ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ   
ਆਪਣਾ ਕਾਰੋਬਾਰ ਆਪਣੀ ਪਹਿਚਾਣ” ਮੁਹਿੰਮ ਤਹਿਤ 100 ਮਹਿਲਾ ਉੱਦਮੀਆਂ ਦਾ ਸਨਮਾਨ
March 12, 2026
Patiala-Punjab-

ਇਕ ਮਹਿਲਾ ਦੀ ਤਰੱਕੀ ਨਾਲ ਪੂਰਾ ਪਰਿਵਾਰ ਤਰੱਕੀ ਕਰਦਾ ਹੈ" - ਵਰਜੀਤ ਵਾਲੀਆ

Dharaledar Bureau / Patialal

ਪਟਿਆਲਾ, 12 ਮਾਰਚ: ਪੰਜਾਬ ਸਰਕਾਰ ਦੀ ਪ੍ਰੇਰਣਾ ਦਾਇਕ ਮੁਹਿੰਮ “ਆਪਣਾ ਕਾਰੋਬਾਰ ਆਪਣੀ ਪਹਿਚਾਣ – ਮਹਿਲਾ ਉੱਦਮੀ ਸਨਮਾਨ 2026” ਦੇ ਤਹਿਤ ਜ਼ਿਲ੍ਹਾ ਪੱਧਰੀ ਵਿਸ਼ੇਸ਼ ਸਮਾਗਮ ਸਰਕਾਰੀ ਬਿਕਰਮ ਕਾਲਜ ਪਟਿਆਲਾ ਦੇ ਆਡੀਟੋਰੀਅਮ ਵਿੱਚ ਸ਼ਾਨਦਾਰ ਢੰਗ ਨਾਲ ਆਯੋਜਿਤ ਕੀਤਾ ਗਿਆ। ਇਹ ਸਮਾਗਮ ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਦਮਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਕਰਵਾਇਆ ਗਿਆ। ਡਿਪਟੀ ਕਮਿਸ਼ਨਰ ਵੱਲੋਂ ਇਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਆਪਣਾ ਉੱਦਮ ਸਫਲਤਾਪੂਰਵਕ ਚਲਾ ਰਹੀਆਂ ਲਗਭਗ 100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਗਿਆ। ਓਹਨਾ ਸਮਾਗਮ ਦੌਰਾਨ ਮਹਿਲਾਵਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਦੀ ਕਾਮਯਾਬੀ ਅਤੇ ਸਮਾਜ ਵਿੱਚ ਪਾਈ ਗਈ ਮਹੱਤਵਪੂਰਨ ਭੂਮਿਕਾ ਦੀ ਭਰਪੂਰ ਸਰਾਹਨਾ ਕੀਤੀ। ਓਹਨਾ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਤਮਨਿਰਭਰ ਅਤੇ ਸਸ਼ਕਤ ਬਣਾਉਣ ਲਈ ਕਈ ਪ੍ਰੇਰਣਾਦਾਇਕ ਯੋਜਨਾਵਾਂ ਅਤੇ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਮਕਸਦ ਮਹਿਲਾਵਾਂ ਨੂੰ ਆਪਣੇ ਪੈਰਾਂ ‘ਤੇ ਖੜ੍ਹਾ ਕਰਨਾ ਅਤੇ ਉਨ੍ਹਾਂ ਨੂੰ ਕਾਰੋਬਾਰ ਦੇ ਖੇਤਰ ਵਿੱਚ ਅੱਗੇ ਲਿਆਉਣਾ ਹੈ। ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜਦੋਂ ਮਹਿਲਾਵਾਂ ਪੜ੍ਹਾਈ, ਰੋਜ਼ਗਾਰ ਅਤੇ ਉੱਦਮ ਦੇ ਖੇਤਰਾਂ ਵਿੱਚ ਅੱਗੇ ਵਧਦੀਆਂ ਹਨ ਤਾਂ ਇਸ ਦਾ ਸਕਾਰਾਤਮਕ ਪ੍ਰਭਾਵ ਸਿਰਫ਼ ਇੱਕ ਵਿਅਕਤੀ ਤੱਕ ਸੀਮਿਤ ਨਹੀਂ ਰਹਿੰਦਾ, ਬਲਕਿ ਪੂਰਾ ਪਰਿਵਾਰ ਅਤੇ ਸਮਾਜ ਤਰੱਕੀ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਲਈ ਕਈ ਸਕੀਮਾਂ ਅਤੇ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਮਹਿਲਾਵਾਂ ਆਪਣੇ ਕਾਰੋਬਾਰ ਰਾਹੀਂ ਆਪਣੀ ਵੱਖਰੀ ਪਛਾਣ ਬਣਾਉਣ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਦਮਨਜੀਤ ਸਿੰਘ ਮਾਨ ਨੇ ਕਿਹਾ ਕਿ ਜ਼ਿਲ੍ਹਾ ਪੱਧਰ ‘ਤੇ ਮਹਿਲਾਵਾਂ ਲਈ ਵੱਖ-ਵੱਖ ਮੇਲੇ ਅਤੇ ਪ੍ਰਦਰਸ਼ਨੀਆਂ ਆਯੋਜਿਤ ਕੀਤੀਆਂ ਗਈਆਂ ਹਨ, ਜਿਨ੍ਹਾਂ ਦਾ ਮੁੱਖ ਉਦੇਸ਼ ਸੈਲਫ ਹੈਲਪ ਗਰੁੱਪਾਂ ਨੂੰ ਨਵੀਆਂ ਸਕਿਲਾਂ ਸਿਖਾਉਣਾ ਅਤੇ ਉਨ੍ਹਾਂ ਨੂੰ ਵਪਾਰਕ ਮੌਕਿਆਂ ਨਾਲ ਜੋੜਨਾ ਹੈ। ਉਨ੍ਹਾਂ ਦੱਸਿਆ ਕਿ ਮਹਿਲਾਵਾਂ ਪਹਿਲਾਂ ਬਲਾਕ ਪੱਧਰ ‘ਤੇ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਚੁੱਕੀਆਂ ਹਨ ਅਤੇ ਹੁਣ ਜ਼ਿਲ੍ਹਾ ਪੱਧਰ ‘ਤੇ ਵੀ ਸ਼ਾਨਦਾਰ ਪ੍ਰਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਇਹ ਮਹਿਲਾ ਉੱਦਮੀ ਭਵਿੱਖ ਵਿੱਚ ਰਾਜ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਵੀ ਆਪਣੀ ਮਜ਼ਬੂਤ ਪਛਾਣ ਬਣਾਉਣਗੀਆਂ ਅਤੇ ਹੋਰ ਮਹਿਲਾਵਾਂ ਲਈ ਪ੍ਰੇਰਣਾ ਦਾ ਸਰੋਤ ਬਣਨਗੀਆਂ। ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸ੍ਰੀਮਤੀ ਆਰਤੀ ਗੁਪਤਾ, ਪਟਿਆਲਾ ਦਿਹਾਤੀ ਮਹਿਲਾ ਵਿੰਗ ਦੀ ਕੋਆਰਡੀਨੇਟਰ ਸ੍ਰੀਮਤੀ ਜਤਿੰਦਰ ਕੌਰ, ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਸ੍ਰੀਮਤੀ ਮੁਕਤਾ ਗੁਪਤਾ, ਜਿਊਰੀ ਮੈਂਬਰ ਅਤੇ ਮਹਿਲਾ ਉੱਦਮੀ ਸ੍ਰੀਮਤੀ ਰੁਪਿੰਦਰ ਪਸਰੀਚਾ, ਪ੍ਰੈਜ਼ੀਡੈਂਟ ਯੂਥ ਕਲੱਬ ਸੋਸ਼ਲ ਵਰਕਸ ਸ੍ਰੀਮਤੀ ਰੁਪਿੰਦਰ ਕੌਰ, ਮਹਿਲਾ ਉੱਦਮੀ ਸ੍ਰੀਮਤੀ ਸੰਦੀਪ ਕੌਰ, ਡੀ.ਪੀ.ਓ. ਸ੍ਰੀ ਪਰਦੀਪ ਸਿੰਘ ਗਿੱਲ ਅਤੇ ਡੀ.ਪੀ.ਐਮ. ਦੇ ਮੈਂਬਰ ਸ੍ਰੀਮਤੀ ਰੀਨਾ ਰਾਣੀ ਦਾ ਵੀ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਮਹਿਲਾਵਾਂ ਦੇ ਉਤਸ਼ਾਹ ਅਤੇ ਉਨ੍ਹਾਂ ਦੀਆਂ ਸਫਲਤਾ ਕਹਾਣੀਆਂ ਨੇ ਸਾਰੇ ਹਾਜ਼ਰ ਲੋਕਾਂ ਨੂੰ ਪ੍ਰੇਰਿਤ ਕੀਤਾ। ਇਸ ਪ੍ਰੋਗਰਾਮ ਨੇ ਮਹਿਲਾ ਸਸ਼ਕਤੀਕਰਨ ਅਤੇ ਆਤਮਨਿਰਭਰਤਾ ਵੱਲ ਇੱਕ ਮਹੱਤਵਪੂਰਨ ਸੰਦੇਸ਼ ਦਿੱਤਾ ਕਿ ਜੇ ਮਹਿਲਾਵਾਂ ਨੂੰ ਸਹੀ ਮੌਕੇ ਅਤੇ ਸਹਿਯੋਗ ਮਿਲੇ ਤਾਂ ਉਹ ਹਰ ਖੇਤਰ ਵਿੱਚ ਨਵੀਆਂ ਉਚਾਈਆਂ ਹਾਸਲ ਕਰ ਸਕਦੀਆਂ ਹਨ।

Patiala Punjab


Recommended Posts