ਪਤਨੀ ਦਾ ਫੋਨ ਹੈਕ ਕਰਨਾ ਪਿਆ ਭਾਰੀ, It ਐਕਟ ਤਹਿਤ ਕੇਸ ਦਰਜ    ਪੰਜਾਬ ਵਿੱਚ Bjp ਦੀ ਸਰਕਾਰ ਬਣੀ ਤਾਂ 6 ਮਹੀਨਿਆਂ ’ਚ ਨਸ਼ਾ ਸਪਲਾਈ ਚੇਨ ਤੋੜਨ ਦਾ ਸ਼ਿਵਰਾਜ ਚੌਹਾਨ ਦਾ ਦਾਅਵਾ    ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨੇ ਨਿਗਲਿਆ ਜ਼ਹਿਰ    ਐੱਚ.ਐੱਸ. ਭੁੱਲਰ ਭ੍ਰਿਸ਼ਟਾਚਾਰ ਮਾਮਲਾ: ਆਕਾਸ਼ ਬੱਟਾ ਨੂੰ ਸਰਕਾਰੀ ਗਵਾਹ ਵਜੋਂ ਤਲਬ ਕਰਨ ਦੀ ਮਨਜ਼ੂਰੀ    ਪੰਜਾਬ ’ਚ ਜਬਰ ਜਨਾਹ ਕੇਸ ਮਗਰੋਂ ਕੈਨੇਡਾ ’ਚ ਅਮਰਜੀਤ ਚਾਵਲਾ! ਸਰੀ ’ਚ ਕਥਿਤ ਤੌਰ ’ਤੇ ਨਜ਼ਰ ਆਉਣ ਦੀ ਚਰਚਾ    ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੈਸਲਾ: ਅਮਰਜੀਤ ਸਿੰਘ ਚਾਵਲਾ ਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ    ਅਬੂ ਧਾਬੀ ’ਚ ਮੁੜ ਧਮਾਲ ਪਾਉਣਗੇ ਸਲਮਾਨ ਖ਼ਾਨ, ਕਰਨ ਜੌਹਰ ਤੇ ਵਰੁਣ ਧਵਨ ਕਰਨਗੇ ਹੋਸਟਿੰਗ    Cnn-news18 ਦੀ ਸੀਨੀਅਰ ਪੱਤਰਕਾਰ ਪਾਇਲ ਮਹਿਤਾ ਦਾ 46 ਸਾਲ ਦੀ ਉਮਰ ’ਚ ਦੇਹਾਂਤ, Pm ਮੋਦੀ ਸਣੇ ਕਈ ਆਗੂਆਂ ਨੇ ਜਤਾਇਆ ਦੁੱਖ    ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ   
ਸਖੀ ਵਨ ਸਟਾਪ ਸੈਂਟਰ ਲਈ ਇਮਾਰਤ ਦੀ ਉਸਾਰੀ ਮਾਤਾ ਕੌਸ਼ੱਲਿਆ ਹਸਪਤਾਲ ਵਿਖੇ ਸ਼ੁਰੂ
July 3, 2020
Daily-Dharaledar-Online-News-Vie

