿ ਉਦਯੋਗਾਂ ਲਈ ਅੱਜ ਦਾ ਦਿਨ ਖਾਸ ਹੈ ਅਤੇ 8 ਮਾਰਚ ਨੂੰ ਔਰਤਾਂ ਲਈ ਸਰਕਾਰ ਵੱਲੋਂ ਵੱਡਾ ਐਲਾਨ ਕੀਤਾ ਜਾਵੇਗਾ। ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਨਵੀਂ ਨੀਤੀ ਵਿੱਚ ਉਦਯੋਗਪਤੀਆਂ ਦੇ ਜ਼ਿਆਦਾਤਰ ਸੁਝਾਵਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਤਹਿਤ ਪਹਿਲੀ ਵਾਰ ਉਦਯੋਗਾਂ ਨੂੰ ਪੂੰਜੀ ਸਹਾਇਤਾ, ਵਿਸਥਾਰ ਅਤੇ ਆਧੁਨਿਕੀਕਰਨ ਲਈ ਮਦਦ ਮਿਲੇਗੀ। ਜਾਣਕਾਰੀ ਮੁਤਾਬਕ ਨਵੇਂ ਉਦਯੋਗ ਲਗਾਉਣ ਲਈ ਸਰਹੱਦੀ ਜ਼ਿਲ੍ਹਿਆਂ ਵਿੱਚ ਵਾਧੂ ਪ੍ਰੋਤਸਾਹਨ ਦਿੱਤਾ ਜਾਵੇਗਾ ਅਤੇ ਵਾਤਾਵਰਣ ਦੀ ਸੰਭਾਲ ਲਈ ਖ਼ਾਸ ਛੂਟ ਵੀ ਦਿੱਤੀ ਜਾਵੇਗੀ। ਇਸਦੇ ਨਾਲ ਹੀ ਲੁਧਿਆਣਾ ਵਿੱਚ ਇੱਕ ਵੱਡਾ ਉਦਯੋਗਿਕ ਪ੍ਰੋਜੈਕਟ ਵੀ ਜਲਦੀ ਸ਼ੁਰੂ ਹੋਣ ਵਾਲਾ ਹੈ, ਜਿਸ ਨਾਲ ਵੱਡੇ ਪੱਧਰ ‘ਤੇ ਨਿਵੇਸ਼ ਅਤੇ ਰੋਜ਼ਗਾਰ ਦੇ ਮੌਕੇ ਬਣਣ ਦੀ ਉਮੀਦ ਹੈ।


Recommended Posts