NOW
ਹਾਈ ਪਾਵਰ ਪਰਚੇਜ਼ ਕਮੇਟੀ ਦੀ ਮੀਟਿੰਗ, ਜਿਸ ਦੀ ਅਧਿਆਕਸ਼ਤਾ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕੀਤੀ    ਕਾਦੀਆਂ ਤੋਂ ਸੁਖਬੀਰ ਬਾਦਲ ਨੇ ਕੀਤਾ 2027 ਚੋਣ ਮੁਹਿੰਮ ਦਾ ਆਗਾਜ਼    ਯੁੱਧ ਨਸ਼ਿਆਂ ਵਿਰੁੱਧ 2.0' ਮੁਹਿੰਮ     ਯੁੱਧ ਨਸ਼ਿਆਂ ਵਿਰੁੱਧ 2.0' ਮੁਹਿੰਮ ਤਹਿਤ ਰੱਖੇ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਮੋਗਾ ਦੇ ਪਿੰਡ ਕਿੱਲੀ ਚਹਿਲਾਂ ਵਿਖੇ ਸ਼ਿਰਕਤ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਵਿੱਚ ਸਰਕਾਰ ਦਾ ਸਾਥ ਦੇਣ ਵਾਲੇ ਜੁਝਾਰੂ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ ਤੇ ਸਮਾਗਮ ਵਿੱਚ ਆਏ ਲੋਕਾਂ ਨੂੰ ਨਸ਼ਿਆਂ ਦੇ ਖ਼ਾਤਮੇ ਵਿਰੁੱਧ ਸਹੁੰ ਚੁਕਾਈ ਗਈ। …… As Part Of The Anti-drug Drive “yudh Nashian Virudh 2.0” Campaign, Chief Minister Bhagwant Singh Mann Attended An Event At Village Killi Chahlan, Moga District. At    ਦੋਰਾਹਾ ਵਿਖੇ ਚਾਰ ਲੇਨ ਰੇਲਵੇ ਓਵਰ ਬ੍ਰਿਜ ਨਾਲ ਮਾਲਵਾ ਖੇਤਰ ਨੂੰ ਵੱਡੀ ਰਾਹਤ    ਮੋਗਾ ਵਿੱਚ ਸੀਬੀਐਸਈ ਪ੍ਰੀਖਿਆਵਾਂ ਸ਼ੁਰੂ, ਕੇਂਦਰਾਂ ਨੇੜੇ ਇਕੱਠ ‘ਤੇ ਪਾਬੰਦੀ    ਸੀਐਮ ਦਫ਼ਤਰ ਤੇ ਡੀਜੀਪੀ ਦੇ ਸਟੇਜ ਸਾਂਝੇ ਕਰਨ ‘ਤੇ ਕਾਂਗਰਸ ਦਾ ਐਤਰਾਜ਼    ਬਠਿੰਡਾ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ, ਪੰਜ ਗ੍ਰਿਫਤਾਰ    ਮੋਹਾਲੀ ‘ਚ ਸਕੂਲ ਅਤੇ ਫੋਰਟਿਸ ਹਸਪਤਾਲ ਨੂੰ ਬੰਬ ਧਮਕੀ    ਪ੍ਰਗਤੀਸ਼ੀਲ ਵਿਦਿਆਰਥੀਆਂ ਦੇ ਲਈ ਆਯੋਜਿਤ ਜੈਪੁਰ ਦਾ ਵਿੱਦਿਅਕ ਟੂਰ ਸਫਲਤਾਪੂਰਵਕ ਸੰਪੰਨ   
ਮਿਸ਼ਨ ਫ਼ਤਿਹ ਯੋਧਿਆਂ- ਨੂੰ ਅੱਜ ਮੁੱਖ ਮੰਤਰੀ ਦੇ ਦਸਤਖ਼ਤਾਂ ਵਾਲੇ ਸਰਟੀਫਿਕੇਟਸ ਅਤੇ ਟੀ ਸ਼ਰਟਸ ਦੇ ਕੇ ਕੀਤਾ ਸਨਮਾਨਿਤ
