ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਭਰ ਵਿੱਚ 30 ਜੁਲਾਈ ਨੂੰ ਸਫ਼ਾਈ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ, ਯੂਨੀਅਨ ਨੇ ਸੂਬਾ ਪੱਧਰੀ ਬੰਦ ਦਾ ਕੀਤਾ ਐਲਾਨ    ਅਸਾਮ 'ਚ ਹੜ੍ਹਾਂ ਦਾ ਕਹਿਰ ਜਾਰੀ, ਮੌਤਾਂ ਦੀ ਗਿਣਤੀ 75 ਤੱਕ ਪਹੁੰਚੀ, ਲੱਖਾਂ ਲੋਕ ਪ੍ਰਭਾਵਿਤ    ਚੰਡੀਗੜ੍ਹ ਵਿੱਚ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ, ਕਈ ਇਲਾਕਿਆਂ ਵਿੱਚ ਸੁਰੱਖਿਆ ਵਧਾਈ ਗਈ    ਸੰਸਦ ਵਿੱਚ ਪ੍ਰੀਖਿਆ ਸੁਧਾਰ ਬਿੱਲ 'ਤੇ ਚਰਚਾ, ਵਿਦਿਆਰਥੀ ਪ੍ਰਦਰਸ਼ਨਾਂ ਨੂੰ ਲੈ ਕੇ ਸਰਕਾਰ ਤੇ ਵਿਰੋਧੀ ਧਿਰ ਆਹਮੋ-ਸਾਹਮਣੇ   
ਕੌਮਾਂਤਰੀ ਔਰਤ ਦਿਵਸ ਮੌਕੇ ਐਨ.ਐਸ. ਐਨ.ਆਈ.ਐਸ ‌ਵਿਖੇ ਫਿੱਟ ਇੰਡੀਆ ਕਾਰਨੀਵਲ ਤਹਿਤ ਸਾਈਕਲ ਰੈਲੀ
March 9, 2026
Patiala-Lifestyle-Punjab

-ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਮਹਿਲਾ ਸਸ਼ਕਤੀਕਰਨ ਤੇ ਤੰਦਰੁਸਤੀ ਬਾਰੇ ਜਾਗਰੂਕਤਾ ਫੈਲਾਉਣ ਲਈ ਸਾਈਕਲ ਚਲਾਇਆ

ਨਰੂਲਾ / Patiala

ਪਟਿਆਲਾ, 8 ਮਾਰਚ: (ਨਰੂਲਾ) ਪਟਿਆਲਾ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਕੌਮਾਂਤਰੀ ਔਰਤ ਦਿਵਸ ਮੌਕੇ ਐਨ.ਐਸ. ਐਨ.ਆਈ.ਐਸ ‌ਵਿਖੇ ਚੱਲ ਰਹੇ ਫਿੱਟ ਇੰਡੀਆ ਕਾਰਨੀਵਲਤਹਿਤ ਸਾਈਕਲ ਰੈਲੀ ਮੌਕੇ ਮਹਿਲਾ ਸਸ਼ਕਤੀਕਰਨ ਤੇ ਤੰਦਰੁਸਤੀ ਬਾਰੇ ਜਾਗਰੂਕਤਾ ਫੈਲਾਉਣ ਲਈ ਸਾਈਕਲ ਚਲਾਇਆ। ਸਪੋਰਟਸ ਅਥਾਰਟੀ ਆਫ਼ ਇੰਡੀਆ ਦੇ ਅਧੀਨ ਨੇਤਾ ਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ ਵਿਖੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕੌਮਾਂਤਰੀ ਮਹਿਲਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਦਿਨ ਮਹਿਲਾਵਾਂ ਦੇ ਅਧਿਕਾਰਾਂ ਤੇ ਸਸ਼ਕਤੀਕਰਨ ਤੋਂ ਜਾਣੂ ਕਰਵਾਉਂਦਾ ਹੈ ਅਤੇ ਮਹਿਲਾਵਾਂ ਦੇ ਹੋਰ ਸਸ਼ਕਤੀਕਰਨ ਲਈ ਸਾਨੂੰ ਜਾਗਰੂਕ ਵੀ ਕਰਦਾ ਹੈ। ਵਰਜੀਤ ਵਾਲੀਆ ਨੇ ਮਹਿਲਾ ਸਸ਼ਕਤੀਕਰਨ ਅਤੇ ਇੱਕ ਸਰਗਰਮ ਜੀਵਨ ਸ਼ੈਲੀ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਨਾਗਰਿਕਾਂ, ਖਾਸ ਕਰਕੇ ਨੌਜਵਾਨਾਂ ਅਤੇ ਔਰਤਾਂ ਨੂੰ ਨਿਯਮਿਤ ਤੌਰ 'ਤੇ ਫਿਟਨੈਸ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ।ਇਸ ਮੌਕੇ ਐਨ.ਐਸ. ਐਨ.ਆਈ.ਐਸ ‌ਦੇ ਡੀਡੀਜੀ, ਐਸਈਡੀ ਵਿਨੀਤ ਕੁਮਾਰ ਨੇ ਮੁੱਖ ਮਹਿਮਾਨ, ਭਾਗੀਦਾਰਾਂ ਅਤੇ ਪਤਵੰਤਿਆਂ ਦਾ ਸਵਾਗਤ ਕੀਤਾ। ਇਸ ਦੌਰਾਨ ਅੰਤਰਰਾਸ਼ਟਰੀਖਿਡਾਰੀਆਂ ਸਮੇਤ, ਸਿਖਿਆਰਥੀਆਂ , ਸਟਾਫ ਮੈਂਬਰਾਂ ਅਤੇ ਫਿਟਨੈਸ ਉਤਸ਼ਾਹੀਆਂ ਸਮੇਤ 500 ਤੋਂ ਵੱਧ ਭਾਗੀਦਾਰਾਂ ਨੇ ਰੈਲੀ ਵਿੱਚ ਹਿੱਸਾ ਲਿਆ। ਇਸ ਸਾਈਕਲ ਰੈਲੀ ਨੂੰ ਡਿਪਟੀ ਕਮਿਸ਼ਨਰ ਵਾਲੀਆ ਨੇ ਐਨ.ਐਸ. ਐਨ.ਆਈ.ਐਸ ‌ਕੈਂਪਸ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਅਤੇ ਰੈਲੀ ਨੇ ਪਟਿਆਲਾ ਸ਼ਹਿਰ ਵਿੱਚੋਂ ਲਗਭਗ 10 ਕਿਲੋਮੀਟਰ ਦੀ ਦੂਰੀ ਤੈਅ ਕੀਤੀ। ਇਸ ਸਮਾਗਮ ਦੌਰਾਨ, ਡਿਪਟੀ ਕਮਿਸ਼ਨਰ ਨੇ ਚਾਰ ਮਹਿਲਾ ਭਾਰ ਤੋਲਕ ਸਿਖਿਆਰਥੀਆਂ ਨੂੰ ਖੇਡਾਂ ਪ੍ਰਤੀ ਉਨ੍ਹਾਂ ਦੇ ਸਮਰਪਣ ਲਈ ਸਨਮਾਨਿਤ ਵੀ ਕੀਤਾ, ਨਾਲ ਹੀ ਦੋ ਸੀਨੀਅਰ ਨਾਗਰਿਕਾਂ ਨੂੰ ਵੀ ਸਨਮਾਨਿਤ ਕੀਤਾ ਜਿਨ੍ਹਾਂ ਨੇ ਪਿਛਲੇ ਐਤਵਾਰ ਨੂੰ 51ਕਿਲੋਮੀਟਰ ਸਾਈਕਲਿੰਗ ਰਾਈਡ ਸਫਲਤਾਪੂਰਵਕ ਪੂਰੀ ਕੀਤੀ, ਜਿਸ ਨਾਲ ਭਾਗੀਦਾਰਾਂ ਨੂੰ ਤੰਦਰੁਸਤੀ ਪ੍ਰਤੀ ਉਨ੍ਹਾਂ ਦੇ ਉਤਸ਼ਾਹ ਨਾਲ ਪ੍ਰੇਰਿਤ ਕੀਤਾ ਗਿਆ। ਇਸੇ ਸ਼ਾਮ ਨੂੰ, ਕੈਂਪਸ ਵਿੱਚ ਇੱਕ ਸਟਾਰ ਨਾਈਟ ਮੌਕੇ ਪ੍ਰਸਿੱਧ ਪੰਜਾਬੀ ਗਾਇਕ ਸਾਰੰਗ ਸਿਕੰਦਰ ਨੇ ਆਪਣੀ ਗਾਇਕੀ ਨਾਲ ਦਰਸ਼ਕਾਂ ਨੂੰ ਮੰਤਰਮੁਗਧ ਕੀਤਾ। ਇਸ ਸਮਾਗਮ ਵਿੱਚ ਸਿਖਲਾਈ ਪ੍ਰਾਪਤ ਕਰਨ ਵਾਲੇ, ਸਟਾਫ਼ ਮੈਂਬਰ ਅਤੇ ਪਟਿਆਲਾ ਦੇ ਨਾਗਰਿਕਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ ਅਤੇ ਸੰਗੀਤਕ ਸ਼ਾਮ ਦਾ ਆਨੰਦ ਮਾਣਿਆ।

Patiala Lifestyle Punjab


Recommended Posts