ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ   
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਬਲਟਾਣਾ ਵਿੱਚ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ
March 10, 2026
Punjab-Mohali-Development-

ਬਲਟਾਣਾ ਮੇਨ ਬਾਜ਼ਾਰ ਤੋਂ ਪੰਚਕੂਲਾ ਸੈਕਟਰ-19 ਨੂੰ ਜਾਣ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ।

Dharaledar Bureau / Mohali

ਜ਼ੀਰਕਪੁਰ, 9 ਮਾਰਚ: ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਨਗਰ ਕੌਂਸਲ ਦੀ ਹੱਦ ਅੰਦਰ ਆਉਂਦੇ ਬਲਟਾਣਾ ਖੇਤਰ ਦੇ ਵਾਸੀਆਂ ਦੀ ਲੰਮੇ ਸਮੇਂ ਤੋਂ ਚੱਲ ਰਹੀ ਇੱਕ ਮਹੱਤਵਪੂਰਨ ਮੰਗ ਨੂੰ ਪੂਰਾ ਕਰਦੇ ਹੋਏ ਬਲਟਾਣਾ ਮੇਨ ਬਾਜ਼ਾਰ ਤੋਂ ਪੰਚਕੂਲਾ ਸੈਕਟਰ-19 ਨੂੰ ਜਾਣ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ। ਇਸ ਸੜਕ ਦਾ ਨਿਰਮਾਣ ਇੰਟਰਲਾਕਿੰਗ ਟਾਈਲਾਂ ਨਾਲ ਕੀਤਾ ਜਾਵੇਗਾ ਅਤੇ ਇਸ ਪ੍ਰੋਜੈਕਟ ‘ਤੇ ਲਗਭਗ ਇੱਕ ਕਰੋੜ ਰੁਪਏ ਦੀ ਲਾਗਤ ਆਵੇਗੀ। ਸੜਕ ਦੇ ਨਿਰਮਾਣ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ ਅਤੇ ਲੰਮੇ ਸਮੇਂ ਤੋਂ ਚੱਲ ਰਹੀ ਸਮੱਸਿਆ ਦਾ ਹੱਲ ਹੋਵੇਗਾ। ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਤਰਜੀਹ ਦੇ ਆਧਾਰ ‘ਤੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਇਲਾਕੇ ਦੇ ਵਿਕਾਸ ਲਈ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਕਈ ਵਿਕਾਸ ਪ੍ਰੋਜੈਕਟ ਲਿਆਂਦੇ ਜਾਣਗੇ। ਉਨ੍ਹਾਂ ਕਿਹਾ ਕਿ ਸੜਕਾਂ, ਪਾਣੀ, ਸੀਵਰੇਜ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਵਧੀਆ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਇਸ ਮੌਕੇ ਆਮ ਆਦਮੀ ਪਾਰਟੀ ਦੀ ਸਮੁੱਚੀ ਟੀਮ, ਸਥਾਨਕ ਆਗੂ ਅਤੇ ਨਗਰ ਕੌਂਸਲ ਦੇ ਅਧਿਕਾਰੀ ਵੀ ਮੌਜੂਦ ਸਨ।

Punjab Mohali Development


Recommended Posts