July 3, 2020 00:00:00
Daily-Dharaledar-Online-News-Vie
Daily Dharaledar / Punjab

ਪਟਿਆਲਾ, 3 ਜੁਲਾਈ-- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ-19 ਮਹਾਂਮਾਰੀ ਖ਼ਿਲਾਫ਼ ਜੰਗ ਨੂੰ ਜਿੱਤਣ ਲਈ ਅਰੰਭ ਕੀਤੇ -ਮਿਸ਼ਨ ਫ਼ਤਿਹ- ਨੂੰ ਕਾਮਯਾਬ ਕਰਨ ਲਈ ਆਪਣਾ ਯੋਗਦਾਨ ਪਾਉਣ ਵਾਲੇ ਪਟਿਆਲਾ ਜ਼ਿਲ੍ਹੇ ਦੇ ਮਿਸ਼ਨ ਫ਼ਤਿਹ ਯੋਧਿਆਂ ਨੂੰ ਅੱਜ ਮੁੱਖ ਮੰਤਰੀ ਦੇ ਦਸਤਖ਼ਤਾਂ ਵਾਲੇ ਸਰਟੀਫਿਕੇਟਸ ਅਤੇ ਟੀ ਸ਼ਰਟਸ ਦੇ ਕੇ ਸਨਮਾਨਿਤ ਕੀਤਾ ਗਿਆ। ਪੰਜਾਬ ਸਰਕਾਰ ਵੱਲੋਂ ਕੋਵਾ ਐਪ ਸਬੰਧੀਂ ਸ਼ੁਰੂ ਕੀਤੀ ਰਾਜ ਪੱਧਰੀ ਪ੍ਰਤੀਯੋਗਤਾ -ਚ ਜੇਤੂ ਰਹਿਣ ਵਾਲਿਆਂ ਦੀ ਜਾਰੀ ਕੀਤੀ ਸੂਬਾ ਪੱਧਰੀ ਸੂਚ -ਚ ਪਟਿਆਲਾ ਜ਼ਿਲ੍ਹੇ ਦੇ 9 ਵਿਅਕਤੀਆਂ ਨੂੰ ਸਿਲਵਰ ਅਤੇ ਬਰਾਂਊਂਜ ਅਤੇ 16 ਜਣਿਆਂ ਨੂੰ ਬਰਾਂੳਂੂਜ ਸਰਟੀਫਿਕੇਟਸ ਲਈ ਯੋਗ ਪਾਇਆ ਗਿਆ ਹੈ। ਇਨ੍ਹਾਂ -ਚੋਂ ਅੱਜ 14 ਵਿਅਕਤੀਆਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪੈਲਕਸ ਵਿਖੇ ਹੋਏ ਸਾਦੇ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਸਿਲਵਰ ਤੇ ਬਰਾਊਂਜ ਸਰਟੀਫਿਕੇਟਾਂ ਸਮੇਤ ਮਿਸ਼ਨ ਫ਼ਤਿਹ ਦੀਆਂ ਟੀ ਸ਼ਰਟਾਂ ਮਿਸ਼ਨ ਫ਼ਤਿਹ ਯੋਧਿਆਂ ਨੂੰ ਪ੍ਰਦਾਨ ਕੀਤੀਆਂ। ਇਸ ਮੌਕੇ ਸਹਾਇਕ ਕਮਿਸ਼ਨਰ (ਯੂ.ਟੀ.) ਸ. ਜਗਨੂਰ ਸਿੰਘ ਗਰੇਵਾਲ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਜੇਤੂ ਰਹੇ ਜਿਹੜੇ ਵਿਅਕਤੀਆਂ ਨੂੰ ਮੁੱਖ ਮੰਤਰੀ ਦੇ ਦਸਤਖ਼ਤਾਂ ਵਾਲੇ ਸਰਟੀਫਿਕੇਟ ਤੇ ਟੀ ਸ਼ਰਟਾਂ ਪ੍ਰਦਾਨ ਕੀਤੀਆਂ ਹਨ, ਉਨ੍ਹਾਂ -ਚ ਪੰਜਾਬ ਭਰ -ਚ ਪਹਿਲੇ ਸਥਾਨ -ਤੇ ਰਹੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਡਾ. ਮਲਕੀਅਤ ਸਿੰਘ ਮਾਨ ਅਤੇ ਪੰਜਵੇਂ ਸਥਾਨ -ਤੇ ਰਹੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ ਸ. ਇਸ਼ਵਿੰਦਰ ਸਿੰਘ ਗਰੇਵਾਲ ਸਮੇਤ ਨੰਬਰ 2 ਰੈਂਕਿੰਗ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਟੀਪਰਪਜ ਪਾਸੀ ਰੋਡ ਦੇ ਅਧਿਆਪਕ ਸ. ਰਵਿੰਦਰ ਸਿੰਘ, 13 ਨੰਬਰ ਰੈਂਕਿੰਗ ਵਾਲੇ ਐਸ.ਐਚ.ਓ. ਬਨੂੜ ਇੰਸਪੈਕਟਰ ਸੁਭਾਸ਼ ਕੁਮਾਰ ਅਤੇ 116 ਰੈਂਕਿੰਗ ਵਾਲੇ ਸ੍ਰੀ ਮਨੋਜ ਕੁਮਾਰ ਸ਼ਾਮਲ ਸਨ। ਸ੍ਰੀ ਕੁਮਾਰ ਅਮਿਤ ਨੇ ਇਨ੍ਹਾਂ ਫ਼ਤਿਹ ਯੋਧਿਆਂ ਦਾ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਤਰਫ਼ੋਂ ਧੰਨਵਾਦ ਕਰਦਿਆਂ ਕਿਹਾ ਕਿ ਅਜੇ ਜੰਗ ਖ਼ਤਮ ਨਹੀਂ ਹੋਈ, ਇਸ ਲਈ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਮੁੱਖ ਮੰਤਰੀ ਵੱਲੋਂ ਅਰੰਭ ਕੀਤੇ ਮਿਸ਼ਨ ਫ਼ਤਿਹ ਨੂੰ ਆਮ ਲੋਕਾਂ ਤੱਕ ਪੁੱਜਦਾ ਕਰਨ ਲਈ ਸਾਨੂੰ ਹੋਰ ਹੰਭਲਾ ਮਾਰਨਾ ਪੈਣਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਵਿਰੁੱਧ ਜੰਗ ਲੜਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅਜਿਹੀ ਰਣਨੀਤੀ ਘੜਨ ਵਾਲਾ ਪੰਜਾਬ, ਦੇਸ਼ ਦਾ ਪਹਿਲਾ ਸੂਬਾ ਹੈ, ਇਸ ਲਈ ਆਮ ਲੋਕਾਂ ਦੇ ਸਹਿਯੋਗ ਨਾਲ ਹੀ ਮਿਸ਼ਨ ਫ਼ਤਿਹ ਨੂੰ ਸਫ਼ਲ ਬਣਾਇਆ ਜਾ ਸਕੇਗਾ। ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਅਜਿਹੀ ਮੈਡੀਕਲ ਐਮਰਜੈਂਸੀ ਸਮੇਂ ਡਾਕਟਰਾਂ ਤੇ ਪੁਲਿਸ ਸਮੇਤ ਸਰਕਾਰ ਦੇ ਹਰ ਵਿਭਾਗ ਨੇ ਆਪਸੀ ਤਾਲਮੇਲ ਨਾਲ ਆਪਣੀ ਅਹਿਮ ਭੂਮਿਕਾ ਨਿਭਾਈ ਹੈ ਪਰੰਤੂ ਹੁਣ ਕੋਰੋਨਾ ਵਾਇਰਸ ਵਿਰੁੱਧ ਜਾਗਰੂਕਤਾ ਨੂੰ ਹੇਠਲੇ ਪੱਧਰ -ਤੇ ਪਹੁੰਚਾਉਣਾ ਹੀ ਸਾਡਾ ਮੁੱਖ ਟੀਚਾ ਹੈ। ਉਨ੍ਹਾਂ ਕਿਹਾ ਕਿ ਮਿਸ਼ਨ ਫ਼ਤਿਹ ਦਾ ਮੁੱਖ ਮਕਸਦ ਆਮ ਲੋਕਾਂ ਦੇ ਵਿਵਹਾਰ ਵਿੱਚ ਤਬਦੀਲੀ ਲਿਆਉਣਾਂ ਹੈ ਤਾਂ ਕਿ ਉਹ ਕੋਵਿਡ-19 ਮਹਾਂਮਾਰੀ ਤੋਂ ਜਿੱਥੇ ਖ਼ੁਦ ਬਚਣ ਉਥੇ ਹੀ ਦੂਜਿਆਂ ਨੂੰ ਇਸ ਲਾਇਲਾਜ ਲਾਗ ਤੋਂ ਬਚਾਈ ਰੱਖਣ ਲਈ ਆਪਣਾ ਸਹਿਯੋਗ ਦੇਣ। ਇਸ ਮੌਕੇ ਬਰਾਊਂਜ ਸਰਟੀਫਿਕੇਟ ਹਾਸਲ ਕਰਨ ਵਾਲੇ ਅਮਨਪ੍ਰੀਤ ਕੌਰ, ਸੁਖਦੀਪ ਸਿੰਘ, ਸੀਡੀਪੀਓ ਪਾਤੜਾਂ ਰਾਹੁਲ ਅਰੋੜਾ, ਸੁਪਰਵਾਈਜਰ ਬਲਵੰਤ ਕੌਰ, ਵਿਕਰਮਜੀਤ ਸਿੰਘ, ਖੁਸ਼ਦੀਪ ਸ਼ਰਮਾ, ਦਲਜੀਤ ਕੌਰ ਤੇ ਮੇਜਰ ਸਿੰਘ ਵੀ ਮੌਜੂਦ ਸਨ। ਫੋਟੋ ਕੈਪਸ਼ਨ-ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਪਟਿਆਲਾ ਦੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੂੰ ਮਿਸ਼ਨ ਫ਼ਤਿਹ ਯੋਧੇ ਵਜੋਂ ਪੰਜਾਬ -ਚ ਪਹਿਲੇ ਸਥਾਨ -ਤੇ ਰਹਿਣ ਕਾਰਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਸਤਖ਼ਤਾਂ ਵਾਲਾ ਸਰਟੀਫਿਕੇਟ ਪ੍ਰਦਾਨ ਕਰਦੇ ਹੋਏ। ਨਾਲ ਨਜ਼ਰ ਆ ਰਹੇ ਹਨ ਸਹਾਇਕ ਕਮਿਸ਼ਨਰ (ਯੂ.ਟੀ.) ਸ. ਜਗਨੂਰ ਸਿੰਘ ਗਰੇਵਾਲ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ ਸ. ਇਸ਼ਵਿੰਦਰ ਸਿੰਘ ਗਰੇਵਾਲ। ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ ਸ. ਇਸ਼ਵਿੰਦਰ ਸਿੰਘ ਗਰੇਵਾਲ ਨੂੰ ਮਿਸ਼ਨ ਫ਼ਤਿਹ ਯੋਧੇ ਵਜੋਂ ਪੰਜਾਬ -ਚ ਪੰਜਵੇਂ ਸਥਾਨ -ਤੇ ਰਹਿਣ ਕਾਰਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਸਤਖ਼ਤਾਂ ਵਾਲਾ ਸਰਟੀਫਿਕੇਟ ਪ੍ਰਦਾਨ ਕਰਦੇ ਹੋਏ। ਨਾਲ ਨਜ਼ਰ ਆ ਰਹੇ ਹਨ ਪਟਿਆਲਾ ਦੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਅਤੇ ਸਹਾਇਕ ਕਮਿਸ਼ਨਰ (ਯੂ.ਟੀ.) ਸ. ਜਗਨੂਰ ਸਿੰਘ ਗਰੇਵਾਲ।

Daily Dharaledar Online News Views and Reviews

Related News