ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ    ਡਾਲਰ ਦੇ ਮੁਕਾਬਲੇ ਰੁਪਏ ’ਤੇ ਦਬਾਅ, ₹94.69 ਦੇ ਨੇੜੇ ਪਹੁੰਚਿਆ   
ਵਾਰਡ ਨੰਬਰ 32 ’ਚ ਜਲ ਸਪਲਾਈ ਲਾਈਨ ਵਿਛਾਉਣ ਦੇ ਕਾਰਜ਼ਾਂ ਦਾ ਉਦਘਾਟਨ*
March 19, 2026
Punjab-

*- ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਕੀਤਾ ਸ਼ੁਭ ਆਰੰਭ*

Aman Makkar / Ludhiana

ਲੁਧਿਆਣਾ, 18 ਮਾਰਚ (000) – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਵਾਰਡ ਨੰਬਰ 32 ਅਧੀਨ ਵੱਖ-ਵੱਖ ਇਲਾਕਿਆਂ ਵਿੱਚ ਜਲ ਸਪਲਾਈ ਲਾਈਨ ਵਿਛਾਉਣ ਦੇ ਕਾਰਜ਼ਾਂ ਦਾ ਉਦਘਾਟਨ ਕੀਤਾ। ਇਹ ਵਿਕਾਸ ਪ੍ਰੋਜੈਕਟ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਗਤੀਸ਼ੀਲ ਅਗਵਾਈ ਹੇਠ ਸ਼ੁਰੂ ਕੀਤਾ ਗਿਆ ਹੈ। ਇਸ ਮੌਕੇ ਵਿਧਾਇਕ ਛੀਨਾ ਦੇ ਨਾਲ ਨਗਰ ਨਿਗਮ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਵੀ ਖਾਸ ਤੌਰ ‘ਤੇ ਮੌਜੂਦ ਰਹੇ, ਜਿਨ੍ਹਾਂ ਸਾਂਝੇ ਤੌਰ ’ਤੇ ਇਸ ਮਹੱਤਵਪੂਰਨ ਪ੍ਰੋਜੈਕਟ ਦਾ ਸ਼ੁਭ ਆਰੰਭ ਕੀਤਾ। ਵਿਧਾਇਕ ਛੀਨਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਵਾਰਡ ਦੇ ਵੱਖ-ਵੱਖ ਖੇਤਰਾਂ ਵਿੱਚ ਨਵੀਂ ਜਲ ਸਪਲਾਈ ਲਾਈਨ ਵਿਛਾਈ ਜਾਵੇਗੀ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਸਾਫ਼-ਸੁੱਥਰਾ ਅਤੇ ਨਿਰੰਤਰ ਪਾਣੀ ਦੀ ਸਹੂਲਤ ਮਿਲੇਗੀ। ਲੰਬੇ ਸਮੇਂ ਤੋਂ ਪਾਣੀ ਦੀ ਸਮੱਸਿਆ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਇਸ ਨਾਲ ਵੱਡੀ ਰਾਹਤ ਮਿਲਣ ਦੀ ਉਮੀਦ ਹੈ। ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਸਰਕਾਰ ਦਾ ਮਕਸਦ ਹਰ ਘਰ ਤੱਕ ਮੁੱਢਲੀਆਂ ਸਹੂਲਤਾਂ ਪਹੁੰਚਾਉਣਾ ਹੈ ਅਤੇ ਇਸੇ ਦਿਸ਼ਾ ਵਿੱਚ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਰਚ 2026 ਵਿੱਚ ਇਸ ਯੋਜਨਾ ਨੂੰ ਲੋਕ ਸੇਵਾ ਵਜੋਂ ਸਮਰਪਿਤ ਕੀਤਾ ਗਿਆ ਹੈ। ਸਥਾਨਕ ਵਸਨੀਕਾਂ ਨੇ ਇਸ ਪਹਿਲ ਦਾ ਸਵਾਗਤ ਕਰਦਿਆਂ ਵਿਧਾਇਕ ਛੀਨਾ ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਇਸਨੂੰ ਇਲਾਕੇ ਦੇ ਵਿਕਾਸ ਵੱਲ ਇੱਕ ਮਹੱਤਵਪੂਰਨ ਵੀ ਕਦਮ ਦੱਸਿਆ।

Punjab


Recommended Posts