Daily Dharaledar / Punjab

ਪਟਿਆਲਾ, 3 ਜੁਲਾਈ (ਸੁਖਬੀਰ ਸਿੰਘ ਬੇਦੀ) - ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਜਿਲ੍ਹਾ ਪਟਿਆਲਾ ਵਿਖੇ ਔਰਤਾਂ ਦੀ ਹਰ ਪ੍ਰਕਾਰ ਦੀ ਸਹਾਇਤਾ ਲਈ ਸਥਾਪਤ ਕੀਤੇ ਗਏ ਸਖੀ ਵਨ ਸਟਾਪ ਸੈਂਟਰ ਦੀ ਨਵੀਂ ਇਮਾਰਤ ਇੱਥੇ ਸਰਕਾਰੀ ਮਾਤਾ ਕੌਸ਼ੱਲਿਆ ਹਸਪਤਾਲ ਵਿਖੇ ਬਣਾਉਣ ਦਾ ਕੰਮ ਅੱਜ ਸ਼ੁਰੂ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ. ਗੁਲਬਹਾਰ ਸਿੰਘ ਤੂਰ ਨੇ ਦੱਸਿਆ ਕਿ ਪਹਿਲਾਂ ਇਹ ਸੈਂਟਰ ਆਰਜੀ ਤੌਰ -ਤੇ ਇੱਥੇ ਰੈਡ ਕਰਾਸ ਦੀ ਇਮਾਰਤ ਵਿਖੇ ਚੱਲ ਰਿਹਾ ਸੀ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ. ਤੂਰ ਨੇ ਦੱਸਿਆ ਕਿ ਘਰੇਲੂ ਹਿੰਸਾ, ਐਸਿਡ ਅਟੈਕ ਜਾਂ ਕਿਸੇ ਵੀ ਪ੍ਰਕਾਰ ਦੀ ਹਿੰਸਾ ਤੋਂ ਪੀੜਤ ਔਰਤਾਂ ਨੂੰ ਇਕੋ ਛੱਤ ਹੇਠ ਮੁਫ਼ਤ ਮੈਡੀਕਲ ਸਹਾਇਤਾ, ਪੁਲਿਸ ਸਹਾਇਤਾ, ਕਾਨੂੰਨੀ ਸਹਾਇਤਾ, ਮਨੋਵਿਗਿਆਨਕ ਕਾਊਂਸਲਿੰਗ ਸਮੇਤ ਅਸਥਾਈ ਆਸਰਾ ਆਦਿ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਇਹ ਸੈਂਟਰ ਅਹਿਮ ਭੂਮਿਕਾ ਨਿਭਾਉਂਦਾ ਹੈ। ਇਸ ਦਾ ਮੁੱਖ ਮੰਤਵ ਪੀੜਤ ਔਰਤਾਂ ਨੂੰ ਆਪਣਾ ਕਾਨੂੰਨੀ ਹੱਕ / ਇਨਸਾਫ ਪ੍ਰਾਪਤ ਕਰਨ ਵਿਚ ਵਾਧੂ ਮੁਸ਼ਕਿਲਾਂ/ਔਕੜਾਂ ਤੋਂ ਬਚਾਉਣਾ ਹੈ। ਸ. ਗੁਲਬਹਾਰ ਸਿੰਘ ਤੂਰ ਨੇ ਦੱਸਿਆ ਕਿ ਇਸ ਸਖੀ ਵਨ ਸਟਾਪ ਸੈਂਟਰ ਦੀ ਇਮਾਰਤ ਦੀ ਉਸਾਰੀ ਸ਼ੁਰੂ ਕਰਵਾਉਣ ਦਾ ਕਾਰਜ ਸੀ.ਡੀ.ਪੀ.ਓ. ਪਟਿਆਲਾ (ਅਰਬਨ) ਸ੍ਰੀਮਤੀ ਰੇਖਾ ਰਾਣੀ ਵਲੋਂ ਟੱਕ ਲਗਾ ਕੇ ਕਰਵਾਇਆ ਗਿਆ। ਇਮਾਰਤ ਦੀ ਉਸਾਰੀ ਲਗਭਗ 5 ਮਹੀਨੇ ਵਿਚ ਮੁਕੰਮਲ ਹੋ ਜਾਵੇਗੀ। ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਐਸ.ਐਲ. ਗਰਗ ਅਤੇ ਮੈਡੀਕਲ ਸੁਪਰਡੰਟ ਡਾ. ਰੇਨੂੰ ਅਗਰਵਾਲ ਵੀ ਮੌਜੂਦ ਸਨ।

Daily Dharaledar Online News Views and Reviews


Recommended Posts