ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ   
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਪਾਇਲ ਹਲਕੇ ਦਾ ਰਿਕਾਰਡ ਤੋੜ ਵਿਕਾਸ ਸਿਖਰਾਂ 'ਤੇ*
March 14, 2026
Development-In-Punjab

ਵਿਧਾਇਕ ਗਿਆਸਪੁਰਾ ਨੇ 16 ਲੱਖ ਦੇ ਹੋਰ ਕੰਮਾਂ ਦਾ ਕੀਤਾ ਉਦਘਾਟਨ, ਇੰਟਰਲੋਕ ਟਾਈਲਾਂ ਲੱਗਣਗੀਆਂ*

Aman Makkar / Ludhiana

ਪਾਇਲ, ਖੰਨਾ, ਲੁਧਿਆਣਾ, 13 ਮਾਰਚ: (ਅਮਨ ਮੱਕੜ) ਹਲਕਾ ਪਾਇਲ ਵਿੱਚ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਦਿਆਂ ਹਲਕਾ ਪਾਇਲ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਕਰੀਬ 16 ਲੱਖ ਰੁਪਏ ਦੇ ਵੱਖ-ਵੱਖ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਗਿਆ। ਇਹ ਪ੍ਰੋਜੈਕਟ ਇਲਾਕੇ ਦੇ ਲੋਕਾਂ ਲਈ ਲੰਬੇ ਸਮੇਂ ਤੋਂ ਉਡੀਕ ਦਾ ਵਿਸ਼ਾ ਬਣੇ ਹੋਏ ਸਨ। ਹੁਣ ਇਨ੍ਹਾਂ ਕੰਮਾਂ ਦੀ ਸ਼ੁਰੂਆਤ ਨਾਲ ਲੋਕਾਂ ਵਿੱਚ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ। ਵਿਧਾਇਕ ਗਿਆਸਪੁਰਾ ਨੇ ਦੱਸਿਆ ਕਿ ਇਨ੍ਹਾਂ ਵਿਕਾਸ ਕੰਮਾਂ ਦੇ ਤਹਿਤ ਪੁੱਡਾ ਮਾਰਕੀਟ ਅਤੇ ਬਾਜ਼ੀਗਰ ਬਸਤੀ ਦੇ ਸ਼ਮਸ਼ਾਨ ਘਾਟ ਤੋਂ ਟੋਬੇ ਤੱਕ ਇੰਟਰਲੋਕ ਟਾਈਲਾਂ ਲਗਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਸੜਕਾਂ ਅਤੇ ਰਸਤੇ ਕਾਫ਼ੀ ਸਮੇਂ ਤੋਂ ਖਰਾਬ ਹਾਲਤ ਵਿੱਚ ਸਨ, ਜਿਸ ਕਾਰਨ ਇਲਾਕਾ ਵਾਸੀਆਂ ਨੂੰ ਆਵਾਜਾਈ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਇੰਟਰਲੋਕ ਟਾਈਲਾਂ ਲੱਗਣ ਨਾਲ ਨਾ ਸਿਰਫ਼ ਰਸਤੇ ਮਜ਼ਬੂਤ ਹੋਣਗੇ, ਸਗੋਂ ਇਲਾਕੇ ਦੀ ਸੁੰਦਰਤਾ ਵਿੱਚ ਵੀ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਹਲਕਾ ਪਾਇਲ ਵਿੱਚ ਰਿਕਾਰਡ ਤੋੜ ਵਿਕਾਸ ਕੰਮ ਕਰਵਾਏ ਗਏ ਹਨ। ਸਕੂਲਾਂ ਦੀ ਸੁਧਾਰ, ਸੜਕਾਂ ਦੀ ਮੁਰੰਮਤ, ਨਵੀਆਂ ਗਲੀਆਂ ਦਾ ਨਿਰਮਾਣ ਅਤੇ ਬੁਨਿਆਦੀ ਸੁਵਿਧਾਵਾਂ ਨੂੰ ਮਜ਼ਬੂਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪਾਇਲ ਅੰਦਰ ਦੇਸ਼ ਦੀ ਆਜ਼ਾਦੀ ਤੋਂ ਬਾਅਦ ਕਿਸੇ ਵੀ ਸਰਕਾਰ ਵੱਲੋਂ ਇੰਨਾ ਵਿਕਾਸ ਨਹੀਂ ਕਰਵਾਇਆ ਗਿਆ ਜਿੰਨਾ ਮੌਜੂਦਾ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਹੈ। ਵਿਧਾਇਕ ਗਿਆਸਪੁਰਾ ਨੇ ਇਹ ਵੀ ਕਿਹਾ ਕਿ ਵਿਕਾਸ ਦੇ ਮਾਮਲੇ ਵਿੱਚ ਕੋਈ ਭੇਦਭਾਵ ਨਹੀਂ ਕੀਤਾ ਜਾ ਰਿਹਾ ਅਤੇ ਹਰ ਇਲਾਕੇ ਨੂੰ ਬਰਾਬਰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਕਈ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ ਤਾਂ ਜੋ ਹਲਕਾ ਪਾਇਲ ਨੂੰ ਵਿਕਾਸ ਦੇ ਮਾਮਲੇ ਵਿੱਚ ਇੱਕ ਮਾਡਲ ਹਲਕਾ ਬਣਾਇਆ ਜਾ ਸਕੇ। ਇਸ ਮੌਕੇ ਇਲਾਕਾ ਵਾਸੀਆਂ ਨੇ ਵਿਧਾਇਕ ਗਿਆਸਪੁਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੰਬੇ ਸਮੇਂ ਤੋਂ ਪੈਂਡਿੰਗ ਪਏ ਕੰਮ ਹੁਣ ਪੂਰੇ ਹੋ ਰਹੇ ਹਨ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਸਥਾਨਕ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿੱਚ ਨਿਵਾਸੀ ਮੌਜੂਦ ਸਨ।

Development In Punjab


Recommended Posts