ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਪਟਿਆਲਾ ਜ਼ਿਲ੍ਹੇ ‘ਚ ਐਲਪੀਜੀ ਸਪਲਾਈ ਆਮ ਵਾਂਗ, ਲੋਕਾਂ ਨੂੰ ਜਮ੍ਹਾਂਖੋਰੀ ਤੇ ਅਫ਼ਵਾਹਾਂ ਤੋਂ ਬਚਣ ਦੀ ਲੋੜ- ਵਰਜੀਤ ਵਾਲੀਆ
March 13, 2026
Lpg-

-ਖਪਤਕਾਰਾਂ ਵੱਲੋਂ ਘਬਰਾਹਟ ‘ਚ ਕੀਤੀ ਜਾ ਰਹੀ ਬੁਕਿੰਗ ਕਾਰਨ ਗੈਸ ਏਜੰਸੀਆਂ ਦੀ ਸਰਵਰ ਬੁਕਿੰਗ ਪ੍ਰਭਾਵਿਤ ਹੋਈ

ਜ਼ਿਲ੍ਹੇ ‘ਚ ਤਹਿਸੀਲ ਪੱਧਰ ‘ਤੇ ਡੀਐਫਐਸਓ ਤੇ ਏਐਫਐਸਓ ਦੀਆਂ 8 ਟੀਮਾਂ ਵੱਲੋਂ 42 ਥਾਂਵਾਂ ‘ਤੇ ਛਾਪੇਮਾਰੀ, ਵਪਾਰਕ ਥਾਵਾਂ ਤੋਂ 45 ਘਰੇਲੂ ਗੈਸ ਸਿਲੰਡਰ ਜ਼ਬਤ

ਨਰੂਲਾ / Patiala

ਐਲ ਪੀ ਜੀ ਸਿਲੰਡਰਾਂ ਦੀ ਕਾਲਾ ਬਜ਼ਾਰੀ ਬਰਦਾਸ਼ਤ ਨਹੀਂ, ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ: ਡਿਪਟੀ ਕਮਿਸ਼ਨਰ -ਕਿਸੇ ਵੀ ਸ਼ਿਕਾਇਤ ਲਈ ਬਲਾਕ ਪੱਧਰ ‘ਤੇ ਏ. ਐਫ.ਐਸ.ਓਜ ਦੇ ਨੰਬਰ ਜਾਰੀ ਪਟਿਆਲਾ, 13 ਮਾਰਚ : ਪਟਿਆਲਾ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਮੁੜ ਜ਼ੋਰ ਦੇ ਕੇ ਕਿਹਾ ਹੈ ਕਿ ਪਟਿਆਲਾ ਜ਼ਿਲ੍ਹੇ ‘ਚ ਐਲਪੀਜੀ ਸਪਲਾਈ ਆਮ ਵਾਂਗ ਹੈ ਪਰੰਤੂ ਲੋਕਾਂ ਨੂੰ ਘਬਰਾਹਟ ‘ਚ ਆਕੇ ਜਮ੍ਹਾਂਖੋਰੀ ਕਰਨ ਅਤੇ ਗੈਸ ਨਾ ਮਿਲਣ ਵਰਗੀਆਂ ਕਿਸੇ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਬਚਣ ਦੀ ਲੋੜ ਹੈ। ਉਧਰ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ ਵਿੱਚ ਰਸੋਈ ਗੈਸ ਦੀ ਕਾਲਾ ਬਜ਼ਾਰੀ ਅਤੇ ਗੈਰ-ਕਾਨੂੰਨੀ ਵਿਕਰੀ ਨੂੰ ਰੋਕਣ ਲਈ ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵੱਲੋਂ ਜ਼ਿਲ੍ਹੇ ਭਰ ਵਿੱਚ 8 ਟੀਮਾਂ ਵੱਲੋਂ 42 ਥਾਂਵਾਂ ‘ਤੇ ਛਾਪੇਮਾਰੀ ਕੀਤੀ ਗਈ ਹੈ ਅਤੇ ਵਪਾਰਕ ਥਾਵਾਂ ਤੋਂ 45 ਘਰੇਲੂ ਗੈਸ ਸਿਲੰਡਰ ਜ਼ਬਤ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਗੈਸ ਏਜੰਸੀਆਂ ਵੱਲੋਂ ਬੁਕਿੰਗ ਵੀ ਕੀਤੀ ਜਾ ਰਹੀ ਹੈ ਅਤੇ ਸਪਲਾਈ ਵੀ ਜਾਰੀ ਹੈ ਪਰੰਤੂ ਖਪਤਕਾਰਾਂ ਵੱਲੋਂ ਘਬਰਾਹਟ ‘ਚ ਆਕੇ ਕੀਤੀ ਜਾ ਰਹੀ ਬੁਕਿੰਗ ਕਾਰਨ 58 ਗੈਸ ਏਜੰਸੀਆਂ ਦੀ ਆਨਲਾਈਨ ਸਰਵਰ ਬੁਕਿੰਗ ਪ੍ਰਭਾਵਿਤ ਹੋਈ ਹੈ, ਜਿਸ ਕਾਰਨ ਖਪਤਕਾਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਫੇਰ ਵੀ ਪ੍ਰਸ਼ਾਸਨ ਵੱਲੋਂ ਖਪਤਕਾਰਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਵਰਜੀਤ ਵਾਲੀਆ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਆਮ ਘਰੇਲੂ ਖਪਤਕਾਰਾਂ ਨੂੰ ਗੈਸ ਸਪਲਾਈ ਨਿਰਵਿਘਨ ਤੇ ਨਿਰੰਤਰ ਜਾਰੀ ਰੱਖਣ ਲਈ ਕਈ ਉਪਰਾਲੇ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸੇ ਤਹਿਤ ਗੈਸ ਏਜੰਸੀਆਂ ‘ਤੇ ਅਚਾਨਕ ਛਾਪੇਮਾਰੀ ਅਤੇ ਜਾਂਚ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਖਪਤਕਾਰਾਂ ਤੱਕ ਰਸੋਈ ਗੈਸ ਦੀ ਸਮੇਂ ਸਿਰ, ਨਿਯਮਤ, ਪਾਰਦਰਸ਼ੀ ਸਪਲਾਈ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਜੇਕਰ ਜਾਂਚ ਦੌਰਾਨ ਕਿਸੇ ਵੀ ਗੈਸ ਏਜੰਸੀ ਵੱਲੋਂ ਗੈਰ-ਨਿਯਮਿਤਤਾ, ਸਟਾਕ ਵਿੱਚ ਗੜਬੜ ਜਾਂ ਕਾਲਾ ਬਜ਼ਾਰੀ ਕਰਨ ਦੀ ਪੁਸ਼ਟੀ ਹੁੰਦੀ ਹੈ ਤਾਂ ਉਸ ਦੇ ਖ਼ਿਲਾਫ਼ ਲਾਇਸੈਂਸ ਰੱਦ ਕਰਨ ਸਮੇਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕ

Lpg


Recommended Posts